ETV Bharat / state

ਰਾਜਾ ਵੜਿੰਗ ਤੇ ਪ੍ਰਤਾਪ ਬਾਜਵਾ ਦਾ ਮੁੱਖ ਮੰਤਰੀ ਮਾਨ 'ਤੇ ਨਿਸ਼ਾਨਾ, ਕਿਹਾ-ਮਾਨ ਕਰ ਰਹੇ ਬਦਲੇ ਦੀ ਰਾਜਨੀਤੀ, ਸਾਰੀ ਕਾਂਗਰਸ ਗ੍ਰਿਫਤਾਰੀ ਦੇਣ ਲਈ ਤਿਆਰ

author img

By

Published : Jul 10, 2023, 10:51 PM IST

ਸਾਬਕਾ ਉੱਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਦੀ ਵਿਜੀਲੈਂਸ ਗ੍ਰਿਫਤਾਰੀ ਤੋਂ ਬਾਅਦ ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਬਾਜਵਾ ਤੇ ਪੰਜਾਬ ਪ੍ਰਧਾਨ ਰਾਜਾ ਵੜਿੰਗ ਨੇ ਮਾਨ ਸਰਕਾਰ ਨੂੰ ਘੇਰਿਆ ਹੈ।

Statement of Raja Waring and Pratap Singh Bajwa
ਰਾਜਾ ਵੜਿੰਗ ਤੇ ਪ੍ਰਤਾਪ ਬਾਜਵਾ ਦਾ ਮੁੱਖ ਮੰਤਰੀ ਮਾਨ 'ਤੇ ਨਿਸ਼ਾਨਾ, ਕਿਹਾ-ਮਾਨ ਕਰ ਰਹੇ ਬਦਲੇ ਦੀ ਰਾਜਨੀਤੀ, ਸਾਰੀ ਕਾਂਗਰਸ ਗ੍ਰਿਫਤਾਰੀ ਦੇਣ ਲਈ ਤਿਆਰ

ਮੀਡੀਆ ਨੂੰ ਸੰਬੋਧਨ ਕਰਦੇ ਹੋਏ ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ।

ਅੰਮ੍ਰਿਤਸਰ : ਪੰਜਾਬ ਦੇ ਮੁਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਧਾਨ ਸਭਾ ਦੇ ਵਿੱਚ ਇਹ ਗੱਲ ਕਹੀ ਗਈ ਸੀ ਕਿ ਜਿਨ੍ਹਾਂ ਕਾਂਗਰਸੀਆਂ ਨੇ ਆਮਦਨ ਤੋਂ ਵੱਧ ਜਾਇਦਾਦ ਬਣਾਈ ਹੈ, ਉਹਨਾਂ ਖਿਲਾਫ ਕਾਨੂੰਨੀ ਕਾਰਵਾਈ ਜ਼ਰੂਰ ਹੋਵੇਗੀ। ਇਸ ਤੋਂ ਬਾਅਦ ਵਿਧਾਨ ਸਭਾ ਦੇ ਵਿੱਚ ਪ੍ਰਤਾਪ ਸਿੰਘ ਬਾਜਵਾ ਅਤੇ ਭਗਵੰਤ ਸਿੰਘ ਮਾਨ ਵਿੱਚ ਕਾਫੀ ਤਲਖ਼ੀ ਦੇਖਣ ਨੂੰ ਮਿਲੀ ਸੀ, ਜਿਸ ਤੋਂ ਬਾਅਦ ਬੀਤੀ ਰਾਤ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਦੀ ਕੀਤੀ ਗ੍ਰਿਫਤਾਰੀ ਤੋਂ ਬਾਅਦ ਇਕ ਵਾਰ ਫਿਰ ਰਾਜਨੀਤਿ ਪੂਰੀ ਤਰੀਕੇ ਨਾਲ ਗਰਮਾ ਚੁਕੀ ਹੈ।

ਅਸੀਂ ਵੀ ਲਵਾਂਗੇ ਬਦਲਾ : ਓਮ ਪ੍ਰਕਾਸ਼ ਸੋਨੀ ਦੀ ਜ਼ਿਲ੍ਹਾ ਅਦਾਲਤ ਵਿੱਚ ਪੇਸ਼ੀ ਤੋਂ ਬਾਅਦ ਸੋਨੀ ਦੇ ਘਰ ਕਾਂਗਰਸ ਨੇਤਾਵਾਂ ਨੇ ਮੀਟਿੰਗ ਕੀਤੀ। ਇਸ ਦੌਰਾਨ ਪ੍ਰਤਾਪ ਸਿੰਘ ਬਾਜਵਾ ਨੇ ਭਗਵੰਤ ਸਿੰਘ ਮਾਨ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਭਗਵੰਤ ਮਾਨ ਦੀ ਸਰਕਾਰ ਬਦਲਾਖੋਰੀ ਦੀ ਰਾਜਨੀਤੀ ਕਰ ਰਹੀ ਹੈ ਅਤੇ ਆਪਣੀ ਕਾਰਗੁਜ਼ਾਰੀ ਦੀ ਵਾਹ-ਵਾਹ ਖੱਟ ਰਹੀ ਹੈ ਤਾਂ ਪੰਜ ਸਾਲ ਬਾਅਦ ਵੀ ਭਗਵੰਤ ਮਾਨ ਇਸੇ ਕਾਰਗੁਜ਼ਾਰੀ ਉੱਤੇ ਆਉਣਗੇ। ਉਦੋਂ ਕਾਂਗਰਸ ਦੀ ਸਰਕਾਰ ਆਉਣ ਉੱਤੇ ਅਸੀਂ ਵੀ ਬਦਲਾ ਜਰੂਰ ਲਵਾਂਗੇ।

ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਭਗਵੰਤ ਮਾਨ ਦੀ ਸਰਕਾਰ ਕਾਂਗਰਸੀ ਨੇਤਾਵਾਂ ਨੂੰ ਗ੍ਰਿਫਤਾਰ ਕਰਨਾ ਚਾਹੁੰਦੀ ਹੈ ਤਾਂ ਅਸੀਂ ਸਾਰੇ ਕਾਂਗਰਸੀ ਅਪੀਲ ਕਰਦੇ ਹਾਂ ਕਿ ਸਾਨੂੰ ਗ੍ਰਿਫਤਾਰ ਕਰ ਲਵੇ ਤਾਂ ਜੋ ਕਿ ਭਗਵੰਤ ਮਾਨ ਨੂੰ ਸ਼ਾਂਤੀ ਮਿਲ ਸਕੇ। ਉਨ੍ਹਾਂ ਕਿਹਾ ਕੀ ਵਿਜ਼ੀਲੈਂਸ ਬਿਊਰੋ ਦੀ ਹਰੇਕ ਇਨਕੁਆਰੀ ਵਿੱਚ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਸ਼ਾਮਲ ਹੁੰਦੇ ਰਹੇ ਹਨ ਪਰ ਫਿਰ ਵੀ ਓਮ ਪ੍ਰਕਾਸ਼ ਸੋਨੀ ਦੀ ਗ੍ਰਿਫਤਾਰੀ ਬਦਲਾਖੋਰੀ ਦੀ ਰਾਜਨੀਤੀ ਲੱਗਦੀ ਹੈ।

ਵਿਜੀਲੈਂਸ ਵਰਤੀ ਜਾ ਰਹੀ : ਕਾਂਗਰਸ ਪਾਰਟੀ ਦੇ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਸਿਰਫ ਤੇ ਸਿਰਫ ਕਾਂਗਰਸ ਪਾਰਟੀ ਨੂੰ ਦਬਾਉਣ ਦੀ ਕੋਸ਼ਿਸ਼ ਪੰਜਾਬ ਵਿੱਚ ਸਰਕਾਰ ਵੱਲੋਂ ਇਹ ਕਾਰਵਾਈ ਕੀਤੀ ਜਾ ਰਹੀ ਹੈ।ਉਹਨਾਂ ਕਿਹਾ ਕਿ ਵਿਭਾਗ ਦੇ ਜਿੰਨੇ ਵੀ ਕੇਸ ਦਰਜ ਹੁੰਦੇ ਹਨ, ਉਨ੍ਹਾਂ ਵਿਚੋਂ ਸਿਰਫ ਇੱਕ ਪ੍ਰਤੀਸ਼ਤ ਹੀ ਵਿਅਕਤੀਆਂ ਨੂੰ ਸਜਾ ਮਿਲਦੀ ਹੈ। ਦਿੱਲੀ ਵਿੱਚ ਜਦੋਂ ਸੀਬੀਆਈਆਮ ਨੇ ਆਦਮੀ ਪਾਰਟੀ ਦੇ ਉਤੇ ਮਾਮਲਾ ਦਰਜ ਕਰ ਲਿਆ ਹੈ, ਉਸ ਵੇਲੇ ਉੱਥੇ ਪਹੁੰਚ ਕੇ ਧਰਨੇ ਮੁਜ਼ਾਹਰੇ ਕਰਦੇ ਹਨ। ਪੰਜਾਬ ਵਿੱਚ ਸਿਰਫ ਤੇ ਸਿਰਫ ਵਿਜੀਲੈਂਸ ਇਸਤੇਮਾਲ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਾਂਗਰਸ ਪਾਰਟੀ ਇਸ ਦਾ ਜਵਾਬ ਜਰੂਰ ਦੇਵੇਗੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.