ਅੰਮ੍ਰਿਤਸਰ: ਪਿਛਲੇ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈਕੇ ਸਮੇਂ-ਸਮੇਂ ‘ਤੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ (Protest against Punjab Government) ਕਰ ਰਹੇ ਪੰਜਾਬ ਦੀਆਂ ਸਰਕਾਰੀ ਬੱਸਾਂ (Government buses of Punjab) ਦੇ ਕੱਚਾ ਮੁਲਾਜ਼ਮਾਂ ਦਾ ਰੋਸ ਪ੍ਰਦਰਸ਼ਨ ਅੱਜ ਵੀ ਜਾਰੀ ਹੈ। ਜਿਸ ਦੀਆਂ ਤਾਜ਼ਾ ਤਸਵੀਰਾਂ ਅੰਮ੍ਰਿਤਸਰ ਦੇ ਰੋਡਵੇਜ਼ ਡਿਪੂ (Roadways Depot, Amritsar) ਤੋਂ ਸਾਹਮਣੇ ਆਈਆਂ ਹਨ। ਜਿੱਥੇ ਪਨਬਸ ਦੇ ਕੱਚੇ ਮੁਲਾਜ਼ਮਾਂ ਵੱਲੋਂ ਆਪਣੀ ਮੰਗਾਂ ਨੂੰ ਲੈਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ (Protest against Punjab Government) ਕੀਤਾ ਗਿਆ ਹੈ।
ਮੀਡੀਆ ਨਾਲ ਗੱਲਬਾਤ ਦੌਰਾਨ ਪ੍ਰਦਰਸ਼ਨ ਕਰ ਰਹੇ ਰਣਜੋਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨਾਲ ਚੋਣਾਂ ਤੋਂ ਪਹਿਲਾਂ ਜੋ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਵੱਲੋਂ ਵਾਅਦੇ ਕੀਤੇ ਗਏ ਸਨ। ਉਨ੍ਹਾਂ ਵਿੱਚੋਂ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ (Convener of the Aam Aadmi Party) ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Delhi Chief Minister Arvind Kejriwal) ‘ਤੇ ਵਾਅਦਾ ਖ਼ਿਲਾਫ਼ੀ ਦੇ ਇਲਜ਼ਾਮ ਲਗਾਏ ਹਨ।
ਉਨ੍ਹਾਂ ਕਿਹਾ ਕਿ ਜੋ ਸਾਡੇ ਨਾਲ ਪਹਿਲਾਂ ਅਕਾਲੀ ਦਲ ਅਤੇ ਕਾਂਗਰਸ ਦੀ ਸਰਕਾਰ (Akali Dal and Congress government) ਸਮੇਂ ਧੱਕਾ ਹੁੰਦਾ ਸੀ, ਉਹ ਹੀ ਧੱਕਾ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਸਮੇਂ ਵੀ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਡੀਆਂ ਤਨਖਾਹਾਂ ਬਹੁਤ ਹੀ ਘੱਟ ਹਨ। ਜਿਸ ਕਰਕੇ ਅਸੀਂ ਬਹੁਤ ਮੁਸ਼ਕਲ ਨਾਲ ਗੁਜ਼ਾਰਾਂ ਕਰਦੇ ਹਾਂ, ਪਰ ਪੰਜਾਬ ਸਰਕਾਰ ਵੱਲੋਂ ਉਹ ਤਨਖਾਹ ਵੀ ਸਮੇਂ ਸਿਰ ਨਹੀਂ ਦਿੱਤੀ ਜਾ ਰਹੀ।
ਇਹ ਵੀ ਪੜ੍ਹੋ: ਸੁਪਰਸਟਾਰ ਕਲਾਕਾਰ ਨੂੰ ਹਾਲਾਤਾਂ ਨੇ ਲਗਾਇਆ ਸੋਡੇ ਵੇਚਣ, ਵੇਖੋ ਇਸ ਕਲਾਕਾਰ ਦੀ ਅਸਲ ਸੱਚਾਈ...
ਉਧਰ ਇਸ ਸੰਬਧੀ ਗੱਲਬਾਤ ਕਰਦਿਆਂ ਅੰਮ੍ਰਿਤਸਰ ਰੋਡਵੇਜ਼ ਡਿਪੂ 2 ਵਿਖੇ ਗੁਰਮੁਖ ਸਿੰਘ ਜਰਨਲ ਸਕੱਤਰ ਪੰਜਾਬ ਸਟੇਟ ਪਨਬਸ ਨੇ ਦੱਸਿਆ ਕਿ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰ ਮੁਲਾਜ਼ਮ ਲੋਕਾਂ ਨੂੰ ਤੰਗ-ਪ੍ਰੇਸ਼ਾਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਤਨਖਾਹਾਂ ਆਉਣ ਵਿੱਚ ਥੋੜ੍ਹੀ ਦੇਰੀ ਹੋ ਰਹੀ ਹੈ ਤਾਂ ਇਸ ਵਿੱਚ ਸਰਕਾਰ ਦੀ ਕੋਈ ਗਲਤੀ ਨਹੀਂ ਹੈ ਕਿਉਂਕਿ ਸਰਕਾਰ ਵੱਲੋਂ ਤਨਖਾਹਾਂ ਭੇਜ ਦਿੱਤੀਆਂ ਗਈਆਂ ਹਨ, ਪਰ ਤਕਨੀਕੀ ਖਰਾਬੀ ਕਰਕੇ ਇਸ ਵਿੱਚ ਦੇਰੀ ਹੋ ਰਹੀ ਹੈ।
ਇਹ ਵੀ ਪੜ੍ਹੋ: ਪੰਜਾਬ ਚ ਪੈਰਾਮਿਲਟਰੀ ਦੀਆਂ 10 ਹੋਰ ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ