ਅੰਮ੍ਰਿਤਸਰ:ਛੇਵੇ ਪਾਤਿਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ (Sri Guru Hargobind Sahib Ji) ਦੇ ਗੁਰਤਾ ਗੱਦੀ ਦਿਵਸ ਮੌਕੇ ਸੰਗਤਾਂ ਸਚਖੰਡ ਸ੍ਰੀ ਹਰਿਮੰਦਰ ਸਾਹਿਬ (Sri Harmandir Sahib) ਵਿਖੇ ਨਤਮਸਤਕ ਹੋਣ ਲਈ ਪਹੁੰਚੀਆਂ। ਉਥੇ ਹੀ ਗੁਰੂ ਘਰ ਦੇ ਦਰਸ਼ਨ ਦੀਦਾਰ ਕਰਨ ਉਪਰੰਤ ਸੰਗਤਾ ਵੱਲੋ ਦੇਸੀ ਘਿਉ ਦੇ ਦੀਵੇ ਜਗਾ ਦੀਪਮਾਲਾ ਕੀਤੀ ਗਈ ਅਤੇ ਸ੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਲੌਕਿਕ ਆਤਸ਼ਬਿਜੀ ਕੀਤੀ ਗਈ। ਸੰਗਤਾਂ ਵੱਲੋਂ ਗੁਰੂ ਘਰ ਹਾਜ਼ਰੀ ਭਰਦਿਆ ਅਲੌਕਿਕ ਆਤਸ਼ਬਾਜੀ (Supernatural fireworks) ਦਾ ਆਨੰਦ ਮਾਣਿਆ ਗਿਆ।
ਇਸ ਮੌਕੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚੀਆਂ ਸੰਗਤਾ ਨੇ ਦੱਸਿਆ ਹੈ ਕਿ ਗਿਆ ਕਿ ਮੀਰੀ ਪੀਰੀ ਦੇ ਮਾਲਕ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਗੁਰਤਾ ਗੱਦੀ ਦਿਵਸ ਮੌਕੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ ਹਾਂ ਅਤੇ ਸਰਬਤ ਦੇ ਭਲੇ ਦੀ ਅਰਦਾਸ ਕਰਦਿਆਂ ਵਾਹਿਗੁਰੂ ਅਗੇ ਇਹੋ ਅਰਜ ਕੀਤੀ ਹੈ ਕਿ ਉਹ ਇਸ ਕੋਰੋਨਾ ਮਹਾਂਮਾਰੀ (Corona epidemic) ਦੇ ਦੌਰ ਵਿਚੋਂ ਸੰਗਤਾਂ ਨੂੰ ਜਲਦ ਨਿਜਾਤ ਦਿਵਾਉਣ।
ਇਹ ਵੀ ਪੜੋ:Baba Ramdev:ਬਾਬਾ ਰਾਮਦੇਵ ਮਾਮਲੇ 'ਚ 7 ਜੂਨ ਨੂੰ ਹੋਵੇਗੀ ਅਗਲੀ ਸੁਣਵਾਈ