ETV Bharat / state

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਦੀ ਸੇਵਾ ਮੁਕਤੀ ਮੌਕੇ ਸਮਾਗਮ - ਕਿਰਨਦੀਪ ਕੌਰ

ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬਤੌਰ ਹੈੱਡ ਗ੍ਰੰਥੀ ਸੇਵਾਵਾ ਨਿਭਾ ਰਹੇ ਸਿੰਘ ਸਾਹਿਬਾਨ ਗਿਆਨੀ ਜਗਤਾਰ ਸਿੰਘ ਵੱਲੋਂ ਆਪਣੀ ਮਰਜ਼ੀ ਨਾਲ ਸੇਵਾਵਾਂ ਸਮਾਪਤ ਕਰਨ ਦਾ ਫੈਸਲਾ ਲਿਆ ਹੈ। ਉਨ੍ਹਾਂ ਦੀ ਸੇਵਾ ਮੁਕਤੀ ਮੌਕੇ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਮਾਗਮ ਕਰਵਾਇਆ ਗਿਆ।

Sri Harmandir Sahib head granthi Giani Jagtar Singh Retirement event
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਦੀ ਸੇਵਾ ਮੁਕਤੀ ਮੌਕੇ ਸਮਾਗਮ
author img

By

Published : Jun 30, 2023, 11:52 AM IST

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਦੀ ਸੇਵਾ ਮੁਕਤੀ ਮੌਕੇ ਸਮਾਗਮ

ਅੰਮ੍ਰਿਤਸਰ :
ਅੱਜ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਲੁਧਿਆਣੇ ਵਾਲੇ ਹੈਡ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸੇਵਾ ਮੁਕਤ ਹੋਏ। ਪਿਛਲੇ ਲੰਮੇ ਸਮੇਂ ਤੋਂ ਗਿਆਨੀ ਜਗਤਾਰ ਸਿੰਘ ਹੈਡ ਗ੍ਰੰਥੀ ਦੇ ਤੌਰ ਉਤੇ ਆਪਣੀਆਂ ਸੇਵਾਵਾਂ ਨਿਭਾ ਰਹੇ ਸਨ। ਗਿਆਨੀ ਜਗਤਾਰ ਸਿੰਘ ਵੱਲੋਂ ਅੱਜ ਆਪਣੀ ਖੁਦ ਦੀ ਇੱਛਾ ਅਨੁਸਾਰ ਆਪਣੀਆਂ ਸੇਵਾਵਾਂ ਸਮਾਪਤ ਕਰਨ ਦਾ ਫੈਸਲਾ ਲਿਆ ਦੱਸਿਆ ਜਾ ਰਿਹਾ ਹੈ। ਸੂਤਰਾ ਅਨੁਸਾਰ ਗਿਆਨੀ ਜਗਤਾਰ ਸਿੰਘ ਜੀ ਨੇ 1993 ਤੋਂ ਲੈਕੇ 30 ਜੂਨ 2023 ਤਕ ਉਨ੍ਹਾਂ ਗ੍ਰੰਥੀ ਦੇ ਤੌਰ ਉਤੇ ਸੇਵਾਵਾਂ ਨਿਭਾਈਆਂ ਹਨ।

ਮੰਜੀ ਸਾਹਿਬ ਵਿਖੇ ਕਰਵਾਇਆ ਸਨਮਾਨ ਸਮਗਾਮ : ਇਸ ਮੌਕੇ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਮਾਗਮ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ਼੍ਰੌਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਲੁਧਿਆਣੇ ਵਾਲੇ ਹੈੱਡ ਗ੍ਰੰਥੀ ਦਰਬਾਰ ਸਾਹਿਬ ਪਿੱਛਲੇ ਲੰਮੇ ਸਮੇਂ ਤੋਂ ਬਤੌਰ ਹੈੱਡ ਗ੍ਰੰਥੀ ਦੇ ਤੌਰ ਉਤੇ ਆਪਣੀਆਂ ਸੇਵਾਵਾਂ ਨਿਭਾ ਰਹੇ ਸਨ। ਅੱਜ ਉਨ੍ਹਾਂ ਵੱਲੋਂ ਖੁਦ ਦੀ ਇੱਛਾ ਅਨੁਸਾਰ ਸੇਵਾਵਾਂ ਸਮਾਪਤ ਕਰਨ ਦਾ ਫੈਸਲਾ ਲਿਆ ਗਿਆ। ਉਨ੍ਹਾਂ ਨੇ ਲੰਮਾ ਸਮਾਂ ਗੁਰੂ ਘਰ ਦੀ ਸੇਵਾ ਕੀਤੀ ਹੈ। ਮਿੱਠੀ ਬਾਣੀ ਨਾਲ ਸੰਗਤ ਵਿੱਚ ਮਿਲਦੇ ਰਹੇ ਹਨ। ਉਨ੍ਹਾਂ ਕਿਹਾ ਕਿ ਗੁਰੂ ਘਰ ਦੀ ਸੇਵਾ ਬੜੇ ਕਰਮਾਂ ਭਾਗਾਂ ਨਾਲ ਮਿਲਦੀ ਹੈ। ਧਾਮੀ ਨੇ ਕਿਹਾ ਗੁਰੂ ਸਾਹਿਬ ਇਨ੍ਹਾਂ ਉਤੇ ਕਿਰਪਾ ਕਰਨ ਅੱਜ ਇਨ੍ਹਾਂ ਨੂੰ ਵਿਦਾਇਗੀ ਦਿੱਤੀ ਗਈ ਹੈ।

ਅੰਮ੍ਰਿਤਪਾਲ ਸਿੰਘ ਦੇ ਮੁੱਦੇ ਉਤੇ ਬੋਲੇ ਧਾਮੀ : ਅੰਮ੍ਰਿਤਪਾਲ ਸਿੰਘ ਦੀ ਪਤਨੀ ਕਿਰਨਦੀਪ ਕੌਰ ਵੱਲੋਂ ਲਿਖੀ ਗਈ ਚਿੱਠੀ ਉਤੇ ਬੋਲਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਡਿਬਰੂਗੜ੍ਹ ਜੇਲ੍ਹ ਵਿੱਚ ਐਨਐਸਏ ਤਹਿਤ ਬੰਦ ਹਨ। ਉਨ੍ਹਾਂ ਦਾ ਮਹੀਨੇ ਬਾਅਦ ਮੈਡੀਕਲ ਹੋਣਾ ਚਾਹੀਦਾ ਹੈ। ਧਾਮੀ ਨੇ ਕਿਹਾ ਕਿ ਇਨ੍ਹਾਂ ਦੀ ਰੋਟੀ ਪਾਣੀ ਦਾ ਵੀ ਧਿਆਨ ਰੱਖਣਾ ਚਾਹੀਦਾ ਹੈ, ਜੇਕਰ ਕੋਈ ਅਜਿਹੀ ਗੱਲ ਹੈ ਤਾਂ ਉਹਨਾਂ ਨੂੰ ਰੋਟੀ ਆਪ ਦੀ ਇਜਾਜ਼ਤ ਦੇ ਦੇਣੀ ਚਾਹੀਦੀ ਹੈ। ਧਾਮੀ ਨੇ ਕਿਹਾ ਕਿ ਇਨ੍ਹਾਂ ਨੂੰ ਜੇਲ੍ਹ ਪ੍ਰਸ਼ਾਸਨ ਵੱਲੋਂ ਫ਼ੋਨ ਕਰਨ ਦੀ ਇਜਾਜ਼ਤ ਦੇਣੀ ਚਾਹੀਦੀ ਹੈ, ਕਿਉਂਕਿ ਉਹ ਕੋਸਾਂ ਦੂਰ ਆਪਣੇ ਘਰਾਂ ਤੋਂ ਦੂਰ ਬੈਠੇ ਹਨ ਤਾਂ ਉਹ ਹਫਤੇ ਵਿੱਚ ਇੱਕ ਵਾਰ ਆਪਣੇ ਪਰਿਵਾਰ ਦੇ ਦੁੱਖ-ਸੁੱਖ ਦਾ ਹਾਲ ਚਾਲ ਪੁੱਛ ਸਕਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਤਾ ਨਹੀਂ ਕਿਹੜੇ ਬਦਲੇ ਲੈ ਰਹੀ ਹੈ। ਅੰਮ੍ਰਿਤਪਾਲ ਸਿੰਘ ਵੀ ਗੂਰੂ ਦੇ ਸਿੱਖ ਹਣ।

ETV Bharat Logo

Copyright © 2024 Ushodaya Enterprises Pvt. Ltd., All Rights Reserved.