ਅੰਮ੍ਰਿਤਸਰ: ਪੰਜਾਬ ਵਿਧਾਨ ਸਭਾ ਚੋਣਾਂ 2022 (Punjab Assembly Elections 2022) ਦੌਰਾਨ ਟਿਕਟ ਕਲੇਸ਼ ਮੁੱਕਣ ਦਾ ਨਾਮ ਨਹੀਂ ਲੈ ਰਿਹਾ ਹੈ, ਜਿਸ ਕਾਰਨ ਪਾਰਟੀਆਂ ਤੋਂ ਖਫਾ ਆਗੂ ਅਤੇ ਵਰਕਰਾਂ ਵੱਲੋਂ ਖੁੱਲ੍ਹੇ ਤੌਰ ’ਤੇ ਆਪੋ ਆਪਣੀਆਂ ਸਬੰਧਿਤ ਪਾਰਟੀਆਂ ਨੂੰ ਤਿੱਖੇ ਬਗਾਵਤੀ ਸੁਰ ਦਿਖਾਏ ਜਾ ਰਹੇ ਹਨ।
ਜੇਕਰ ਹਲਕਾ ਬਾਬਾ ਬਕਾਲਾ ਸਾਹਿਬ ਦੀ ਕੀਤੀ ਜਾਵੇ ਤਾਂ ਇੱਥੇ ਸ਼੍ਰੋਮਣੀ ਅਕਾਲੀ ਦਲ ਤੋਂ ਸਾਬਕਾ ਵਿਧਾਇਕ ਰਹੇ ਇੱਕ ਲੀਡਰ ਨੂੰ ਪਾਰਟੀ ਵਲੋਂ ਟਿਕਟ ਨਾ ਮਿਲਣ ’ਤੇ ਉਹ ਭਾਜਪਾ ਦੇ ਖੇਮੇ ਵਿੱਚ ਜਾ ਚੁੱਕੇ ਹਨ ਅਤੇ ਹੁਣ ਆਪ ਪਾਰਟੀ ਵਿੱਚ ਵਰਕਰੀ ਕਰਨ ਵਾਲੇ ਸੂਬੇਦਾਰ ਹਰਜੀਤ ਸਿੰਘ ਵੱਲੋਂ ਆਪਣਾ ਰੋਸ ਜ਼ਾਹਿਰ ਕਰਦਿਆਂ ਆਜ਼ਾਦ ਉਮੀਦਵਾਰ ਵਜੋਂ ਆਪਣੀ ਨਾਮਜ਼ਦਗੀ ਦਾਖਿਲ ਕੀਤੀ ਗਈ ਹੈ।
ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸਾਬਕਾ ਆਪ ਆਗੂ ਸੂਬੇਦਾਰ ਹਰਜੀਤ ਸਿੰਘ ਨੇ ਕਿਹਾ ਕਿ 2 ਮਾਰਚ 2020 ਨੂੰ ਪਾਰਟੀ ਨੇ ਬਕਾਇਦਾ ਉਨ੍ਹਾਂ ਨੂੰ ਚੰਡੀਗੜ੍ਹ ਬੁਲਾ ਕੇ ਹਲਕੇ ਦੀ ਜ਼ਿੰਮੇਵਾਰੀ ਸੌਪਦੇ ਹੋਏ ਕਿਹਾ ਸੀ ਕਿ ਪਹਿਲਾਂ ਹਲਕਾ ਇੰਚਾਰਜ ਕੰਮ ਨਹੀਂ ਕਰ ਰਿਹਾ ਹੈ ਤੇ ਤੁਸੀਂ ਇਹ ਜ਼ਿੰਮੇਵਾਰੀ ਸਾਂਭਦੇ ਹੋਏ ਹਲਕੇ ’ਚ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰੋ। ਉਨ੍ਹਾਂ ਦੱਸਿਆ ਕਿ ਉਹ ਇਸਤੋਂ ਪਹਿਲਾਂ 2015 ਤੋਂ ਪਾਰਟੀ ਨਾਲ ਜੁੜੇ ਹੋਏ ਹਨ ਪਰ ਪਾਰਟੀ ਨੇ ਟਿਕਟ ਦੇਣ ਸਮੇਂ ਉਨ੍ਹਾਂ ਨੂੰ ਭਰੋਸੇ ਵਿੱਚ ਨਹੀਂ ਲਿਆ।
ਉਨ੍ਹਾਂ ਕਿਹਾ ਕਿ 24 ਦਸੰਬਰ ਨੂੰ ਟਿਕਟ ਦਾ ਐਲਾਨ ਹੋਣ ਤੋਂ ਬਾਅਦ 15 ਜਨਵਰੀ ਤੱਕ ਉਨ੍ਹਾਂ ਪਾਰਟੀ ਦੀ ਉਡੀਕ ਕੀਤੀ ਪਰ ਹਾਈਕਮਾਨ ਵੱਲੋਂ ਕੋਈ ਠੋਸ ਭਰੋਸਾ ਨਹੀਂ ਦਿੱਤਾ ਗਿਆ। ਸੂਬੇਦਾਰ ਹਰਜੀਤ ਸਿੰਘ ਨੇ ਕਿਹਾ ਕਿ ਬੇਸ਼ੱਕ ਹਲਕੇ ਦੇ ਆਪ ਉਮੀਦਵਾਰ ਉਨ੍ਹਾਂ ਕੋਲ ਆਏ ਸਨ ਪਰ ਉਨ੍ਹਾਂ ਦਾ ਰੋਸ ਹਾਈਕਮਾਨ ਨਾਲ ਸੀ ਨਾ ਕਿ ਉਮੀਦਵਾਰ ਨਾਲ ਜਿਸ ਕਾਰਨ ਉਨ੍ਹਾਂ ਆਜ਼ਾਦ ਉਮੀਦਵਾਰ ਵਜੋਂ ਆਪਣੇ ਕਾਗਜ਼ ਦਾਖਲ ਕੀਤੇ ਗਏ ਹਨ।
ਇਹ ਵੀ ਪੜ੍ਹੋ: ਬਲਾਤਕਾਰ ਮਾਮਲੇ ’ਚ ਸਿਮਰਜੀਤ ਬੈਂਸ ਦੀ ਗ੍ਰਿਫਤਾਰੀ ’ਤੇ ਲੱਗੀ ਰੋਕ