ਅੰਮ੍ਰਿਤਸਰ: ਜਲ੍ਹਿਆਂਵਾਲਾ ਬਾਗ 1919 ਵਿੱਚ ਹੋਏ ਸ਼ਹੀਦਾਂ ਦੇ ਸਨਮਾਨ ਵਜੋਂ ਰਾਜ ਪੱਧਰੀ ਸਮਾਗਮ 25 ਜਨਵਰੀ ਨੂੰ ਕਰਵਾਇਆ ਜਾ ਰਿਹਾ ਹੈ। ਇਹ ਸਮਾਗਮ ਆਨੰਦ ਅੰਮ੍ਰਿਤ ਪਾਰਕ, ਰਣਜੀਤ ਐਵੀਨਿਊ ਵਿਖੇ ਹੋਵੇਗਾ। ਇਸ ਸਮਾਗਮ ਵਿੱਚ ਸ਼ਹੀਦਾਂ ਦੀ ਯਾਦ ਵਿੱਚ ਸਮਾਰਕ ਦਾ ਨੀਂਹ ਪੱਥਰ ਰੱਖਿਆ ਜਾਵੇਗਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਦਫ਼ਤਰੀ ਰਿਕਾਰਡ ਦੇ ਆਧਾਰ ਉੱਤੇ ਇਸ ਦਫ਼ਤਰ ਕੋਲ ਜਲ੍ਹਿਆਂਵਾਲਾ ਬਾਗ਼ ਦੇ ਸ਼ਹੀਦਾਂ ਦੀ ਸੂਚੀ ਮੌਜੂਦ ਹੈ ਉਹ https://amritsar.nic.in 'ਤੇ ਅਪਲੋਡ ਕਰ ਦਿੱਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਸ਼ਹੀਦਾਂ ਦੇ ਮੌਜੂਦਾ ਪਰਿਵਾਰਕ ਮੈਂਬਰਾਂ ਨਾਲ ਸੰਪਰਕ ਕਰਨ ਦੇ ਯਤਨ ਕੀਤੇ ਜਾ ਰਹੇ ਹਨ ਪਰ ਸੂਚੀ ਵਿੱਚ ਮੁਕੰਮਲ ਪਤਾ ਨਾ ਹੋਣ ਕਰਕੇ ਕਈ ਪਰਿਵਾਰਾਂ ਨਾਲ ਸੰਪਰਕ ਸਾਧਨ ਵਿੱਚ ਮੁਸ਼ਕਲ ਪੇਸ਼ ਆ ਰਹੀ ਹੈ।
ਖਹਿਰਾ ਨੇ ਆਮ ਜਨਤਾ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਦੇ ਪੁਰਖਿਆਂ ਦਾ ਨਾਂਅ ਇਸ ਸੂਚੀ ਵਿੱਚ ਸ਼ਾਮਲ ਹੈ, ਤਾਂ ਉਹ ਦਫ਼ਤਰ ਡਿਪਟੀ ਕਮਿਸ਼ਨਰ ਦੇ ਐਲਐਫਏ ਸ਼ਾਖਾ ਕਮਰਾ ਨੰ. 20, ਤਹਿਸੀਲ ਕੰਪਲੈਕਸ ਅੰਮ੍ਰਿਤਸਰ ਗਰਾਊਂਡ ਫਲੌਰ ਵਿਖੇ 22 ਜਨਵਰੀ ਨੂੰ ਸਵੇਰੇ 11 ਵਜੇ ਤੱਕ ਸੰਪਰਕ ਕਰ ਸਕਦੇ ਹਨ।