ETV Bharat / state

ਸੁਧੀਰ ਸੂਰੀ ਕਤਲ ਮਾਮਲਾ: ਅਦਾਲਤ ਨੇ ਮੁਲਜ਼ਮ ਸੰਦੀਪ ਸੰਨੀ ਨੂੰ 3 ਦਿਨਾਂ ਦੇ ਪੁਲਿਸ ਰਿਮਾਂਡ 'ਤੇ ਭੇਜਿਆ - Amritsar crime news

ਮੁਲਜ਼ਮ ਸੰਦੀਪ ਸੰਨੀ ਨੇ ਪਿਛਲੇ ਦਿਨੀਂ ਹਿੰਦੂ ਸ਼ਿਵ ਸੈਨਾ ਨੇਤਾ ਸੁਧੀਰ ਸੂਰੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਇਸ ਮਾਮਲੇ ਵਿੱਚ ਮੁਲਜ਼ਮ ਸੰਦੀਪ ਸੰਨੀ ਨੂੰ ਅੱਜ ਮੁੜ ਦੁਪਹਿਰ 2 ਵਜੇ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਪੁਲਿਸ ਨੂੰ ਸੰਦੀਪ ਦਾ 3 ਦਿਨਾਂ ਦਾ ਰਿਮਾਂਡ ਦਿੱਤਾ ਹੈ। Sudhir Suri Murder case Update

Sudhir Suri Murder case, Sandeep sunny Police remand update
ਅਦਾਲਤ ਨੇ ਮੁਲਜ਼ਮ ਸੰਦੀਪ ਸੰਨੀ ਨੂੰ 3 ਦਿਨਾਂ ਦੇ ਪੁਲਿਸ ਰਿਮਾਂਡ 'ਤੇ ਭੇਜਿਆ
author img

By

Published : Nov 12, 2022, 11:26 AM IST

Updated : Nov 13, 2022, 6:51 AM IST

ਅੰਮ੍ਰਿਤਸਰ: ਮੁਲਜ਼ਮ ਸੰਦੀਪ ਸੰਨੀ ਨੇ ਪਿਛਲੇ ਦਿਨੀਂ ਹਿੰਦੂ ਸ਼ਿਵ ਸੈਨਾ ਨੇਤਾ ਸੁਧੀਰ ਸੂਰੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਮਾਣਯੋਗ ਅਦਾਲਤ ਵੱਲੋਂ ਉਸ ਨੂੰ ਸੱਤ ਦਿਨ ਦੇ ਰਿਮਾਂਡ ਤੇ ਭੇਜਿਆ ਗਿਆ ਸੀ, ਅੱਜ ਉਸ ਦਾ ਰਿਮਾਂਡ ਖ਼ਤਮ ਹੋ ਚੁੱਕਾ ਸੀ। ਇਸ ਦੇ ਚਲਦਿਆਂ ਪੁਲਿਸ (Sudhir Suri Murder case Update) ਉਸ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਮਾਣਯੋਗ ਅਦਾਲਤ ਵੱਲੋਂ ਪੁਲਿਸ ਨੂੰ ਸੰਦੀਪ ਸੰਨੀ ਦਾ ਤਿੰਨ ਦਿਨਾਂ ਦਾ ਰਿਮਾਂਡ ਹਾਸਲ ਹੋਇਆ ਹੈ।

ਅਦਾਲਤ 'ਚ ਪੇਸ਼ੀ: ਸੰਦੀਪ ਸੰਨੀ ਨੂੰ ਅਦਾਲਤ ਵਿੱਚ ਪੇਸ਼ ਕਰਨ ਦੇ ਮੌਕੇ ਸਿੱਖ ਜਥੇਬੰਦੀਆਂ ਵੀ ਕਾਫ਼ੀ ਗਿਣਤੀ ਵਿੱਚ ਇਕੱਠੀਆਂ ਹੋ ਰਹੀਆਂ ਹਨ। ਪੰਜਾਬ ਭਰ ਵਿੱਚੋਂ ਅੰਮ੍ਰਿਤਸਰ ਕੋਰਟ ਦੇ ਬਾਹਰ ਸਿੱਖ ਜਥੇਬੰਦੀਆਂ ਪਹੁੰਚ ਰਹੀਆਂ ਹਨ। ਪੁਲਿਸ ਵੱਲੋਂ ਸੰਦੀਪ ਸਿੰਘ ਸੰਨੀ (Sandeep sunny Police remand update) ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ। ਅਦਾਲਤ ਨੇ ਸੰਨੀ ਨੂੰ 3 ਦਿਨਾਂ ਦੇ ਰਿਮਾਂਡ ਉੱਤੇ ਭੇਜਿਆ।

3 ਦਿਨਾਂ ਦੇ ਰਿਮਾਂਡ 'ਤੇ ਸੰਦੀਪ ਸੰਨੀ: ਸ਼ਿਵ ਸੈਨਾ ਟਕਸਾਲੀ ਦੇ ਆਗੂ ਸੁਧੀਰ ਸੂਰੀ ਦੇ ਕਤਲ 'ਚ ਨਾਮਜਦ ਸੰਦੀਪ ਸਿੰਘ ਉਰਫ਼ ਸੰਨੀ ਨੂੰ ਅੰਮ੍ਰਿਤਸਰ ਦੀ ਅਦਾਲਤ ਨੇ ਤਿੰਨ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਪੁਲਿਸ ਅਧਿਕਾਰੀਆਂ ਨੇ ਵੀ ਪੁਸ਼ਟੀ ਕੀਤੀ ਹੈ ਕਿ ਹੁਣ ਪੰਦਰਾਂ ਨਵੰਬਰ ਨੂੰ ਦੁਬਾਰਾ ਸੰਦੀਪ ਸਿੰਘ ਨੂੰ ਮਾਣਯੋਗ ਅਦਾਲਤ ਦੇ ਵਿਚ ਪੇਸ਼ ਕੀਤਾ ਜਾਵੇਗਾ ਅਤੇ ਇਸ ਦੇ ਨਾਲ ਹੀ ਸੰਦੀਪ ਸਿੰਘ ਕੇਸ ਲੜਨ ਲਈ ਕਰੀਬ 37 ਵਕੀਲਾਂ ਦਾ ਪੈਨਲ ਬਣਿਆ ਹੋਇਆ ਹੈ।

ਅਦਾਲਤ ਨੇ ਮੁਲਜ਼ਮ ਸੰਦੀਪ ਸੰਨੀ ਨੂੰ 3 ਦਿਨਾਂ ਦੇ ਪੁਲਿਸ ਰਿਮਾਂਡ 'ਤੇ ਭੇਜਿਆ

ਇਸ ਦੌਰਾਨ ਸੰਦੀਪ ਸਿੰਘ ਦੇ ਵਕੀਲ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਅਦਾਲਤ ਦੇ ਵਿਚ ਲੰਬੀ ਬਹਿਸ ਤੋਂ ਬਾਅਦ ਹੁਣ ਪੁਲਿਸ ਨੂੰ ਤਿੰਨ ਦਿਨ ਦਾ ਹੋਰ ਰਿਮਾਂਡ ਮਿਲਿਆ ਹੈ। ਉਨ੍ਹਾਂ ਦੱਸਿਆ ਕਿ ਸੋਸ਼ਲ ਮੀਡੀਆ ਤੇ ਸੰਦੀਪ ਸਿੰਘ ਦੀਆਂ ਵੀਡੀਓਜ਼ ਵਾਇਰਲ ਹੋਣ ਕਰਕੇ ਹੁਣ ਸੰਦੀਪ ਸਿੰਘ ਦੇ ਮੋਬਾਇਲ ਦੀ ਵੀ ਜਾਂਚ ਕੀਤੀ ਜਾ ਰਹੀ ਹੈ ਜਿਸ ਲਈ ਪੁਲਿਸ ਨੇ ਹੋਰ ਰਿਮਾਂਡ ਦਾ ਸਮਾਂ ਮੰਗਿਆ ਅਤੇ ਪੁਲਿਸ ਵੱਲੋਂ ਸੱਤ ਦਿਨ ਦਾ ਸਮਾਂ ਹੋਰ ਮੰਗਿਆ ਜਾ ਰਿਹਾ ਸੀ, ਪਰ ਮਾਨਯੋਗ ਅਦਾਲਤ ਇਹ ਸਿਰਫ ਤਿੰਨ ਦਿਨ ਦਾ ਹੀ ਸਮਾਂ ਦਿੱਤਾ ਹੈ। ਇਸ ਨਾਲ ਬੋਲਦੇ ਉਨ੍ਹਾਂ ਨੇ ਕਿਹਾ ਕਿ ਜੋ ਸੰਦੀਪ ਸਿੰਘ ਦੀ ਕਾਰ ਦੇ ਵਿੱਚੋਂ ਨਿਊਜ਼ ਚੈਨਲਾਂ ਦੇ ਪੇਪਰਾਂ ਦੀ ਕਟਿੰਗ ਦੀ ਫਾਈਲ ਮਿਲੀ ਸੀ ਉਸ ਦੀ ਵੀ ਜਾਂਚ ਅਜੇ ਹੋਣੀ ਬਾਕੀ ਹੈ।

ਸ਼ੂਟਰ ਦੀ ਕਾਰ 'ਚੋਂ ਕਈ ਮਿਲੀਆਂ ਤਸਵੀਰਾਂ: ਸੂਰੀ ਨੂੰ ਗੋਲੀ ਮਾਰਨ ਵਾਲੇ ਸੰਦੀਪ ਦੀ ਕਾਰ ਵਿੱਚੋਂ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਦੀ ਤਸਵੀਰ ਵੀ ਮਿਲੀ ਹੈ। ਇਸ ਤੋਂ ਇਲਾਵਾ ਕਾਮੇਡੀਅਨ ਭਾਰਤੀ ਸਿੰਘ, ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਦੀ ਫੋਟੋ ਵੀ ਹੈ। ਸਜ਼ਾ ਪੂਰੀ ਕਰਨ ਤੋਂ ਬਾਅਦ ਜੇਲ੍ਹ ਵਿੱਚ ਬੰਦ ਸਿੱਖਾਂ ਨਾਲ ਸਬੰਧਤ ਫੋਟੋਆਂ ਵੀ ਇਸ ਵਿੱਚ ਸ਼ਾਮਿਲ ਹਨ।

ਸੂਰੀ ਦਾ ਗੋਲੀਆ ਮਾਰ ਕੇ ਕੀਤਾ ਗਿਆ ਸੀ ਕਤਲ: ਅੰਮ੍ਰਿਤਸਰ 'ਚ ਪਿਛਲੇ ਸ਼ੁੱਕਰਵਾਰ 4 ਨਵੰਬਰ ਨੂੰ ਹਿੰਦੂ ਨੇਤਾ ਸੁਧੀਰ ਸੂਰੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਸੂਰੀ ਦੀ ਪੁਲਿਸ ਸੁਰੱਖਿਆ ਦੇ ਬਾਵਜੂਦ ਉਸ ਨੂੰ ਅੰਮ੍ਰਿਤਸਰ ਦੇ ਗੋਪਾਲ ਮੰਦਰ ਦੇ ਬਾਹਰ ਪੰਜ ਗੋਲੀਆਂ ਮਾਰੀਆਂ ਗਈਆਂ। ਉਹ ਮੰਦਰ ਦੇ ਬਾਹਰ ਮੂਰਤੀਆਂ ਦੀ ਬੇਅਦਬੀ ਦਾ ਵਿਰੋਧ ਕਰ ਰਹੇ ਸਨ। ਗੋਲੀ ਚਲਾਉਣ ਵਾਲੇ ਮੁਲਜ਼ਮ ਸੰਦੀਪ ਸੰਨੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਉਸ ਕੋਲੋਂ ਕਤਲ ਵਿੱਚ ਵਰਤੀ ਗਈ ਪਿਸਤੌਲ ਵੀ ਬਰਾਮਦ ਹੋਈ ਹੈ। ਇਸ ਤੋਂ ਬਾਅਦ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦਾ ਕਤਲ ਕਰਨ ਵਾਲੇ ਮੁਲਜ਼ਮ ਸੰਦੀਪ ਸੰਨੀ ਨੂੰ ਅੰਮ੍ਰਿਤਸਰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ, ਜਿੱਥੇ ਅਦਾਲਤ ਨੇ ਪੁਲਿਸ ਨੂੰ ਮੁਲਜਮ ਸੰਨੀ ਦਾ 7 ਦਿਨਾਂ ਦਾ ਰਿਮਾਂਡ ਹਾਸਲ ਕੀਤਾ ਸੀ।

ਖਾਲਿਸਤਾਨ ਸਮਰਥਕਾਂ ਦੇ ਨਿਸ਼ਾਨੇ 'ਤੇ ਸੀ ਸੂਰੀ: ਜਦੋਂ ਸੂਰੀ ਨੂੰ ਗੋਲੀ ਮਾਰੀ ਗਈ ਤਾਂ ਉਨ੍ਹਾਂ ਦੇ ਨਾਲ ਕਈ ਸਮਰਥਕ ਵੀ ਮੌਜੂਦ ਸਨ। ਗੋਲੀਬਾਰੀ ਤੋਂ ਬਾਅਦ ਉਸ ਨੂੰ ਜ਼ਖਮੀ ਹਾਲਤ ਵਿਚ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਸੂਰੀ ਖਾਲਿਸਤਾਨ ਸਮਰਥਕਾਂ ਦੇ ਨਿਸ਼ਾਨੇ 'ਤੇ ਸੀ। ਕੁਝ ਸਮਾਂ ਪਹਿਲਾਂ ਵਿਦੇਸ਼ਾਂ ਵਿਚ ਬੈਠੇ ਖਾਲਿਸਤਾਨ ਸਮਰਥਕਾਂ ਨੇ ਵੀ ਉਸ ਨੂੰ ਮਾਰਨ ਦੀ ਸਾਜ਼ਿਸ਼ ਰਚੀ ਸੀ। ਇਸ ਤੋਂ ਬਾਅਦ ਹੀ ਉਸ ਨੂੰ ਪੁਲਿਸ ਸੁਰੱਖਿਆ ਦਿੱਤੀ ਗਈ। ਹਮਲਾਵਰ ਜਿਸ ਕਾਰ ਵਿਚ ਆਇਆ ਸੀ ਉਸ ਵਿਚ ਖਾਲਿਸਤਾਨੀਆਂ ਦਾ ਸਟਿੱਕਰ ਲੱਗਾ ਹੋਇਆ ਸੀ।

ਇਹ ਵੀ ਪੜ੍ਹੋ: ਜਸ਼ਨ ਏ ਵਿਰਾਸਤ ਵੱਲੋਂ ਰੱਖੇ ਗੁਰਦਾਸ ਮਾਨ ਨਾਈਟ ਦੌਰਾਨ ਹੰਗਾਮਾ, ਲੋਕਾਂ ਨੇ ਧੱਕਾ ਮੁੱਕੀ ਦੇ ਲਾਏ ਇਲਜ਼ਾਮ

Last Updated : Nov 13, 2022, 6:51 AM IST
ETV Bharat Logo

Copyright © 2025 Ushodaya Enterprises Pvt. Ltd., All Rights Reserved.