ETV Bharat / state

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ 'ਤੇ ਵਿਸ਼ੇਸ਼ - ਅੰਮ੍ਰਿਤਸਰ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ 'ਤੇ ਸਾਧ ਸੰਗਤਾਂ ਸ੍ਰੀ ਅੰਮ੍ਰਿਤਸਰ ਪਹੁੰਚ ਕੇ ਆਪਣਾ ਜੀਵਨ ਸਫ਼ਲ ਕਰ ਰਹੀਆਂ ਹਨ। ਕਈ ਦਿਨਾਂ ਤੋਂ ਨਗਰ ਕੀਰਤਨ ਕੱਢੇ ਜਾ ਰਹੇ ਹਨ। ਵੱਖ-ਵੱਖ ਥਾਈਂ ਗੁਰੂ ਕਾ ਲੰਗਰ ਵੀ ਅਤੁੱਟ ਵਰਤਾਇਆ ਜਾ ਰਿਹਾ ਹੈ।

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ 'ਤੇ ਵਿਸ਼ੇਸ਼

author img

By

Published : Oct 22, 2021, 5:01 AM IST

Updated : Oct 22, 2021, 6:45 AM IST

ਚੰਡੀਗੜ੍ਹ: ਵਿਸ਼ਵ ਭਰ ’ਚ ਸ੍ਰੀ ਗੁਰੂ ਰਾਮ ਦਾਸ ਜੀ (Guru Ram Das Ji) ਦਾ 487ਵਾਂ ਪ੍ਰਕਾਸ਼ ਪੁਰਬ ਬੜੀ ਹੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਸੰਗਤਾਂ ਵੱਡੀ ਗਿਣਤੀ ’ਚ ਗੁਰੂ ਘਰਾਂ ਵਿਖੇ ਹਾਜ਼ਰੀ ਲਵਾ ਰਹੀਆਂ ਹਨ।

ਜਨਮ ਤੇ ਮਾਤਾ-ਪਿਤਾ

ਸ੍ਰੀ ਗੁਰੂ ਰਾਮ ਦਾਸ ਜੀ (Guru Ram Das Ji) ਦਾ ਜਨਮ 1534 ਈਸਵੀ ਨੂੰ ਪਿਤਾ ਸ੍ਰੀ ਹਰਦਾਸ ਜੀ ਤੇ ਮਾਤਾ ਦਇਆ ਕੌਰ ਜੀ ਦੇ ਗ੍ਰਹਿ ਵਿਖੇ ਚੂਨਾ ਮੰਡੀ, ਲਾਹੌਰ ਵਿਖੇ ਹੋਇਆ। ਆਪ ਜੀ ਦਾ ਨਾਂ ਜੇਠਾ ਰੱਖਿਆ ਗਿਆ। ਬਾਲ ਅਵਸਥਾ ਵਿੱਚ ਹੀ ਆਪ ਜੀ ਦੇ ਸਿਰ ਤੋਂ ਮਾਤਾ-ਪਿਤਾ ਦਾ ਸਾਇਆ ਉੱਠ ਗਿਆ।

ਬਚਪਨ ਦਾ ਬਹੁਤਾ ਸਮਾਂ ਨਾਨਕੇ ਘਰ ਪਿੰਡ ਬਾਸਰਕੇ ਜ਼ਿਲ੍ਹਾ ਅੰਮ੍ਰਿਤਸਰ ਵਿਚ ਬੀਤਿਆ, ਜਿਥੇ ਗ਼ਰੀਬੀ ਦੀ ਹਾਲਤ ਵਿਚ ਆਪ ਘੁੰਗਣੀਆਂ ਵੇਚ ਕੇ ਉਪਜੀਵਕਾ ਕਮਾਉਂਦੇ ਰਹੇ।

ਸ੍ਰੀ ਗੁਰੂ ਅਮਰਦਾਸ ਜੀ ਦੇ ਦਰਸ਼ਨਾਂ ਦੀ ਤਾਂਘ ਸਦਕਾ ਆਪ ਸ੍ਰੀ ਗੋਇੰਦਵਾਲ ਸਾਹਿਬ ਆ ਗਏ। ਇਥੇ ਆਪ ਗੁਰੂ-ਦਰਬਾਰ ਵਿਚ ਸਵੇਰੇ-ਸ਼ਾਮ ਕਥਾ-ਕੀਰਤਨ ਸਰਵਣ ਕਰਦੇ, ਗੁਰੂ-ਘਰ ਦੀ ਨਿਸ਼ਕਾਮ ਸੇਵਾ ਵੀ ਡੱਟ ਕੇ ਕਰਦੇ, ਪਰ ਆਪਣਾ ਨਿਰਬਾਹ ਘੁੰਗਣੀਆਂ ਵੇਚ ਕੇ ਹੀ ਕਰਦੇ।

ਆਪ ਦੀ ਨਿਮਰਤਾ, ਸੇਵਾ-ਸਿਮਰਨ, ਕਿਰਤ ਅਤੇ ਨੇਕ ਸੁਭਾਅ ਨੂੰ ਵੇਖ ਕੇ ਸ੍ਰੀ ਗੁਰੂ ਅਮਰਦਾਸ ਜੀ ਨੇ ਆਪਣੀ ਸਪੁੱਤਰੀ ਬੀਬੀ ਭਾਨੀ ਜੀ ਦਾ ਰਿਸ਼ਤਾ ਆਪ ਜੀ ਨਾਲ ਕਰ ਦਿੱਤਾ।

ਗੁਰੂ-ਘਰ ਦਾ ਦਾਮਾਦ ਬਣ ਕੇ ਵੀ ਆਪ ਜੀ ਨੇ ਲੋਕ ਲਾਜ ਦੀ ਪਰਵਾਹ ਨਾ ਕੀਤੀ ਅਤੇ ਦਿਨ-ਰਾਤ ਗੁਰੂ-ਘਰ ਦੀ ਸੇਵਾ ਵਿਚ ਤੱਤਪਰ ਰਹੇ। ਇਕ ਵਾਰ ਆਪ ਨੂੰ ਸੇਵਾ ਕਰਦਿਆਂ ਵੇਖ ਕੇ ਲਾਹੌਰ ਤੋਂ ਆਏ ਸ਼ਰੀਕੇ ਵਾਲਿਆਂ ਨੇ ਮਿਹਣਾ ਵੀ ਮਾਰਿਆ।

ਉਨ੍ਹਾਂ ਸ੍ਰੀ ਗੁਰੂ ਅਮਰਦਾਸ ਜੀ ਨੂੰ ਵੀ ਉਲਾਂਭਾ ਦਿੱਤਾ ਤਾਂ ਗੁਰੂ ਜੀ ਨੇ ਕਿਹਾ ਕਿ ਸ੍ਰੀ ਰਾਮਦਾਸ ਦੇ ਸਿਰ ‘ਤੇ ਮਿੱਟੀ ਦੀ ਟੋਕਰੀ ਨਹੀਂ ਹੈ, ਸਗੋਂ ਦੀਨ-ਦੁਨੀਆਂ ਦਾ ਛਤਰ ਹੈ। ਗੁਰੂ ਸਾਹਿਬ ਦਾ ਇਹ ਪਵਿੱਤਰ ਬਚਨ ਸੱਚ ਹੋ ਨਿਬੜਿਆ।

ਗੁਰਗੱਦੀ

ਸਤੰਬਰ 1574 ਈਸਵੀ ਨੂੰ ਗੁਰੂ ਅਮਰਦਾਸ ਜੀ ਨੇ ਗੁਰੂ ਰਾਮਦਾਸ ਜੀ (Guru Ram Das Ji) ਨੂੰ ਗੁਰਗੱਦੀ ਸੌਂਪ ਦਿੱਤੀ। ਗੁਰੂ ਅਮਰਦਾਸ ਜੀ ਦੇ ਕਹੇ ਅਨੁਸਾਰ ਆਪ ਨੇ ਗੁਰੂ ਕਾ ਚੱਕ (ਰਾਮਦਾਤਪੁਰ) ਦੀ ਨੀਂਹ 1574 ਈਸਵੀ ਵਿੱਚ ਰੱਖੀ।

ਜੋਤਿ ਜੋਤ ਸਮਾਉਣਾ

ਗੁਰੂ ਘਰ ਪ੍ਰਤੀ ਸੱਚੀ ਲਗਨ ਅਤੇ ਨੇਚਾ ਨੂੰ ਵੇਖਦਿਆਂ ਹੋਇਆ ਆਪ ਨੇ ਅਰਜਨ ਦੇਵ ਜੀ ਨੂੰ ਇੱਕ ਸਤੰਬਰ 1581 ਨੂੰ ਗੁਰਿਆਈ ਬਖ਼ਸ਼ ਦਿੱਤੀ ਤੇ ਇਸੇ ਦਿਨ ਹੀ ਆਪ ਜੋਤਿ ਜੋਤ ਸਮਾ ਗਏ।

ਵਿਸ਼ੇਸ਼ ਸਮਾਗਮ

ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਤੇ ਸਾਧ ਸੰਗਤਾਂ ਸ੍ਰੀ ਅੰਮ੍ਰਿਤਸਰ ਪਹੁੰਚ ਕੇ ਆਪਣਾ ਜੀਵਨ ਸਫ਼ਲ ਕਰ ਰਹੀਆਂ ਹਨ। ਕਈ ਦਿਨਾਂ ਤੋਂ ਨਗਰ ਕੀਰਤਨ ਕੱਢੇ ਜਾ ਰਹੇ ਹਨ। ਵੱਖ-ਵੱਖ ਜਗ੍ਹਾ 'ਤੇ ਗੁਰੂ ਕਾ ਲੰਗਰ ਵੀ ਅਤੁੱਟ ਵਰਤਾਇਆ ਜਾ ਰਿਹਾ ਹੈ।

ਸਿੱਖਾਂ ਦੇ ਚੌਥੇ ਗੁਰੂ ਸਾਹਿਬ ਗੁਰੂ ਰਾਮਦਾਸ ਜੀ (Guru Ram Das Ji) ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਜਿੱਥੇ ਸ਼੍ਰੋਮਣੀ ਕਮੇਟੀ ਵੱਲੋਂ ਇੱਕ ਵਿਸ਼ਾਲ ਨਗਰ ਕੀਰਤਨ ਕੱਢਿਆ ਗਿਆ।

ਇਥੇ ਨਗਰ ਕੀਰਤਨ ਸ੍ਰੀ ਅਕਾਲ ਤਖ਼ਤ ਸਾਹਿਬ (Nagar Kirtan Sri Akal Takht Sahib) ਤੋਂ ਸ਼ੁਰੂ ਹੋਇਆ। ਇਸ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਵੱਲੋਂ ਕੀਤੀ ਗਈ।

ਸ੍ਰੀ ਗੁਰੂ ਗ੍ਰੰਥ ਸਾਹਿਬ (Sri Guru Granth Sahib) ਜੀ ਦੀ ਛਤਰ ਛਾਇਆ ਹੇਠ ਇਹ ਨਗਰ ਕੀਰਤਨ ਗੁਰੂ ਨਗਰੀ ਅੰਮ੍ਰਿਤਸਰ ਸ਼ਹਿਰ ਦੀ ਫਿਰਨੀ ਵਿੱਚੋਂ ਹੁੰਦਾ ਹੋਇਆ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਚ ਆ ਕੇ ਸੰਪੰਨ ਹੋਇਆ।

ਹਜ਼ਾਰਾਂ ਦੀ ਗਿਣਤੀ 'ਚ ਸ਼ਰਧਾਲੂਆਂ ਨੇ ਥਾਂ-ਥਾਂ ਨਗਰ ਕੀਰਤਨ ਦਾ ਸਵਾਗਤ ਕੀਤਾ ਅਤੇ ਫੁੱਲਾਂ ਦੀ ਵਰਖਾ ਕੀਤੀ। ਇਸ ਮੌਕੇ ਸ਼ਰਧਾਲੂਆਂ ਦਾ ਕਹਿਣਾ ਸੀ ਬਹੁਤ ਖੁਸ਼ੀ ਹੈ ਕਿ ਇਸ ਨਗਰ ਕੀਰਤਨ ਵਿੱਚ ਸ਼ਾਮਲ ਹੋਏ ਤੇ ਵਾਹਿਗੁਰੂ ਦਾ ਸ਼ੁਕਰਾਨਾ ਅਦਾ ਕੀਤਾ।

Last Updated : Oct 22, 2021, 6:45 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.