ਅੰਮ੍ਰਿਤਸਰ: ਬੀਤੇ ਦਿਨੀਂ ਲੁਧਿਆਣਾ ਵਿੱਚ ਹੋਏ ਬੰਬ ਬਲਾਸਟ (Bomb blast) ਤੋਂ ਬਾਅਦ ਪੰਜਾਬ ਨੂੰ ਹਾਈ ਅਲਰਟ (High alert to Punjab) ਤੇ ਰੱਖਿਆ ਗਿਆ ਹੈ ਅਤੇ ਗੱਡੀਆਂ ਦੇ ਚੈਕਿੰਗਾਂ ਕੀਤੀਆਂ ਜਾ ਰਹੀਆਂ ਹਨ ਦੂਸਰੇ ਪਾਸੇ ਗੱਲ ਕੀਤੀ ਜਾਵੇ ਤਾਂ ਪੁਲਿਸ ਪ੍ਰਸ਼ਾਸਨ ਵੱਲੋਂ ਵੀ ਕਰੜੇ ਪ੍ਰਬੰਧ ਕੀਤੇ ਗਏ ਹਨ ਅਤੇ ਧਾਰਮਿਕ ਅਸਥਾਨ ਅਤੇ ਜਨਤਕ ਥਾਵਾਂ ਤੇ ਵੀ ਗਾਰਡ ਨੂੰ ਵਧਾਇਆ ਗਿਆ ਹੈ।
ਪੂਰੇ ਦੇਸ਼ ਵਿੱਚ 31 ਦਸੰਬਰ ਅਤੇ 1 ਜਨਵਰੀ ਦੀ ਸ਼ੁਰੂਆਤ ਕਰਨ ਲਈ ਲੋਕ ਆਪਣੇ ਧਾਰਮਿਕ ਅਸਥਾਨਾਂ 'ਤੇ ਪਹੁੰਚ ਕੇ ਗੁਰੂ ਦਾ ਆਸ਼ੀਰਵਾਦ ਪ੍ਰਾਪਤ ਕਰਦੇ ਹਨਸ, ਉਥੇ ਹੀ ਅੰਮ੍ਰਿਤਸਰ ਦੇ ਵਿੱਚ ਵੀ ਨਵੇਂ ਸਾਲ ਦੀ ਆਮਦ ਨੂੰ ਲੈ ਕੇ ਲੱਖਾਂ ਦੀ ਗਿਣਤੀ 'ਚ ਸ਼ਰਧਾਲੂ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਲਈ ਪਹੁੰਚਦੇ ਹਨ।
ਨਵੇਂ ਸਾਲ ਦੀ ਸ਼ੁਰੂਆਤ ਕਰਨ ਲਈ ਹਰੇਕ ਵਿਅਕਤੀ ਗੁਰੂ ਧਾਮਾਂ 'ਤੇ ਪਹੁੰਚ ਕੇ ਗੁਰੂ ਦਾ ਆਸ਼ੀਰਵਾਦ ਪ੍ਰਾਪਤ ਕਰਦੇ ਹਨ ਅਤੇ ਆਪਣੇ ਨਵੇਂ ਸਾਲ ਦੀ ਸ਼ੁਰੂਆਤ ਕਰਦੇ ਹਨ, ਉੱਥੇ ਹੀ 31 ਦਸੰਬਰ ਅਤੇ 1 ਜਨਵਰੀ ਦੀ ਦਰਮਿਆਨੀ ਰਾਤ ਵਿੱਚ ਸੱਚਖੰਡ ਸ੍ਰੀ ਦਰਬਾਰ ਲੱਖਾਂ ਸ਼ਰਧਾਲੂ ਨਤਮਸਤਕ ਹੋਣ ਲਈ ਪਹੁੰਚਦੇ ਹਨ।
ਉੱਥੇ ਹੀ ਉਨ੍ਹਾਂ ਦੀ ਸੁਰੱਖਿਆ ਲਈ ਪੁਲਿਸ ਪ੍ਰਸ਼ਾਸਨ ਵੀ ਹੁਣ ਪੱਬਾਂ ਭਾਰ ਹੈ ਅਤੇ ਸੀਸੀਟੀਵੀ ਦੀ ਮਦਦ ਨਾਲ ਉਨ੍ਹਾਂ ਵੱਲੋਂ ਭੀੜ-ਭਾੜ ਵਾਲੇ ਇਲਾਕਿਆਂ 'ਤੇ ਅਤੇ ਖਾਸ ਤੌਰ 'ਤੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਪੂਰੀ ਨਿਗਰਾਨੀ ਰੱਖੀ ਜਾ ਰਹੀ ਹੈ।
ਉਥੇ ਹੀ ਪੁਲਿਸ ਅਧਿਕਾਰੀ ਜੁਗਰਾਜ ਸਿੰਘ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਅਤੇ ਅੰਮ੍ਰਿਤਸਰ (Amritsar) ਦੇ ਪੁਲਿਸ ਕਮਿਸ਼ਨਰ ਵੱਲੋਂ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਨਵੇਂ ਸਾਲ ਦੇ ਮੌਕੇ 'ਤੇ ਪ੍ਰਬੰਧ ਪੁਖਤਾ ਕੀਤੇ ਜਾਣ। ਸੱਚਖੰਡ ਸ੍ਰੀ ਦਰਬਾਰ ਸਾਹਿਬ ਵੀ ਲੱਖਾਂ ਦੀ ਗਿਣਤੀ 'ਚ ਸ਼ਰਧਾਲੂ ਨਤਮਸਤਕ ਹੋਣ ਲਈ ਪਹੁੰਚਦੇ ਹਨ ਅਤੇ ਸਾਡੀ ਟੀਮ ਵੱਲੋਂ ਵੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਦੇ ਨਾਲ ਅਤੇ ਅਹੁਦੇਦਾਰਾਂ ਨਾਲ ਗੱਲਬਾਤ ਕਰ ਸੁਰੱਕਸ਼ਾ ਨੂੰ ਕਰੜਾ ਕੀਤਾ ਜਾ ਰਿਹਾ ਹੈ।
ਉੱਥੇ ਉਨ੍ਹਾਂ ਨੇ ਕਿਹਾ ਕਿ ਸੱਚਖੰਡ ਸ੍ਰੀ ਦਰਬਾਰ ਸਾਹਿਬ ਸੀਸੀਟੀਵੀ (Sachkhand Sri Darbar Sahib CCTV) ਦੀ ਮਦਦ ਨਾਲ ਵੀ ਅਸੀਂ ਗਲਤ ਅਨਸਰਾਂ ਦੇ ਉੱਤੇ ਨਜ਼ਰ ਰੱਖ ਰਹੇ ਹਾਂ, ਉਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਅਸੀਂ ਲੋਕਾਂ ਨੂੰ ਅਪੀਲ ਕਰਦੇ ਹਾਂ ਕਿ ਉਹ ਜਨਤਕ ਥਾਵਾਂ 'ਤੇ ਨਾ ਜਾਣ ਅਤੇ ਆਪਣੇ ਘਰ ਵਿਚ ਬੈਠ ਕੇ ਹੀ ਨਵੇਂ ਸਾਲ ਦਾ ਆਨੰਦ ਵੀ ਪ੍ਰਾਪਤ ਕਰਨ, ਉੱਥੇ ਹੀ ਉਨ੍ਹਾਂ ਨੇ ਕਿਹਾ ਕਿ ਅਸੀਂ ਅੰਮ੍ਰਿਤਸਰ ਦੇ ਵਿੱਚ ਆਉਣ ਜਾਣ ਵਾਲੀਆਂ ਹਰ ਤਰ੍ਹਾਂ ਦੀਆਂ ਗੱਡੀਆਂ ਦੇ ਉੱਤੇ ਨਜ਼ਰ ਬਣਾ ਕੇ ਰੱਖੀ ਹੋਈ ਹੈ ਅਤੇ ਕੋਈ ਵੀ ਘਟਨਾ ਨੂੰ ਅੰਜਾਮ ਦੇਣ ਤੋਂ ਪਹਿਲਾਂ ਹੀ ਰੋਕ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ: ਅੱਤਵਾਦੀ ਹਮਲੇ ਦਾ ਅਲਰਟ, ਮੁੰਬਈ ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ