ਅੰਮ੍ਰਿਤਸਰ: ਪੰਜਾਬ ਦੇ ਨੌਜਵਾਨਾਂ ਵਿੱਚ ਵਿਦੇਸ਼ ਜਾਣ ਦੀ ਚਾਹਤ ਲਗਾਤਾਰ ਵੱਧ ਦੀ ਜਾ ਰਹੀ ਹੈ, ਪਰ ਇਸ ਚਾਹਤ ਕਾਰਨ ਅਕਸਰ ਹੀ ਕਈ ਨੌਜਵਾਨ ਏਜੰਟਾਂ ਦੀ ਠੱਗੀ ਦਾ ਸ਼ਿਕਾਰ (Victims of agent fraud) ਹੋ ਜਾਂਦੇ ਹਨ। ਅਜਿਹਾ ਹੀ ਕੁਝ ਅੰਮ੍ਰਿਤਸਰ (Amritsar) ਵਿਖੇ ਵੇਖਣ ਨੂੰ ਮਿਲਿਆ ਹੈ। ਜਿੱਥੇ ਵਿਦਿਆਰਥੀਆਂ ਵੱਲੋਂ ਇੱਕ ਇਮੀਗ੍ਰੇਸ਼ਨ ਕੰਪਨ ਖ਼ਿਲਾਫ਼ ਰੋਸ ਪ੍ਰਦਰਸ਼ਨ (Students protest against an immigration company) ਕੀਤਾ ਗਿਆ ਹੈ। ਵਿਦਿਆਰਥੀਆਂ ਦਾ ਕਹਿਣਾ ਹੈ ਕਿ ਪਿਛਲੇ 2 ਸਾਲਾਂ ਤੋਂ ਉਨ੍ਹਾਂ ਨੇ ਕੈਨੇਡਾ ਜਾਣ ਲਈ ਫੀਸ ਭਰੀ ਸੀ, ਪਰ ਹਾਲੇ ਤੱਕ ਉਨ੍ਹਾਂ ਦਾ ਵੀਜ਼ਾ ਨਹੀਂ ਦਿੱਤਾ ਗਿਆ।
ਇਸ ਮੌਕੇ ਇਨ੍ਹਾਂ ਵਿਦਿਆਰਥੀਆਂ ਨੇ ਇਸ ਇਮੀਗ੍ਰੇਸ਼ਨ ‘ਤੇ ਇਲਜ਼ਾਮ (Allegations of immigration) ਲਗਾਏ ਹਨ ਕਿ ਉਨ੍ਹਾਂ ਨੇ ਸਾਡੀ ਮਰਜ਼ੀ ਦੇ ਖ਼ਿਲਾਫ਼ ਆਪਣੀ ਮਰਜ਼ੀ ਨਾਲ ਉਹ ਕਾਲਜ ਚੁਣਿਆ, ਜਿਸ ਦਾ ਪਿਛੋਕੜ ਬਹੁਤ ਹੀ ਮਾੜਾ ਰਿਹਾ ਹੈ। ਇਸ ਕਾਲਜ ਵਿੱਚ ਇੱਕ ਵਿਦਿਆਰਥੀ ਨੇ ਆਪਣੀ ਫੀਸ ਦੇ ਕੇ 10 ਲੱਖ ਵਿਦੇਸ਼ੀ ਕਾਲਜ 'ਚ ਜਮ੍ਹਾ ਕਰਵਾਏ ਹਨ। ਉਨ੍ਹਾਂ ਕਿਹਾ ਕਿ ਸਾਡੇ ਪਰਿਵਾਰਿਕ ਮੈਂਬਰਾਂ ਨੇ ਉਨ੍ਹਾਂ ਦੀ ਸਾਰੀ ਕਮਾਈ ਸਾਡੀਆਂ ਫੀਸਾਂ ਭਰਨ ਵਿੱਚ ਲਗਾ ਦਿੱਤੀ ਹੈ, ਪਰ ਹੁਣ ਉਨ੍ਹਾਂ ਦੇ ਪੈਸੇ ਦੀ ਜ਼ਿੰਮੇਵਾਰੀ ਇਮੀਗ੍ਰੇਸ਼ਨ ਵੱਲੋਂ ਲੈਣ ਤੋਂ ਇਨਕਾਰ ਕਰ ਦਿੱਤਾ ਗਿਆ ਹੈ। ਜਿਸ ਦੇ ਵਿਰੋਧ ਵਿੱਚ ਵਿਦਿਆਰਥੀਆਂ ਨੇ ਰੋਸ ਪ੍ਰਦਰਸ਼ਨ ਕੀਤਾ ਅਤੇ ਆਪਣੀਆਂ ਫੀਸਾਂ ਵਾਪਸ ਲੈਣ ਦੀ ਮੰਗ ਕੀਤੀ ਹੈ।
ਉਧਰ ਇਮੀਗ੍ਰੇਸ਼ਨ ਕੰਪਨੀ ਦੇ ਅਧਿਕਾਰੀ ਜੈਸਮੀਨ ਸਿੰਘ (Jasmine Singh, an immigration officer) ਨੇ ਦੱਸਿਆ ਕਿ ਕੰਪਨੀ ਲੋਕਾਂ ਨੂੰ ਸਲਾਹ ਦਿੰਦੀ ਹੈ ਅਤੇ ਉਨ੍ਹਾਂ ਦਾ ਕਾਲਜ ਜਾਣ ਦਾ ਰਸਤਾ ਸਿੱਧਾ ਕਰਦੀ ਹੈ, ਪਰ ਅਸੀਂ ਕਿਸੇ ਵੀ ਵਿਦਿਆਰਥੀਆਂ ਤੋੋਂ ਕੋਈ ਪੈਸਾ ਨਹੀਂ ਲਿਆ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਦਿਆਰਥੀਆਂ ਨੇ ਖੁਦ ਬੈਂਕ ਦੇ ਜ਼ਰੀਏ ਕੈਨੇਡਾ ਦੇ ਕਾਲਜਾਂ ਵਿੱਚ ਫੀਸਾਂ ਭਰੀਆਂ ਹਨ। ਉਨ੍ਹਾਂ ਕਿਹਾ ਜਿਸ ਕਾਲਜ ਵਿੱਚ ਇਨ੍ਹਾਂ ਵਿਦਿਆਰਥੀਆਂ ਨੇ ਫੀਸ ਭਰੀ ਸੀ, ਹੁਣ ਉਸ ਕਾਲਜ ਨੇ ਆਪਣੇ ਆਪ ਨੂੰ ਦੀਵਾਲੀਆਂ ਘੋਸ਼ਿਤ ਕਰ ਦਿੱਤਾ ਹੈ, ਹਾਲਾਂਕਿ ਇਸ ਦੇ ਲਈ ਉੱਥੇ ਦੇ ਕੋਰਟ ਵਿੱਚ ਕਾਲਜ ਖ਼ਿਲਾਫ਼ ਕੇਸ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਉਹ ਬੱਚਿਆਂ ਲਈ ਹੋਰ ਆਫਰ ਲੈ ਕੇ ਆਏ ਹਨ ਤਾਂ ਜੋ ਬੱਚਿਆਂ ਦਾ ਭਵਿੱਖ ਖ਼ਰਾਬ ਨਾ ਹੋਵੇ ਅਤੇ ਉਹ ਕਿਸੇ ਹੋਰ ਕਾਲਜ 'ਚ ਦਾਖਲਾ ਲੈ ਸਕੇ। ਜਿਸ ਵਿੱਚ ਉਹ ਬੱਚਿਆਂ ਨੂੰ ਰਿਆਇਤ ਦੇਣ ਲਈ ਤਿਆਰ ਹੈ। ਇਸ ਮੌਕੇ ਸੁਰੱਖਿਆ ਨੂੰ ਲੈਕੇ ਇਮੀਗ੍ਰੇਸ਼ਨ ਦੇ ਦਫ਼ਤਰ ਬਾਹਰ ਪੁਲਿਸ ਵੀ ਤਾਇਨਾਤ ਕੀਤੀ ਗਈ ਹੈ।
ਇਹ ਵੀ ਪੜ੍ਹੋ: ਜ਼ਮੀਨ ਦੀ ਨਿਸ਼ਾਨਦੇਹੀ ਲਈ ਕਿਸਾਨ ਤੋਂ ਲਏ ਪੈਸੇ, ਰੰਗੇ ਹੱਥੀਂ ਸੇਵਾਮੁਕਤ ਕਾਨੂੰਨਗੋ ਕਾਬੂ