ETV Bharat / state

Worth Rs. 80 Crores Heroin Seized: ਹੈਰੋਇਨ ਦੀ ਤਸਕਰੀ ਦੇ ਰੈਕੇਟ ਦਾ ਪਰਦਾਫ਼ਾਸ਼, ਲਗਭਗ 80 ਕਰੋੜ ਦੀ ਹੈਰੋਇਨ ਸਣੇ 1 ਮੁਲਜ਼ਮ ਗ੍ਰਿਫਤਾਰ

Heroin Seized: ਅੰਮ੍ਰਿਤਸਰ ਵਿੱਖੇ SSOC ਟੀਮ ਨੇ 12 ਕਿਲੋਂ ਹੈਰੋਇਨ ਸਣੇ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਇਸ ਬਰਾਮਦ ਹੋਈ ਹੈਰੋਇਨ ਦੀ ਅੰਤਰਰਾਸ਼ਟਰੀ ਬਜ਼ਾਰ ਵਿੱਚ ਕੀਮਤ ਲਗਭਗ 80 ਕਰੋੜ ਹੈ।

Heroin Seized
Heroin Seized
author img

By ETV Bharat Punjabi Team

Published : Oct 23, 2023, 1:01 PM IST

ਅੰਮ੍ਰਿਤਸਰ/ਚੰਡੀਗੜ੍ਹ : SSOC ਅੰਮ੍ਰਿਤਸਰ ਨੇ ਸਰਹੱਦ ਪਾਰ ਹੈਰੋਇਨ ਦੀ ਤਸਕਰੀ ਕਰਨ ਵਾਲੇ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਇਸ ਦੌਰਾਨ ਟੀਮ ਨੇ ਇੱਕ ਵਿਅਕਤੀ ਨੂੰ ਗ੍ਰਿਫਤਾਰ ਕਰਕੇ 12 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਸ ਸਬੰਧੀ ਸਾਰੀ ਜਾਣਕਾਰੀ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ਉੱਤੇ ਸਾਂਝੀ ਕੀਤੀ ਹੈ। ਪਾਕਿਸਤਾਨ ਤੋਂ ਨਸ਼ੀਲੇ ਪਦਾਰਥਾਂ ਦੀ ਢੋਆ-ਢੁਆਈ ਲਈ ਡਰੋਨ ਦੀ ਵਰਤੋਂ ਕੀਤੀ ਗਈ ਸੀ।

ਖ਼ਤਰਨਾਕ ਨਸ਼ਾ ਤਸਕਰ ਨਾਲ ਸਬੰਧ: ਇਸ ਦੇ ਨਾਲ ਹੀ, ਪੰਜਾਬ ਡੀਜੀਪੀ ਗੌਰਵ ਯਾਦਵ ਨੇ ਇਹ ਵੀ ਟਵੀਟ ਕੀਤਾ ਕਿ ਗ੍ਰਿਫਤਾਰ ਕੀਤੇ ਗਏ ਵਿਅਕਤੀ ਦੇ ਨਸ਼ਾ ਤਸਕਰ ਰਣਜੀਤ ਉਰਫ ਚੀਤਾ ਨਾਲ ਸਿੱਧੇ ਸਬੰਧ ਹਨ ਜਿਸ ਨੂੰ ਮਈ 20 'ਚ 532 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਉਸ ਦੇ ਭਰਾ ਸਰਵਨ ਉਰਫ਼ ਭੋਲਾ ਯੂਐਸਏ ਤੋਂ ਇਸ ਗੈਂਗ ਨੂੰ ਆਪਰੇਟ ਕਰ ਰਿਹਾ ਹੈ।

  • Arrested person is having direct links with infamous drug smuggler Ranjeet @ Cheeta who was arrested in May'20 for 532 Kg Heroin haul & his brother Sarwan S @ Bhola operating from #USA @PunjabPoliceInd is committed to make #Punjab drug-free as per vision of CM @BhagwantMann 2/2

    — DGP Punjab Police (@DGPPunjabPolice) October 23, 2023 " class="align-text-top noRightClick twitterSection" data=" ">

ਟਰਾਂਸ ਬਾਰਡਰ ਨਸ਼ੀਲੇ ਪਦਾਰਥਾਂ ਦੇ ਨੈੱਟਵਰਕ ਨੂੰ ਵੱਡਾ ਝਟਕਾ ਲੱਗਾ ਹੈ। SSOC ਅੰਮ੍ਰਿਤਸਰ ਨੇ ਸਰਹੱਦ ਪਾਰ ਹੈਰੋਇਨ ਦੀ ਤਸਕਰੀ ਕਰਨ ਵਾਲੇ ਰੈਕੇਟ ਦਾ ਪਰਦਾਫਾਸ਼ ਕੀਤਾ ਹੈ ਅਤੇ ਇੱਕ ਵਿਅਕਤੀ ਨੂੰ ਗ੍ਰਿਫਤਾਰ ਕਰਕੇ 12 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਪਾਕਿਸਤਾਨ ਤੋਂ ਨਸ਼ੀਲੇ ਪਦਾਰਥਾਂ ਦੀ ਢੋਆ-ਢੁਆਈ ਲਈ ਡਰੋਨ ਦੀ ਵਰਤੋਂ ਕੀਤੀ ਗਈ ਸੀ। ਗ੍ਰਿਫਤਾਰ ਕੀਤੇ ਗਏ ਵਿਅਕਤੀ ਦੇ ਬਦਨਾਮ ਨਸ਼ਾ ਤਸਕਰ ਰਣਜੀਤ ਉਰਫ ਚੀਤਾ ਨਾਲ ਸਿੱਧੇ ਸਬੰਧ ਹਨ, ਜਿਸ ਨੂੰ ਮਈ 20 'ਚ 532 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਉਸ ਦਾ ਭਰਾ ਸਰਵਨ ਐੱਸ. ਸਾਰਾ ਨੈਟਵਰਕ ਯੂਐਸਏ ਤੋਂ ਆਪਰੇਟ ਕਰ ਰਿਹਾ ਹੈ। ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਵਚਨਬੱਧ ਹੈ। - ਗੌਰਵ ਯਾਦਵ, ਡੀਜੀਪੀ, ਪੰਜਾਬ

ਹਥਿਆਰਾਂ ਦੇ ਤਸਕਰ ਕਾਬੂ: ਇਸ ਤੋਂ ਪਹਿਲਾਂ, ਬੀਤੇ ਦਿਨੀਂ ਸੀਆਈ, ਅੰਮ੍ਰਿਤਸਰ ਨੇ ਇੱਕ ਗੁਪਤ ਸੂਚਨਾ 'ਤੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ ਇੱਕ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਵੀ ਪਰਦਾਫਾਸ਼ ਕੀਤਾ ਹੈ। ਇਸ ਮਾਮਲੇ ਵਿੱਚ 3 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਉਹ ਮੱਧ ਪ੍ਰਦੇਸ਼ ਤੋਂ ਹਥਿਆਰਾਂ ਦੀ ਤਸਕਰੀ ਕਰਕੇ ਪੰਜਾਬ ਵਿੱਚ ਸਪਲਾਈ ਕਰਦੇ ਸੀ। ਮੁਲਜ਼ਮਾਂ ਉੱਤੇ ਆਰਮਜ਼ ਐਂਡ ਮਨੀ ਲਾਂਡਰਿੰਗ ਐਕਟ ਤਹਿਤ SSOC ਅੰਮ੍ਰਿਤਸਰ ਵਿਖੇ ਐਫ.ਆਈ.ਆਰ ਦਰਜ ਕੀਤੀ ਗਈ ਹੈ।

ਡੀਜੀਪੀ ਨੇ ਜਾਣਕਾਰੀ ਦਿੱਤੀ ਸੀ ਕਿ ਗ੍ਰਿਫਤਾਰ ਮੁਲਜ਼ਮਾਂ ਕੋਲੋਂ 11 ਪਿਸਤੌਲ, 15 ਜਿੰਦਾ ਕਾਰਤੂਸ, 2 ਲੱਖ ਰੁਪਏ ਬਰਾਮਦ ਕੀਤੇ ਗਏ। ਇਸ ਤੋਂ ਇਲਾਵਾ, ਪੁਲਿਸ ਟੀਮਾਂ ਪੂਰੇ ਨੈਟਵਰਕ ਦਾ ਪਰਦਾਫਾਸ਼ ਕਰਨ, ਪੂਰੀ ਖਰੀਦ ਅਤੇ ਸਪਲਾਈ ਲੜੀ ਦੀ ਪਛਾਣ ਕਰਨ ਲਈ ਸਾਰੇ ਯਤਨ ਕਰ ਰਹੀਆਂ ਹਨ, ਤਾਂ ਜੋ ਨੈਟਵਰਕ ਨੂੰ ਨਸ਼ਟ ਕੀਤਾ ਜਾ ਸਕੇ।

ETV Bharat Logo

Copyright © 2024 Ushodaya Enterprises Pvt. Ltd., All Rights Reserved.