ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਰਨਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਨੇ ਰਾਜਸਥਾਨ ਦੇ ਤਿਜਾਰਾ ਵਿਖੇ ਭਾਜਪਾ ਦੀ ਰੈਲੀ ਸਮੇਂ ਸਰਕਾਰ ਆਉਣ `ਤੇ ਗੁਰਦੁਆਰਾ ਸਾਹਿਬਾਨ ਨੂੰ ‘ਉਖਾੜਨ’ ਬਾਰੇ ਕਹੀ ਗੱਲ ਦਾ ਨੋਟਿਸ ਲੈਂਦਿਆਂ ਇਸ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਗਰੇਵਾਲ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਤੋਂ ਵਰੋਸਾਏ ਸਰਬੱਤ ਦੇ ਭਲੇ ਦੇ ਸਿਧਾਂਤ ਨੂੰ ਪ੍ਰਫੁੱਲਤ ਕਰਨ ਲਈ ਗੁਰਦੁਆਰਾ ਸਾਹਿਬਾਨ ਅੱਜ ਪੂਰੀ ਦੁਨੀਆਂ ਵਿਚ ਸਥਾਪਤ ਹਨ। ਉਨ੍ਹਾਂ ਕਿਹਾ ਕਿ ਗੁਰੂ ਘਰਾਂ ਨੇ ਹਮੇਸ਼ਾ ਹੀ ਦੁਖੀਆਂ ਅਤੇ ਲੋੜਵੰਦਾਂ ਦੀ ਮੱਦਦ ਕੀਤੀ ਹੈ। ਜਦੋਂ ਵੀ ਦੇਸ਼ ਵਿਦੇਸ਼ ਵਿਚ ਕੋਈ ਬਿਪਤਾ ਸਾਹਮਣੇ ਆਉਂਦੀ ਹੈ ਤਾਂ ਗੁਰਦੁਆਰਾ ਸਾਹਿਬਾਨ ਤੇ ਸਿੱਖ ਸੰਸਥਾਵਾਂ ਨੇ ਹਮੇਸ਼ਾ ਮੋਹਰੀ ਹੋ ਕੇ ਮਾਨਵਤਾ ਦੀ ਬਿਨਾਂ ਕਿਸੇ ਵਿਤਕਰੇ ਤੋਂ ਨਿਸ਼ਕਾਮ ਸੇਵਾ ਕੀਤੀ ਹੈ।
ਯੋਗੀ ਨੂੰ ਕਰਨਾ ਚਾਹੀਦਾ ਸੀ ਵਿਰੋਧ : ਗਰੇਵਾਲ ਨੇ ਕਿਹਾ ਕਿ ਗੁਰਦੁਆਰਾ ਸਾਹਿਬਾਨ ਦੇ ਦਰਵਾਜ਼ੇ ਹਮੇਸ਼ਾ ਹੀ ਸਭਨਾ ਲਈ ਖੁੱਲ੍ਹੇ ਹਨ ਅਤੇ ਭਾਜਪਾ ਆਗੂਆਂ ਦੀ ਅਜਿਹੀ ਛੋਟੀ ਸੋਚ ਵਾਲੀ ਸਾਜ਼ਿਸ਼ ਕਦੇ ਵੀ ਕਾਮਯਾਬ ਨਹੀਂ ਹੋ ਸਕਦੀ। ਉਨ੍ਹਾਂ ਕਿਹਾ ਕਿ ਭਾਜਪਾ ਦੀ ਇਸ ਰੈਲੀ ਸਮੇਂ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਵੀ ਸਟੇਜ ’ਤੇ ਮੌਜੂਦ ਸਨ, ਜਿਨ੍ਹਾਂ ਦੀ ਇਹ ਜੁੰਮੇਵਾਰੀ ਬਣਦੀ ਸੀ ਕਿ ਅਜਿਹੇ ਨਫ਼ਰਤੀ ਬਿਆਨ ਦਾ ਉਹ ਉਸੇ ਸਮੇਂ ਵਿਰੋਧ ਕਰਦੇ। ਪਰੰਤੂ ਦੁੱਖ ਦੀ ਗੱਲ ਹੈ ਕਿ ਇਕ ਸੂਬੇ ਦੇ ਮੁੱਖ ਮੰਤਰੀ ਹੋਣ ਵਜੋਂ ਵੀ ਆਦਿਤਿਆਨਾਥ ਵੀ ਇਸ ਵਰਤਾਰੇ ਦੇ ਭਾਗੀ ਬਣੇ ਹਨ।
- Release Of Balwant Singh Rajoana: ਰਾਜੋਆਣਾ ਦੀ ਭੈਣ ਕਮਲਦੀਪ ਕੌਰ ਪਹੁੰਚੇ ਸ੍ਰੀ ਅਕਾਲ ਤਖ਼ਤ ਸਾਹਿਬ , ਕਿਹਾ-ਸ਼੍ਰੋਮਣੀ ਕਮੋਟੀ ਅਤੇ SAD ਨੇ ਰਾਜੋਆਣਾ ਦੀ ਰਿਹਾਈ 'ਤੇ ਖੜ੍ਹੇ ਕੀਤੇ ਹੱਥ
- Khedan Wattan Punjab Diya: ਖੇਡਾਂ ਵਤਨ ਪੰਜਾਬ ਦੀਆਂ 'ਚ ਘੋੜਸਵਾਰੀ ਅੰਦਰ ਲੁਧਿਆਣਾ ਦਾ ਚਮਕਿਆ ਨਾਮ, ਹਾਸਿਲ ਕੀਤਾ ਕਾਂਸੀ ਦਾ ਤਗਮਾ
- Death Of Husband On Karva Chauth: ਕਰਵਾ ਚੌਥ ਦਾ ਵਰਤ ਖੋਲ੍ਹਣ ਤੋਂ ਪਹਿਲਾਂ ਪਤਨੀ ਦੀਆਂ ਅੱਖਾਂ ਸਾਹਮਣੇ ਪਤੀ ਦੀ ਮੌਤ, ਸੌਗ 'ਚ ਬਦਲੀਆਂ ਖੁਸ਼ੀਆਂ
ਗਰੇਵਾਲ ਨੇ ਕਿਹਾ ਕਿ ਉਹਨਾਂ ਨੇ ਆਪਣੇ ਜਨਰਲ ਸਕੱਤਰ ਦੇ ਕਾਰਜਕਾਲ ਦੌਰਾਨ ਐਸਜੀਪੀਸੀ ਦੀ ਕਿਸੇ ਵੀ ਗੱਡੀ ਦਾ ਇਸਤੇਮਾਲ ਨਹੀਂ ਕੀਤਾ। ਉਹ ਜਿੱਥੇ ਵੀ ਕਿਤੇ ਧਰਮ ਦੇ ਪ੍ਰਚਾਰ ਲਈ ਜਾਂ ਐਸਜੀਪੀਸੀ ਦੇ ਪ੍ਰੋਗਰਾਮ ਤੇ ਜਾਂਦੇ ਰਹੇ ਉਹ ਆਪਣੀ ਕਾਰ ਦੇ ਵਿੱਚ ਹੀ ਜਾਂਦੇ ਰਹੇ ਹਨ ਅਤੇ ਇਹ ਕਾਰ ਵੀ ਉਹਨਾਂ ਨੂੰ ਧੰਨ ਸ਼੍ਰੀ ਗੁਰੂ ਰਾਮਦਾਸ ਜੀ ਦੀ ਕਿਰਪਾ ਦੇ ਸਦਕਾ ਹੀ ਮਿਲੀ ਹੈ। ਉਨ੍ਹਾਂ ਕਿਹਾ ਕਿ ਸ਼੍ਰੀ ਗੁਰੂ ਰਾਮਦਾਸ ਜੀ ਦੇ ਗੁਰਪੁਰਬ ਮੌਕੇ ਹੈਲੀਕਾਪਟਰ ਦੇ ਰਾਹੀ ਦਰਬਾਰ ਸਾਹਿਬ ਦੇ ਵਿੱਚ ਫੁੱਲਾਂ ਦੀ ਵਰਖਾ ਕੀਤੇ ਜਾਣ ਦੀ ਇੱਕ ਵੀਡੀਓ ਸਾਹਮਣੇ ਆਈ ਹੈ, ਜਿਸ ਵਿੱਚ ਹੈਲੀਕਾਪਟਰ ਵਿੱਚ ਬੈਠੀਆਂ ਔਰਤਾਂ ਨੰਗੇ ਸਿਰ ਸਨ ਅਤੇ ਉਸ ਨਾਲ ਜੋ ਮਰਿਆਦਾ ਦੀ ਉਲੰਘਣਾ ਹੋਈ ਹੈ ਹੁਣ ਇਸ ਸੰਬੰਧ ਦੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਗਾਂਹ ਤੋਂ ਧਿਆਨ ਰੱਖੇਗੀ ਕਿ ਕਿਸੇ ਵੀ ਤਰੀਕੇ ਮਰਿਆਦਾ ਦੀ ਉਲੰਘਣਾ ਨਾ ਕੀਤੀ ਜਾਵੇ।