ETV Bharat / state

ਆਈਜੀ ਉਮਰਾਨੰਗਲ ਨੂੰ ਸਨਮਾਨਿਤ ਕਰਨ ਵਾਲੇ SGPC ਮੁਲਾਜ਼ਮਾਂ ਦੀ ਹੋਈ ਬਦਲੀ - ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਕਹਿਣ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਲੰਗਰ ਦੇ ਮੈਨੇਜਰ ਮਨਜਿੰਦਰ ਸਿੰਘ ਮੰਡ ਦੀ ਬਦਲੀ ਕੁਰੂਕਸ਼ੇਤਰ ਤੇ ਗੁਰਾ ਸਿੰਘ ਮੀਤ ਮੈਨੇਜਰ ਦੀ ਬਦਲੀ ਉੱਤਰ ਪ੍ਰਦੇਸ਼ ਵਿੱਚ ਕਰ ਦਿੱਤੀ ਹੈ।

ਆਈਜੀ ਉਮਰਾਨੰਗਲ
ਆਈਜੀ ਉਮਰਾਨੰਗਲ
author img

By

Published : Apr 24, 2020, 7:09 PM IST

ਅੰਮ੍ਰਿਤਸਰ: ਬੀਤੇਂ ਦਿਨੀਂ ਵਿਵਾਦਤ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨੇ ਸ੍ਰੀ ਦਰਬਾਰ ਸਾਹਿਬ ਦੇ ਲੰਗਰ ਵਿੱਚ ਕੁਝ ਰਸਦ ਭੇਟ ਕੀਤੀ ਸੀ। ਇਸ ਮਾਮਲੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਲੰਗਰ ਦੇ ਮੈਨੇਜਰ ਮਨਜਿੰਦਰ ਸਿੰਘ ਮੰਡ, ਦਰਬਾਰ ਸਾਹਿਬ ਦੇ ਮੀਤ ਮੈਨੇਜਰ ਗੁਰਾ ਸਿੰਘ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਗਵੰਤ ਸਿੰਘ ਸਿਆਲਕਾ ਨੇ ਆਈ ਜੀ ਨੂੰ ਸਨਮਾਨਿਤ ਕੀਤਾ ਗਿਆ। ਇਸ ਦੇ ਚੱਲਦਿਆਂ ਦੇਸ਼-ਵਿਦੇਸ਼ ਦੀ ਸਿੱਖ ਸੰਗਤ ਵਿੱਚ ਕਾਫ਼ੀ ਰੋਸ ਵੇਖਣ ਨੂੰ ਮਿਲਿਆ।

ਸੰਗਤ ਵਿੱਚ ਰੋਸ ਹੋਣ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਹੁਕਮ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਮਨਜਿੰਦਰ ਸਿੰਘ ਮੰਡ ਦੀ ਬਦਲੀ ਕੁਰੂਕਸ਼ੇਤਰ ਤੇ ਗੁਰਾ ਸਿੰਘ ਦੀ ਬਦਲੀ ਉੱਤਰ ਪ੍ਰਦੇਸ਼ ਵਿੱਚ ਕਰ ਦਿੱਤੀ।

ਉੱਥੇ ਹੀ ਤੁਹਾਨੂੰ ਦੱਸ ਦਈਏ ਕਿ ਮਨਜਿੰਦਰ ਸਿੰਘ ਮੰਡ ਤੇ ਗੁਰਾ ਸਿੰਘ ਦੀ ਬਦਲੀ ਤਾਂ ਕਰ ਦਿੱਤੀ ਗਈ ਪਰ ਭਗਵੰਤ ਸਿੰਘ ਸਿਆਲਕਾ ਨੂੰ ਕੋਈ ਸਜਾ ਨਹੀਂ ਲਗਾਈ ਗਈ। ਸਜਾ ਨਾ ਲਾਉਣ 'ਤੇ ਸੰਗਤ ਨੇ ਦਬਾਅ ਪਾਇਆ ਤੇ ਗੋਬਿੰਦ ਸਿੰਘ ਲੌਂਗੋਵਾਲ ਨੇ ਮਾਮਲੇ ਦੀ ਚੰਗੀ ਤਰ੍ਹਾਂ ਘੋਖ ਪੜਤਾਲ ਕਰਨ ਲਈ 4 ਮੈਂਬਰੀ "ਪੜਤਾਲੀਆ ਸਬ ਕਮੇਟੀ" ਬਣਾਈ। ਇਸ ਕਮੇਟੀ ਵਿੱਚ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਜਿੰਦਰ ਸਿੰਘ ਮਹਿਤਾ, ਅੰਤ੍ਰਿੰਗ ਮੈਂਬਰ ਅਮਰਜੀਤ ਸਿੰਘ ਭਲਾਈਪੁਰ, ਸ਼੍ਰੋਮਣੀ ਕਮੇਟੀ ਮੈਂਬਰ ਮੋਹਨ ਸਿੰਘ ਬੰਗੀ ਤੇ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ, ਸਕੱਤਰ ਸਿੰਘ ਨੂੰ ਫਲਾਈਂਗ ਕੁਆਰਡੀਨੇਟਰ ਬਣਾਇਆ ਹੈ।

ਸ਼੍ਰੋਮਣੀ ਕਮੇਟੀ ਮੈਂਬਰ ਭਗਵੰਤ ਸਿੰਘ ਸਿਆਲਕਾ ਨੇ ਕਿਹਾ ਕਿ ਉਹ ਤਾਂ ਆਈ ਜੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਜਾਣਦੇ ਨਹੀਂ ਪਰ ਜਦੋਂ ਸੰਗਤ ਨੇ ਵਿਰੋਧ ਜਤਾਇਆ ਤਾਂ ਬੀਤੇਂ ਦਿਨੀਂ ਸਿਆਲਕਾ ਨੇ ਚੋਰੀ ਛੁਪੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਲਿਖਤੀ ਚਿੱਠੀ ਦੇ ਕੇ ਮੁਆਫ਼ੀ ਮੰਗ ਲਈ ਸੀ।

ਹੁਣ ਦੇਖਣਾ ਇਹ ਹੋਵੇਗਾ ਕਿ ਪ੍ਰਧਾਨ ਲੌਂਗੋਵਾਲ ਵੱਲੋਂ ਬਣਾਈ ਇਹ ਸਬ-ਕਮੇਟੀ ਆਈਜੀ ਉਮਰਾਨੰਗਲ ਦੇ ਮਾਮਲੇ ਵਿੱਚ ਇਨਸਾਫ਼ ਕਰੇਗੀ ਜਾਂ ਨਹੀਂ ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ?

ਕੀ ਸੀ ਮਾਮਲਾ ?

ਝੂਠੇ ਪੁਲਿਸ ਮੁਕਾਬਲਿਆਂ ਲਈ ਬਣਾਈ "ਸਿੱਟ" ਤੇ ਬਰਗਾੜੀ ਵਿੱਚ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਵਾਲੇ ਮਾਮਲੇ ਦਾ ਸਾਹਮਣੇ ਕਰਨ ਵਾਲੇ ਮੁਅੱਤਲ ਆਈ.ਜੀ.ਪਰਮਰਾਜ ਸਿੰਘ ਉਮਰਾਨੰਗਲ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਲੰਗਰ ਲਈ ਰਸਦ ਦਿੱਤੀ ਗਈ। ਰਸਦ ਦੇਣ ਆਏ ਉਮਰਾਨੰਗਲ ਨੂੰ ਲੰਗਰ ਹਾਲ ਦੇ ਪ੍ਰਬੰਧਕ ਮੇਨੈਜਰ ਮਨਜਿੰਦਰ ਸਿੰਘ ਮੰਡ, ਮੀਤ ਮੇਨੈਜਰ ਗੁਰਾ ਸਿੰਘ ਅਤੇ ਸ੍ਰੋਮਣੀ ਕਮੇਟੀ ਮੈਂਬਰ ਭਗਵੰਤ ਸਿੰਘ ਨੇ ਸਿਰੋਪਾਓ ਦੇ ਕੇ ਸਨਮਾਨਤ ਕੀਤਾ। ਇਸ ਦੇ ਚਲਦਿਆਂ ਸੰਗਤ ਵਿੱਚ ਭਾਰੀ ਰੋਸ ਵੇਖਣ ਨੂੰ ਮਿਲਿਆ ਸੀ।

ETV Bharat Logo

Copyright © 2025 Ushodaya Enterprises Pvt. Ltd., All Rights Reserved.