ਅੰਮ੍ਰਿਤਸਰ: ਮੀਰੀ ਪੀਰੀ ਦੇ ਮਾਲਿਕ ਸਾਹਿਬ ਸ੍ਰੀ ਹਰਿਗੋਬਿੰਦ ਸਾਹਿਬ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸੰਗਤਾਂ ਨੇ ਵੱਡੀ ਸ਼ਰਧਾ ਭਾਵਨਾ ਨਾਲ ਸਜਾਇਆ । ਇਹ ਨਗਰ ਕੀਰਤਨ ਹਰ ਸਾਲ ਦੀ ਤਰ੍ਹਾਂ ਪੰਜ ਪਿਆਰੇ ਸਾਹਿਬਾਨਾਂ ਦੀ ਅਗਵਾਈ ਵਿੱਚ ਗੁਰਦੁਆਰਾ ਗੁਰੂਕਾ ਮਹਿਲ ਤੋਂ ਆਰੰਭ ਹੋਇਆ ।
ਵੱਖ ਵੱਖ ਪੜਾਅ ਕੀਤੇ ਤੈਅ: ਇਸ ਵਿਸ਼ਾਲ ਨਗਰ ਕੀਰਤਨ ਨੇ ਸ਼ਹਿਰ ਦੇ ਵੱਖ ਵੱਖ ਹਿੱਸਿਆਂ ਉੱਤੇ ਲੰਘਦਿਆਂ ਆਪਣੇ ਪੜਾਅ ਪਾਰ ਪਾਰ ਕੀਤੇ। ਨਗਰਕੀਰਤਨ ਦੀ ਆਮਦ ਉੱਤੇ ਸੰਗਤਾਂ ਨੇ ਵੱਡੀ ਗਿਣਤੀ ਵਿੱਚ ਫੁੱਲਾਂ ਦੀ ਵਰਖਾ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਸੁਆਗਤ ਕੀਤਾ। ਇਸ ਤੋਂ ਇਲਾਵਾ ਸੇਵਾਦਾਰਾਂ ਨੇ ਨਗਰ ਕੀਰਤਨ ਮੌਕੇ ਸੰਗਤਾਂ ਲਈ ਲਈ ਵੱਖ ਵੱਖ ਥਾਵਾਂ ਉੱਤੇ ਲੰਗਰ ਦਾ ਵਿਸ਼ੇਸ਼ ਪ੍ਰਬੰਧ ਕੀਤਾ। ਇਹ ਨਗਰ ਕੀਰਤਨ ਗੁਰੂ ਕੇ ਮਹਿਲ ਤੋ ਨਿਕਲਣ ਤੋਂ ਬਾਅ ਗੁਰੂਦੁਆਰਾ ਅਟਾਰੀ ਸਾਹਿਬ ਪਿੰਡ ਸੁਲਤਾਨ ਵਿਖੇ ਪਹੁੰਚੇਗਾ।
ਇਸ ਮੌਕੇ ਗੁਰੂਦੁਆਰਾ ਸਾਹਿਬ ਦੇ ਸਿੰਘ ਸਾਹਿਬਾਨਾਂ ਵੱਲੋ ਗੱਲਬਾਤ ਕਰਦਿਆਂ ਦੱਸਿਆ ਗਿਆ ਕਿ ਅੱਜ ਮੀਰੀ ਪੀਰੀ ਦੇ ਮਾਲਿਕ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਇਕ ਵਿਸ਼ਾਲ ਨਗਰ ਕੀਰਤਨ ਪੰਜ ਪਿਆਰੇ ਸਾਹਿਬਾਨ ਦੀ ਅਗਵਾਈ ਵਿਚ ਗੁਰੂਦੁਆਰਾ ਗੁਰੂ ਕੇ ਮਹਿਲ ਤੋ ਸੰਗਤਾਂ ਅਤੇ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਕਢਿਆ ਜਾ ਰਿਹਾ ਹੈ । ਜਿਸ ਵਿੱਚ ਸੰਗਤਾਂ ਵੱਡੀ ਗਿਣਤੀ ਵਿੱਚ ਹਾਜ਼ਰੀਆ ਭਰ ਰਹੀਆ ਹਨ ਅਤੇ ਇਹ ਨਗਰ ਕੀਰਤਨ ਸ਼ਹਿਰ ਦੇ ਵਖ ਵਖ ਪੜਾਅ ਤੋਂ ਹੁੰਦਾ ਹੋਇਆ ਗੁਰੂਦੁਆਰਾ ਅਟਾਰੀ ਸਾਹਿਬ ਪਿੰਡ ਸੁਲਤਾਨ ਵਿਖੇ ਪਹੁੰਚੇਗਾ। ਉਨ੍ਹਾਂ ਕਿਹਾ ਇਸ ਪਵਿਤਰ ਦਿਹਾੜੇ ਮੌਕੇ ਸੰਗਤਾ ਨੂੰ ਲੱਖ ਲੱਖ ਵਧਾਈ ਦਿੰਦੇ ਹਾਂ।
ਇਹ ਵੀ ਪੜ੍ਹੋ: 108 ਐਂਬੂਲੈਂਸ ਦੀ ਚੱਲ ਰਹੀ ਹੜਤਾਲ ਖਤਮ, ਪੰਜਾਬ ਸਰਕਾਰ ਦੇ ਭਰੋਸੇ ਤੋਂ ਬਾਅਦ ਐਂਬੂਲੈਂਸ ਸੇਵਾ ਬਹਾਲ
ਦੇਸ ਵਿਦੇਸ਼ ਤੋਂ ਸੰਗਤ ਦੀ ਆਮਦ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਨੇ ਦੱਸਿਆ ਕਿ ਇਸ ਨਗਰਕੀਰਤ ਮੌਕੇ ਸ਼ਮੂਲੀਅਤ ਕਰਨ ਲਈ ਵਿਸ਼ੇਸ ਤੌਰ ਉੱਤੇ ਦੇਸ਼ ਵਿਦੇਸ਼ ਤੋਂ ਸੰਗਤਾਂ ਪਹੁੰਚੀਆਂ ਹੋਈਆਂ ਹਨ। ਉਨ੍ਹਾਂ ਕਿਹਾ ਸੰਗਤ ਲਈ ਹਰ ਤਰ੍ਹਾਂ ਦਾ ਪ੍ਰਬੰਧ ਹਮੇਸ਼ਾ ਦੀ ਤਰ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਕੀਤਾ ਗਿਆ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਮੀਰੀ ਪੀਰੀ ਦੇ ਮਾਲਕ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਦੇ ਵਡਮੁੱਲੇ ਜੀਵਨ ਤੋਂ ਅਜੋਕੇ ਸਮੇਂ ਵਿੱਚ ਸਭ ਨੂੰ ਸੇਧ ਲੈਣ ਦੀ ਲੋੜ ਹੈ ਤਾਂ ਜੋ ਅਸੀਂ ਸਾਰੇ ਜੀਵਨ ਦੇ ਅਸਲ ਮਨੋਰਥ ਨੂੰ ਪੂਰਾ ਕਰ ਸਕੀਏ।