ETV Bharat / state

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਥਾਪਨਾ ਦਿਵਸ, ਵੱਡੀ ਗਿਣਤੀ 'ਚ ਸੰਗਤ ਹੋਈ ਨਤਮਸਤਕ - ਸਿੱਖਾਂ ਦਾ ਸਿਧਾਂਤ

ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਥਾਪਨਾ ਦਿਵਸ ਮਨਾਇਆ ਗਿਆ। ਬਾਬਾ ਬੁੱਢਾ ਸਾਹਿਬ ਜੀ ਵੱਲੋ 1606 ਈ. ਵਿੱਚ ਇਸ ਨੂੰ ਸਥਾਪਿਤ ਕੀਤਾ ਗਿਆ। ਇਸ ਮੌਕੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਕੋਈ ਇਮਾਰਤ ਨਹੀਂ ਹੈ, ਇਹ ਸਿੱਖਾਂ ਦਾ ਸਿਧਾਂਤ ਹੈ, ਸਿੱਖ ਸੰਕਲਪ ਹੈ, ਜੋ ਬਹੁਤ ਉੱਚਾ ਤੇ ਸੁੱਚਾ ਸੰਕਲਪ ਹੈ।

Sri Akal Takht Sahib Foundation Day, Amritsar
Sri Akal Takht Sahib Foundation Day
author img

By

Published : Jun 8, 2023, 11:33 AM IST

Updated : Jun 8, 2023, 2:28 PM IST

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਥਾਪਨਾ ਦਿਵਸ ਮਨਾਇਆ ਗਿਆ

ਅੰਮ੍ਰਿਤਸਰ: ਅੱਜ ਵੀਰਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਜਥੇਦਾਰ ਅਕਾਲ ਤਖ਼ਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਸਮੁੱਚੇ ਦੁਨੀਆਂ ਵਿੱਚ ਵੱਸਦੇ ਸਿੱਖ ਭਾਈਚਾਰੇ ਨੂੰ ਮੁਬਾਰਕਬਾਦ ਦਿੱਤੀ। ਅੱਜ ਅਕਾਲ ਤਖ਼ਤ ਸਾਹਿਬ ਉੱਤੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਏ ਗਏ ਤੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਅਕਾਲ ਤਖ਼ਤ ਸਾਹਿਬ ਉੱਤੇ ਨਤਮਸਤਕ ਹੋਣ ਲਈ ਪੁੱਜੀਆ।

ਅਕਾਲ ਤਖ਼ਤ ਸਾਹਿਬ, ਸਿੱਖਾਂ ਦਾ ਸਿਧਾਂਤ ਹੈ: ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਕਿਹਾ ਕਿ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਥਾਪਨਾ ਦਿਵਸ ਹੈ। ਮੈਂ ਸਮੁੱਚੀ ਖਾਲਸਾ ਸਾਧ ਸੰਗਤ ਨੂੰ ਇਸ ਪਾਵਨ ਦਿਵਸ ਦੀਆਂ ਵਧਾਈਆਂ ਦਿੰਦਾ ਹਾਂ। ਉਨ੍ਹਾਂ ਕਿਹਾ ਕਿ ਬਾਬਾ ਬੁੱਢਾ ਸਾਹਿਬ ਜੀ ਵੱਲੋ 1606 ਈ. ਵਿੱਚ ਇਸ ਨੂੰ ਤਿਆਰ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਅਕਾਲ ਤਖ਼ਤ ਸਾਹਿਬ ਕੋਈ ਇਮਾਰਤ ਨਹੀਂ ਹੈ, ਇਹ ਸਿੱਖਾਂ ਦਾ ਸਿਧਾਂਤ ਹੈ। ਸਿੱਖਾਂ ਦਾ ਸੰਕਲਪ ਹੈ। ਬੜਾ ਉੱਚਾ ਤੇ ਸੁੱਚਾ ਸੰਕਲਪ ਹੈ, ਅੱਜ ਹਰ ਸਿੱਖ ਨੂੰ ਇਸ ਸੰਕਲਪ ਨੂੰ ਜਾਣਨ ਦੀ ਲੋੜ ਹੈ।

  • Punjab Government, led by Chief Minister @BhagwantMann, extends greetings on the Sirjana Diwas of Sri Akal Takht Sahib.
    Sri Guru Hargobind Sahib ji created Sri Akal Takht Sahib in 1606. pic.twitter.com/YcH8L3iENT

    — Government of Punjab (@PunjabGovtIndia) June 8, 2023 " class="align-text-top noRightClick twitterSection" data=" ">

ਪੰਜਾਬ ਸਰਕਾਰ ਵਲੋਂ ਸਿੱਖ ਸੰਗਤ ਨੂੰ ਵਧਾਈ: ਇਸ ਪਵਿੱਤਰ ਦਿਹਾੜੇ ਮੌਕੇ ਪੰਜਾਬ ਸਰਕਾਰ ਨੇ ਅਧਿਕਾਰਿਤ ਸੋਸ਼ਲ ਮੀਡੀਆ ਅਕਾਉਂਟ ਉੱਟੇ ਟਵੀਟ ਕਰਦਿਆ ਲਿਖਿਆ ਕਿ, "ਪੰਜਾਬ ਸਰਕਾਰ, ਜਿਸ ਦੀ ਅਗਵਾਈ ਮੁੱਖ ਮੰਤਰੀ@ਭਗਵੰਤ ਮਾਨ ਕਰ ਰਹੇ ਹਨ, ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਿਰਜਨਾ ਦਿਵਸ ਦੀਆਂ ਲੱਖ-ਲੱਖ ਵਧਾਈਆਂ। ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ 1606 ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਿਰਜਣਾ ਕੀਤੀ।"

ਸਿੱਖ ਮਰਿਆਦਾ ਨੂੰ ਨਹੀਂ ਜਾਣਦੇ: ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਜਿੰਨਾ ਚਿਰ ਅਸੀਂ ਸਿੱਖ ਸੰਕਲਪ ਨੂੰ ਨਹੀਂ ਸਮਝਦੇ, ਸਿੱਖ ਸਿਧਾਤਾਂ ਨੂੰ ਨਹੀਂ ਸਮਝਦੇ, ਸਿੰਘ ਪਰੰਪਰਾਵਾਂ, ਸਿੱਖ ਮਰਿਆਦਾ ਨੂੰ ਨਹੀਂ ਜਾਣਦੇ, ਅਸੀਂ ਸਿੱਖ ਧਰਮ ਨੂੰ ਬਿਲਕੁਲ ਹੀ ਸਮਝ ਸਕਦੇ ਖ਼ਾਸ ਤੌਰ ਉੱਤੇ ਨੌਜਵਾਨ ਪੀੜ੍ਹੀ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਇਤਿਹਾਸ ਜ਼ਰੂਰ ਪੜ੍ਹੋ ਬਹੁਤ ਸਾਰੀਆਂ ਪੁਸਤਕਾਂ ਅਕਾਲ ਤਖ਼ਤ ਸਾਹਿਬ ਉੱਤੇ ਲਿਖੀਆਂ ਗਈਆਂ ਹਨ। ਉਸ ਬਾਰੇ ਜਾਣਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਅੱਜ ਸਮਾਂ ਮੰਗ ਕਰਦਾ ਹੈ ਕਿ ਅਸੀਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਸਾਰੇ ਇਕਜੁੱਟ ਹੋ ਕੇ ਵਿਚਰਨਾ ਚਾਹੀਦਾ ਹੈ। ਫਿਰ ਅਸੀਂ ਧਾਰਮਿਕ ਤੇ ਰਾਜਨੀਤਿਕ ਤੌਰ, ਸਮਾਜਿਕ ਅਤੇ ਆਰਥਿਕ ਤੌਰ ਉੱਤੇ ਮਜ਼ਬੂਤ ਹੋਵਾਂਗੇ। ਦੁਨੀਆ ਭਰ ਵਿੱਚ ਵਸਦੇ ਸਿੱਖ ਭਾਈਚਾਰੇ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਮਰਪਿਤ ਹੋ ਕੇ ਇਕ ਨਿਸ਼ਾਨ ਸਾਹਿਬ ਹੇਠਾਂ ਅਸੀਂ ਸਾਰੇ ਇਕੱਠੇ ਹੋ ਕੇ ਚੱਲਾਂਗੇ, ਜਿੱਥੇ ਮੰਜ਼ਿਲਾਂ ਤੈਅ ਹੋਣਗੀਆਂ।

Last Updated : Jun 8, 2023, 2:28 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.