ETV Bharat / state

GNDU ਦੇ ਮੁਲਾਜ਼ਮ ਨੇ ਕੀਤੀ ਖ਼ੁਦਕੁਸ਼ੀ ਦੀ ਕੋਸ਼ਿਸ਼ - ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ

ਸ੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇੱਕ ਮੁਲਾਜ਼ਮ ਮੇਜਰ ਸਿੰਘ ਵੱਲੋਂ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਮੁਲਾਜ਼ਮ ਪਿਛਲੇ 9 ਸਾਲਾ ਤੋਂ ਯੂਨੀਵਰਸਿਟੀ ਵਿੱਚ ਕੰਮ ਕਰ ਰਿਹਾ ਹੈ।

ਗੁਰੂ ਨਾਨਕ ਦੇਵ ਯੂਨੀਵਰਸਿਟੀ
ਗੁਰੂ ਨਾਨਕ ਦੇਵ ਯੂਨੀਵਰਸਿਟੀ
author img

By

Published : Jun 26, 2020, 4:07 PM IST

Updated : Jun 26, 2020, 7:45 PM IST

ਅੰਮ੍ਰਿਤਸਰ: ਸ੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇੱਕ ਮੁਲਾਜ਼ਮ ਵੱਲੋਂ ਆਪਣੀ ਪੱਗ ਪੱਖੇ ਨਾਲ ਬੰਨ੍ਹ ਕੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਗਈ, ਜਿਸ ਨੂੰ ਦੂਜੇ ਮੁਲਾਜ਼ਮਾਂ ਨੇ ਮੌਕੇ 'ਤੇ ਵੇਖ ਕੇ ਰੋਕ ਲਿਆ।

ਮੇਜਰ ਸਿੰਘ ਨਾਮ ਦਾ ਇਹ ਵਿਅਕਤੀ ਪਿਛਲੇ 9 ਸਾਲ ਤੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਅੰਦਰ ਕੰਮ ਕਰ ਰਹੇ ਸਨ। ਕਿਹਾ ਜਾ ਰਿਹਾ ਹੈ ਕਿ ਇਨ੍ਹਾਂ ਨੂੰ ਪਿਛਲੇ ਕਾਫ਼ੀ ਮਹੀਨੇ ਤੋਂ ਯੂਨੀਵਰਸਿਟੀ ਦੇ ਵੱਡੇ ਅਧਿਕਾਰੀਆਂ ਵੱਲੋਂ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ। ਇਹ ਵੀ ਕਿਹਾ ਜਾ ਰਿਹਾ ਹੈ ਕਿ ਮੇਜਰ ਸਿੰਘ ਨੇ ਯੂਨੀਵਰਸਿਟੀ 'ਤੇ ਕੇਸ ਕੀਤਾ ਹੋਇਆ ਸੀ ਜੋ ਅਦਾਲਤ ਵਿੱਚ ਚੱਲ ਰਿਹਾ ਹੈ।

GNDU ਦੇ ਮੁਲਾਜ਼ਮ ਨੇ ਕੀਤੀ ਖ਼ੁਦਕੁਸ਼ੀ ਦੀ ਕੋਸ਼ਿਸ਼

ਜਾਣਕਾਰੀ ਮੁਤਾਬਕ ਯੂਨੀਵਰਸਿਟੀ ਵਿੱਚ ਕੰਮ ਕਰਦੇ ਹੋਏ ਉਸ ਨੂੰ ਅਧਿਕਾਰੀਆਂ ਵੱਲੋਂ ਪੱਕੇ ਕਰਨ ਲਈ ਕਿਹਾ ਜਾ ਰਿਹਾ ਸੀ ਤੇ ਯੂਨੀਵਰਸਿਟੀ ਦੇ ਅਧਿਕਾਰੀ ਉਸ ਨੂੰ ਕੇਸ ਵਾਪਸ ਲੈਣ ਦਾ ਦਬਾਅ ਬਣਾ ਰਹੇ ਸਨ ਜਿਸ ਦੇ ਚਲਦੇ ਉਸ ਨੇ ਦੁੱਖੀ ਹੋ ਕੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਪਰ ਵੇਲੇ ਸਿਰ ਉਸ ਨੂੰ ਬਚਾ ਲਿਆ ਗਿਆ।

ਇਸ ਬਾਬਤ ਅਜੇ ਪੂਰੀ ਜਾਣਕਾਰੀ ਨਹੀਂ ਮਿਲੀ ਹੈ ਕਿ ਇਸ ਦੀ ਖ਼ੁਦਕੁਸ਼ੀ ਦੇ ਪਿੱਛੇ ਦਾ ਕੀ ਕਾਰਨ ਸੀ ਨਾ ਹੀ ਅਜੇ ਤੱਕ ਪੁਲਿਸ ਵੱਲੋਂ ਇਸ ਮੁਤੱਲਕ ਕੁਝ ਕਿਹਾ ਗਿਆ ਹੈ।

Last Updated : Jun 26, 2020, 7:45 PM IST
ETV Bharat Logo

Copyright © 2025 Ushodaya Enterprises Pvt. Ltd., All Rights Reserved.