ETV Bharat / state

Sudhir Suri Murder Case: ਮੁਲਜ਼ਮ ਸੰਦੀਪ ਸੰਨੀ ਅਦਾਲਤ 'ਚ ਪੇਸ਼, ਪੁਲਿਸ ਨੂੰ 7 ਦਿਨਾਂ ਦਾ ਰਿਮਾਂਡ ਹਾਸਲ - Accused Sandeep Sunny

ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦਾ ਕਤਲ ਕਰਨ ਵਾਲੇ ਮੁਲਜ਼ਮ ਸੰਦੀਪ ਸੰਨੀ ਨੂੰ ਅੰਮ੍ਰਿਤਸਰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ। ਅਦਾਲਤ ਨੇ ਪੁਲਿਸ ਨੂੰ ਮੁਲਜਮ ਸੰਨੀ ਦਾ 7 ਦਿਨਾਂ ਦਾ ਰਿਮਾਂਡ ਦਿੱਤਾ ਹੈ।

Sudhir Suri Murder Case
Sudhir Suri Murder Case
author img

By

Published : Nov 5, 2022, 12:41 PM IST

Updated : Nov 5, 2022, 1:09 PM IST

ਅੰਮ੍ਰਿਤਸਰ: ਅੰਮ੍ਰਿਤਸਰ 'ਚ ਸ਼ੁੱਕਰਵਾਰ ਨੂੰ ਹਿੰਦੂ ਨੇਤਾ ਸੁਧੀਰ ਸੂਰੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਸੂਰੀ ਦੀ ਪੁਲਿਸ ਸੁਰੱਖਿਆ ਦੇ ਬਾਵਜੂਦ ਉਸ ਨੂੰ ਅੰਮ੍ਰਿਤਸਰ ਦੇ ਗੋਪਾਲ ਮੰਦਰ ਦੇ ਬਾਹਰ ਪੰਜ ਗੋਲੀਆਂ ਮਾਰੀਆਂ ਗਈਆਂ। ਉਹ ਮੰਦਰ ਦੇ ਬਾਹਰ ਮੂਰਤੀਆਂ ਦੀ ਬੇਅਦਬੀ ਦਾ ਵਿਰੋਧ ਕਰ ਰਹੇ ਸਨ। ਗੋਲੀ ਚਲਾਉਣ ਵਾਲੇ ਮੁਲਜ਼ਮ ਸੰਦੀਪ ਸੰਨੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਉਸ ਕੋਲੋਂ ਕਤਲ ਵਿੱਚ ਵਰਤੀ ਗਈ ਪਿਸਤੌਲ ਵੀ ਬਰਾਮਦ ਹੋਈ ਹੈ। ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦਾ ਕਤਲ ਕਰਨ ਵਾਲੇ ਮੁਲਜ਼ਮ ਸੰਦੀਪ ਸੰਨੀ ਨੂੰ ਅੰਮ੍ਰਿਤਸਰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ, ਜਿੱਥੇ ਅਦਾਲਤ ਨੇ ਪੁਲਿਸ ਨੂੰ ਮੁਲਜਮ ਸੰਨੀ ਦਾ 7 ਦਿਨਾਂ ਦਾ ਰਿਮਾਂਡ ਦਿੱਤਾ ਹੈ।

ਘਟਨਾ ਦੇ ਸਮੇਂ, ਸੂਰੀ ਗੋਪਾਲ ਮੰਦਰ ਦੇ ਬਾਹਰ ਧਰਨੇ 'ਤੇ ਬੈਠੇ ਸੀ। ਉਸੇ ਸਮੇਂ ਬਾਅਦ ਦੁਪਹਿਰ ਕਾਰ 'ਤੇ ਆਏ ਸੰਦੀਪ ਸਿੰਘ ਨੇ ਆ ਕੇ ਉਸ 'ਤੇ ਗੋਲੀਆਂ ਚਲਾ ਦਿੱਤੀਆਂ। ਦੋ ਗੋਲੀਆਂ ਸੁਧੀਰ ਸੂਰੀ ਦੀ ਛਾਤੀ ਵਿੱਚ ਲੱਗੀਆਂ ਹਨ। ਉਨ੍ਹਾਂ ਨੂੰ ਤੁਰੰਤ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ।

ਮੁਲਜ਼ਮ ਸੰਦੀਪ ਸੰਨੀ ਦੀ ਅਦਾਲਤ 'ਚ ਪੇਸ਼ੀ

ਸੁਧੀਰ ਕੁਮਾਰ ਸੂਰੀ ਵੱਲੋਂ ਲਗਾਤਾਰ ਹੀ ਆਪਣੀ ਸੁਰੱਖਿਆ ਨੂੰ ਲੈ ਕੇ ਬਹੁਤ ਵਾਰ ਪੰਜਾਬ ਪੁਲਿਸ ਨੂੰ ਵਾਰ ਵਾਰ ਗੁਜਾਰਿਸ਼ ਕੀਤੀ ਗਈ ਸੀ ਅਤੇ ਧਮਕੀਆਂ ਭਰੇ ਫੋਨਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ ਸੀ। ਉੱਥੇ ਹੀ, ਦੂਜੇ ਪਾਸੇ, ਹੁਣ ਡੀਜੀਪੀ ਪੰਜਾਬ ਵੱਲੋਂ ਹਰ ਇੱਕ ਪਹਿਲੂ ਨੂੰ ਸੁਲਝਾਉਣ ਦੀ ਗੱਲ ਕੀਤੀ ਜਾ ਰਹੀ ਹੈ ਅਤੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਕਾਰਵਾਈ ਦੇਣ ਦੀ ਗੱਲ ਕੀਤੀ ਜਾ ਰਹੀ ਹੈ। ਹਾਲਾਂਕਿ ਸ਼ਿਵ ਸੈਨਾ ਆਗੂਆਂ ਵੱਲੋਂ ਅੱਜ ਭਾਰਤ ਬੰਦ ਦੀ ਕਾਲ ਵੀ ਦਿੱਤੀ ਗਈ ਹੈ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਅਸੀਂ ਭਾਰਤ ਦੇ ਨਾਲ ਪੰਜਾਬ ਨੂੰ ਪੂਰੀ ਤਰ੍ਹਾਂ ਨਾਲ ਬੰਦ ਰੱਖਾਂਗੇ।

ਖਾਲਿਸਤਾਨ ਸਮਰਥਕਾਂ ਦੇ ਨਿਸ਼ਾਨੇ 'ਤੇ ਸੀ ਸੂਰੀ: ਜਦੋਂ ਸੂਰੀ ਨੂੰ ਗੋਲੀ ਮਾਰੀ ਗਈ ਤਾਂ ਉਨ੍ਹਾਂ ਦੇ ਨਾਲ ਕਈ ਸਮਰਥਕ ਵੀ ਮੌਜੂਦ ਸਨ। ਗੋਲੀਬਾਰੀ ਤੋਂ ਬਾਅਦ ਉਸ ਨੂੰ ਜ਼ਖਮੀ ਹਾਲਤ ਵਿਚ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਸੂਰੀ ਖਾਲਿਸਤਾਨ ਸਮਰਥਕਾਂ ਦੇ ਨਿਸ਼ਾਨੇ 'ਤੇ ਸੀ। ਕੁਝ ਸਮਾਂ ਪਹਿਲਾਂ ਵਿਦੇਸ਼ਾਂ ਵਿਚ ਬੈਠੇ ਖਾਲਿਸਤਾਨ ਸਮਰਥਕਾਂ ਨੇ ਵੀ ਉਸ ਨੂੰ ਮਾਰਨ ਦੀ ਸਾਜ਼ਿਸ਼ ਰਚੀ ਸੀ। ਇਸ ਤੋਂ ਬਾਅਦ ਹੀ ਉਸ ਨੂੰ ਪੁਲਿਸ ਸੁਰੱਖਿਆ ਦਿੱਤੀ ਗਈ। ਹਮਲਾਵਰ ਜਿਸ ਕਾਰ ਵਿਚ ਆਇਆ ਸੀ ਉਸ ਵਿਚ ਖਾਲਿਸਤਾਨੀਆਂ ਦਾ ਸਟਿੱਕਰ ਲੱਗਾ ਹੋਇਆ ਸੀ।

'32 ਬੋਰ ਦੇ ਲਾਇਸੈਂਸੀ ਪਿਸਤੌਲ ਤੋਂ ਹੋਈ ਫਾਇਰਿੰਗ': ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਕਤਲ ਦਾ ਮਾਮਲਾ ਦਰਜ ਕੀਤਾ ਗਿਆ ਹੈ। ਮੁਲਜ਼ਮ ਸੰਦੀਪ ਸਿੰਘ ਸੰਨੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਹ ਅੱਤਵਾਦੀ ਘਟਨਾ ਸੀ ਜਾਂ ਕੁਝ ਹੋਰ, ਇਸ ਬਾਰੇ ਕੁਝ ਕਹਿਣਾ ਠੀਕ ਨਹੀਂ ਹੈ। ਕੀ ਇਸ ਕਤਲ ਪਿੱਛੇ ਕਿਸੇ ਸੰਗਠਨ ਦਾ ਹੱਥ ਹੈ ਜਾਂ ਇਹ ਕੋਈ ਸਾਜ਼ਿਸ਼ ਸੀ, ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਸੰਦੀਪ ਸੰਨੀ ਨੇ 32 ਬੋਰ ਦੀ ਲਾਇਸੈਂਸੀ ਪਿਸਤੌਲ ਨਾਲ 5 ਗੋਲੀਆਂ ਚਲਾਈਆਂ। ਸੂਰੀ ਦੇ ਕਿੰਨੀਆਂ ਗੋਲੀਆਂ ਲੱਗੀਆਂ ਇਹ ਅਜੇ ਕਹਿਣਾ ਮੁਸ਼ਕਿਲਾ ਹੈ, ਇਹ ਪੋਸਟਮਾਰਟਮ ਤੋਂ ਬਾਅਦ ਪਤਾ ਲੱਗੇਗਾ।

ਸ਼ੂਟਰ ਦੀ ਕਾਰ 'ਚੋਂ ਕਈ ਮਿਲੀਆਂ ਤਸਵੀਰਾਂ: ਸੂਰੀ ਨੂੰ ਗੋਲੀ ਮਾਰਨ ਵਾਲੇ ਸੰਦੀਪ ਦੀ ਕਾਰ ਵਿੱਚੋਂ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਦੀ ਤਸਵੀਰ ਵੀ ਮਿਲੀ ਹੈ। ਇਸ ਤੋਂ ਇਲਾਵਾ ਕਾਮੇਡੀਅਨ ਭਾਰਤੀ ਸਿੰਘ, ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਦੀ ਫੋਟੋ ਵੀ ਹੈ। ਸਜ਼ਾ ਪੂਰੀ ਕਰਨ ਤੋਂ ਬਾਅਦ ਜੇਲ੍ਹ ਵਿੱਚ ਬੰਦ ਸਿੱਖਾਂ ਨਾਲ ਸਬੰਧਤ ਫੋਟੋਆਂ ਵੀ ਇਸ ਵਿੱਚ ਸ਼ਾਮਿਲ ਹਨ।

ਇਹ ਵੀ ਪੜ੍ਹੋ: ਸ਼ਿਵ ਸੈਨਾ ਆਗੂ ਦੇ ਕਤਲ ਮਗਰੋਂ ਸੁਰੱਖਿਆ ਸਖ਼ਤ, ਪੁਲਿਸ ਵੱਲੋਂ ਅਲਰਟ ਜਾਰੀ

Last Updated : Nov 5, 2022, 1:09 PM IST
ETV Bharat Logo

Copyright © 2025 Ushodaya Enterprises Pvt. Ltd., All Rights Reserved.