ਅੰਮ੍ਰਿਤਸਰ : ਅੰਮ੍ਰਿਤਸਰ ਵਿੱਚ ਰਿਸ਼ਵਤ ਮਾਮਲੇ ਵਿੱਚ ਟਰੈਫਕਿ ਪੁਲਿਸ ਦਾ ਸਬ ਇੰਸਪੈਕਟਰ ਗ੍ਰਿਫਤਾਰ ਕੀਤਾ ਗਿਆ ਹੈ। ਜਾਣਕਾਰੀ ਮੁਤਾਬਿਕ ਸੋਸ਼ਲ ਮੀਡੀਆ ਉੱਤੇ ਵੀਡੀਉ ਵਾਈਰਲ ਹੋਣ ਤੋਂ ਬਾਅਦ ਪੁਲਿਸ ਦੇ ਉੱਚ ਅਧਿਕਾਰੀਆਂ ਵਲੋਂ ਸਖਤ ਕਾਰਵਾਈ ਕੀਤੀ ਗਈ ਹੈ। ਇਸ ਮਾਮਲੇ ਵਿੱਚ ਪੁਲਿਸ ਅਧਿਕਾਰੀ ਨੇ ਕਿਹਾ ਕਿ ਪੰਜਾਬ ਨੂੰ ਭ੍ਰਿਸ਼ਟਾਚਾਰ ਤੋਂ ਮੁਕਤ ਕਰਨ ਲਈ ਜੀਰੋ ਟਾਲਰਸ ਦੀ ਨੀਤੀ ਵਰਤਣ ਦੀਆਂ ਹਦਾਇਤਾਂ ਹਨ।
ਜਾਣਕਾਰੀ ਮੁਤਾਬਿਕ ਪੁਲਿਸ ਅਧਿਕਾਰੀਆਂ ਨੇ ਆਮ ਪਬਲਿਕ ਨੂੰ ਵੀ ਅਪੀਲ ਕੀਤੀ ਹੈ ਕਿ ਕੋਈ ਵੀ ਟ੍ਰੈਫਿਕ ਪੁਲਿਸ ਅਧਿਕਾਰੀ ਜਾਂ ਫ਼ਿਰ ਪੁਲਿਸ ਥਾਣੇ ਦੇ ਵਿੱਚ ਕੋਈ ਪੈਸੈ ਦੀ ਮੰਗ ਕਰਦਾ ਹੈ ਤਾਂ ਉਸਦੀ ਰਿਕਾਡਿੰਗ ਫੋਨ ਉੱਤੇ ਬਣਾ ਕੇ ਉੱਚ ਅਧਿਕਾਰੀਆਂ ਨੂੰ ਭੇਜੀ ਜਾਵੇ, ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਹਾਲਾਂਕਿ ਇਸ ਬਾਰੇ ਗੱਲਬਾਤ ਕਰਦੇ ਹੋਏ ਡੀਸੀਪੀ ਪਰਮਿੰਦਰ ਸਿੰਘ ਭੰਡਾਲ ਵਲੋਂ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕੱਲ ਸੋਸ਼ਲ ਮੀਡੀਆ ਉੱਤੇ ਇੱਕ ਵੀਡੀਉ ਵਾਇਰਲ ਹੋਈ, ਜਿਸਨੂੰ ਦੇਖਣ ਤੋਂ ਬਾਅਦ ਇਹ ਸਪਸ਼ਟ ਹੋਇਆ ਕਿ ਇੱਕ ਆਮ ਵਿਅਕਤੀ ਕਿਸੇ ਵਿਅਕਤੀ ਨੂੰ ਪੈਸੇ ਦੇ ਰਿਹਾ ਹੈ ਤੇ ਪੈਸੇ ਲੈਣ ਵਾਲਾ ਵਿਅਕਤੀ ਟਰੈਫਿਕ ਦੇ ਐਸ.ਆਈ ਪਰਮਜੀਤ ਸਿੰਘ ਦਾ ਨਾਂ ਲੈ ਰਿਹਾ ਹੈ।
ਇਸ ਨਾਲ ਪੁਲਿਸ ਦੀ ਸਾਖ ਖਰਾਬ ਹੋਈ ਹੈ। ਇਸਨੂੰ ਦੇਖਦੇ ਹੋਏ ਸਾਗਰ ਕਹਿਰ ਵਾਸੀ ਅੰਮ੍ਰਿਤਸਰ ਦੇ ਬਿਆਨਾਂ ਉੱਤੇ ਮੁਕੱਦਮਾਂ ਦਰਜ ਕੀਤਾ ਗਿਆ। ਮੁਕੱਦਮਾਂ ਦਰਜ ਕਰਨ ਤੋਂ ਬਾਅਦ ਮੁਲਜਮ ਨੂੰ ਗ੍ਰਿਫਤਾਰ ਵੀ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ : ਪ੍ਰਕਾਸ਼ ਸਿੰਘ ਬਾਦਲ ਨੂੰ ਸਿਆਸੀ ਸਾਥੀ ਕਰ ਰਹੇ ਯਾਦ, ਕਿਹਾ- ਸੂਬੇ 'ਚ ਪ੍ਰਕਾਸ਼ ਸਿੰਘ ਬਾਦਲ ਨੇ ਗੁਰੂ ਸਾਹਿਬ ਦੇ ਸੰਦੇਸ਼ ਨੂੰ ਕੀਤਾ ਸੀ ਲਾਗੂ
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਪੰਜਾਬ ਨੂੰ ਭ੍ਰਿਸ਼ਟਾਚਾਰ ਤੋਂ ਮੁਕਤ ਕਰਨ ਲਈ ਜੀਰੋ ਟਾਲਰਸ ਵਰਤਣ ਲਈ ਸਪੈਸ਼ਲ ਡਰਾਈਵ ਚਲਾਈ ਗਈ ਹੈ। ਕੋਈ ਵੀ ਸਰਕਾਰੀ ਕਰਮਚਾਰੀ ਰਿਸ਼ਵਤ ਲੈਂਦਾ ਪਾਇਆ ਗਿਆ ਉਸਦੇ ਖ਼ਿਲਾਫ ਸਖ਼ਤ ਕਾਰਵਾਈ ਕੀਤੀ ਜਾਏਗੀ।