ਅੰਮ੍ਰਿਤਸਰ: ਅੰਮ੍ਰਿਤਸਰ ਵਿੱਚ ਹਜ਼ੂਰ ਸਾਹਿਬ ਤੋਂ ਸ਼ਰਧਾਲੂਆਂ ਨੂੰ ਲੈ ਕੇ 6 ਬੱਸਾਂ ਬੁੱਧਵਾਰ ਨੂੰ ਪਹੁੰਚੀਆਂ ਹਨ ਪਰ ਪੁਲਿਸ ਨੇ ਇਨ੍ਹਾਂ ਬੱਸਾਂ ਨੂੰ ਅੰਮ੍ਰਿਤਸਰ ਅੰਦਰ ਦਾਖ਼ਲ ਹੋਂਣ ਤੋਂ ਰੋਕ ਲਿਆ।
ਸ਼ਰਧਾਲੂਆਂ ਨੇ ਕਿਹਾ ਕਿ ਜਿਵੇ ਹੀ ਉਹ ਪੰਜਾਬ ਵਿੱਚ ਦਾਖ਼ਲ ਹੋਏ, ਉਨ੍ਹਾਂ ਉੱਪਰ ਮੁਸੀਬਤਾਂ ਦਾ ਪਹਾੜ ਟੁੱਟ ਪਿਆ ਅਤੇ ਉਨ੍ਹਾਂ ਨੂੰ ਜਗ੍ਹਾ-ਜਗ੍ਹਾ ਰੋਕਿਆ ਜਾ ਰਿਹਾ ਸੀ। ਉਨ੍ਹਾਂ ਨੇ ਕਿਹਾ ਉਹ ਬੱਸਾਂ ਵਿੱਚ ਯਾਤਰਾ ਕਰਦੇ ਕਈ ਘੰਟੇ ਹੋ ਗਏ ਹਨ। ਇਸ ਕਰ ਕੇ ਉਨ੍ਹਾਂ ਬੁਰਾ ਹਾਲ ਹੋ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਕੋਲ ਕੋਈ ਪ੍ਰਬੰਧ ਨਹੀਂ ਹੈ ਜਿਸ ਕਾਰਨ ਉਹ ਖੱਜਲ ਖੁਆਰ ਹੋ ਰਹੇ ਹਨ।
ਇਹ ਵੀ ਪੜੋ: ਕੋਰੋਨਾ ਨੇ ਜਕੜਿਆ ਪੰਜਾਬ, 391 ਹੋਈ ਮਰੀਜ਼ਾਂ ਦੀ ਗਿਣਤੀ, 19 ਮੌਤਾਂ
ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਉਹ ਹਜ਼ੂਰ ਸਾਹਿਬ ਵਿੱਚ ਖੁਸ਼ ਸਨ, ਉੱਥੇ ਗੁਰਦੁਆਰਾ ਸਾਹਿਬ ਵਿੱਚ ਸੇਵਾ ਕਰਨ ਗਏ ਸਨ ਪਰ ਪਤਾ ਨਹੀਂ ਕਿਉਂ ਪੰਜਾਬ ਸਰਕਾਰ ਨੇ ਉਨ੍ਹਾਂ ਨੂੰ ਵਾਪਸ ਪੰਜਾਬ ਬੁਲਾਇਆ। ਸ਼ਰਧਾਲੂਆਂ ਨੇ ਕਿਹਾ ਕਿ ਹਜ਼ੂਰ ਸਾਹਿਬ ਵਿੱਚ ਉਨ੍ਹਾਂ ਨੂੰ ਕਿਸੇ ਕਿਸਮ ਦੀ ਕੋਈ ਪ੍ਰੇਸ਼ਾਨੀ ਨਹੀਂ ਸੀ ਅਤੇ ਰੋਜ਼ਾਨਾ ਮੈਡੀਕਲ ਚੈੱਕਅਪ ਹੁੰਦਾ ਸੀ। ਉਨ੍ਹਾਂ ਨੂੰ ਖਾਣ ਲਈ ਲੰਗਰ ਲਗਾਇਆ ਜਾਂਦਾ ਸੀ।