ਅੰਮ੍ਰਿਤਸਰ: ਪੰਜਾਬ ਸਰਕਾਰ ਵੱਲੋਂ ਲਏ ਗਏ ਅਹਿਮ ਫੈਸਲੇ ਤੋਂ ਬਾਅਦ ਬਾਜਾਰਾਂ ਨੂੰ ਬੰਦ ਕਰਵਾਉਣ ਲਈ ਅਤੇ ਕਰਫਿਊ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ ਹਰਕਤ ਵਿੱਚ ਨਜਰ ਆ ਰਹੀ ਹੈ। ਇਸੇ ਤਹਿਤ ਥਾਣਾ ਬਿਆਸ ਦੇ ਐਸਐਚਓ ਇੰਸਪੈਕਟਰ ਬਿੰਦਰਜੀਤ ਸਿੰਘ ਵੱਲੋਂ ਦਿੱਤੇ ਨਿਰਦੇਸ਼ਾਂ ਅਨੁਸਾਰ ਪੁਲਿਸ ਚੌਂਕੀ ਬਾਬਾ ਬਕਾਲਾ ਸਾਹਿਬ, ਚੋਂਕੀ ਰਈਆ, ਚੌਕੀ ਸਠਿਆਲਾ ਅਤੇ ਪੁਲਿਸ ਚੌਂਕੀ ਬੁਤਾਲਾ ਦੇ ਇੰਚਾਰਜਾਂ ਵੱਲੋਂ 5 ਵਜੇ ਕਰਫਿਊ ਸਮੇਂ ਦੁਕਾਨਾਂ ਬੰਦ ਕਰਵਾਉਣ ਲਈ ਬਾਜਾਰਾਂ ਵਿੱਚ ਗਸ਼ਤ ਕੀਤਾ ਗਿਆ।
ਨਿਯਮਾਂ ਦੀ ਉਲੰਘਣਾ ਕਰਨ ਵਾਲੇ ਹੋ ਜਾਣ ਸਾਵਧਾਨ
ਐਸਐਚਓ ਇੰਸਪੈਕਟਰ ਬਿੰਦਰਜੀਤ ਸਿੰਘ ਵੱਲੋਂ ਗਸ਼ਤ ਦੌਰਾਨ ਸਪੀਕਰ ਰਾਹੀ ਬਾਜਾਰ ਬੰਦ ਕਰਨ ਦੀ ਅਪੀਲ ਕੀਤੀ ਗਈ ਅਤੇ ਨਾਲ ਹੀ ਪੰਜਾਬ ਸਰਕਾਰ ਦੀਆਂ ਗਾਈਡਲਾਈਨਜ ਦੀ ਉਲੰਘਣਾ ਕਰਨ ਵਾਲੇ ਲੋਕਾਂ ’ਤੇ ਪਰਚਾ ਦਰਜ ਕਰਨ ਦੀ ਚਿਤਾਵਨੀ ਵੀ ਦਿੱਤੀ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਵਿਅਕਤੀ ਕਰਫਿਊ ਦੌਰਾਨ ਬਾਹਰ ਨਿਕਲਦਾ ਹੈ ਜਾਂ ਫਿਰ ਬਿਨ੍ਹਾਂ ਮਾਸਕ ਜਾਂ ਫਿਰ ਸਮਾਜਿਕ ਦੂਰੀ ਦੀ ਉਲੰਘਣਾ ਕਰਦਾ ਹੈ ਤਾਂ ਉਸ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜੋ: ਜ਼ਮੀਨੀ ਵਿਵਾਦ, ਝਗੜੇ 'ਚ ਇੱਕ ਧਿਰ ਦੇ 4 ਜ਼ਖ਼ਮੀ
ਦੱਸਣਯੋਗ ਹੈ ਕਿ ਸਰਕਾਰ ਵੱਲੋਂ ਕੋਰੋਨਾ ਦੇ ਵਧ ਰਹੇ ਕੇਸਾਂ ਨੂੰ ਧਿਆਨ ’ਚ ਰੱਖਦੇ ਹੋਏ ਇਸ ਫੈਸਲੇ ਨਾਲ ਜਿੱਥੇ ਰੋਜਮਰਾ ਦੀਆਂ ਜਰੂਰਤਾਂ ਨੂੰ ਪੂਰਾ ਕਰਨ ਲਈ ਰੋਜੀ ਰੋਟੀ ਕਮਾਉਣ ਲਈ ਨਿਕਲੇ ਲੋਕ ਪਰੇਸ਼ਾਨ ਦਿਖਾਈ ਦੇ ਰਹੇ ਹਨ। ਉੱਥੇ ਹੀ ਇਸ ਮੁਸ਼ਕਿਲ ਘੜੀ ਵਿੱਚ ਗਰੀਬ ਪਰਿਵਾਰਾਂ ਮੁੜ ਸਮਾਜ ਸੇਵੀ ਸੰਸਥਾਂ ਤੋਂ ਮਦਦ ਦੀ ਉਮੀਦ ਕਰ ਰਹੇ ਹਨ।