ਅੰਮ੍ਰਿਤਸਰ: ਕੱਥੂਨੰਗਲ ਵਿੱਚ ਬਾਬਾ ਬੁੱਢਾ ਸਾਹਿਬ ਜੀ ਦੇ ਜਨਮ ਅਸਥਾਨ 'ਤੇ ਸਥਿਤ ਗੁਰਦੁਆਰਾ ਸਾਹਿਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਪਾਰਟੀ ਵਰਕਰਾਂ ਨੂੰ ਸੰਬੋਧਨ ਕੀਤਾ।
ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਇਤਿਹਾਸ ਗਵਾਹ ਹੈ ਕਿ ਆਜ਼ਾਦੀ ਤੋਂ ਪਹਿਲਾਂ ਵੀ ਗਰੀਬ ਮਜ਼ਦੂਰ ਕਿਸਾਨਾਂ ਦੇ ਲਈ ਸੰਘਰਸ਼ ਕੀਤਾ ਤੇ ਆਜ਼ਾਦੀ ਤੋਂ ਬਾਅਦ ਵੀ ਲੋਕਾਂ ਦੇ ਹੱਕਾਂ ਦੀ ਲੜਾਈ ਲੜੀ ਹੈ।
ਅਕਾਲੀ ਦਲ ਨੇ ਕਿਹਾ ਕਿ ਬਾਕੀ ਪਾਰਟੀਆਂ ਦੀ ਗੱਲ ਕਰੀਏ ਤੇ ਬਾਕੀ ਪਾਰਟੀ ਸਿਰਫ਼ ਆਪਣਾ ਫਾਇਦਾ ਦੇਖਦੀਆਂ ਹਨ। ਕਾਂਗਰਸ ਅਤੇ ਭਾਜਪਾ ਨੂੰ ਕਿਸਾਨਾਂ ਦੀ ਪਾਰਟੀ ਨਹੀਂ ਕਿਹਾ ਜਾਂਦਾ, ਸਿਰਫ਼ ਅਕਾਲੀ ਦਲ ਨੂੰ ਕਿਸਾਨਾਂ ਦੀ ਪਾਰਟੀ ਕਿਹਾ ਜਾਂਦਾ ਹੈ; ਪ੍ਰਕਾਸ਼ ਸਿੰਘ ਬਾਦਲ ਨੇ ਕਿਸਾਨਾਂ ਦੇ ਲਈ ਲੜਾਈ ਲੜੀ ਹੈ।
ਸੁਖਬੀਰ ਬਾਦਲ ਨੇ ਕਿਹਾ ਕਿ ਐਮਰਜੈਂਸੀ ਦੌਰਾਨ ਦੇਸ਼ ਵਿੱਚ ਲੀਡਰ ਇਕੱਠੇ ਹੋਏ ਤਾਂ ਉਸ ਵੇਲੇ ਵੀ ਪ੍ਰਕਾਸ਼ ਸਿੰਘ ਬਾਦਲ ਗਾਂਧੀ ਪਰਿਵਾਰ ਦੇ ਵਿਰੁੱਧ ਖੜ੍ਹੇ ਹੋਏ ਸਨ। ਉਨ੍ਹਾਂ ਕਿਹਾ ਕਿ ਅੱਜ ਐਨਡੀਏ ਨੂੰ ਬਣਾਉਣ ਵਾਲਾ ਕੌਣ ਹੈ, ਪ੍ਰਕਾਸ਼ ਸਿੰਘ ਬਾਦਲ ਨੇ ਹੀ ਐਨ.ਡੀ.ਏ.ਨੂੰ ਬਣਾਇਆ ਸੀ।
ਉਨ੍ਹਾਂ ਕਿਹਾ ਕਿ ਐਨ.ਡੀ.ਏ. ਨੇ ਜੋ ਵੀ ਫੈਸਲੇ ਕੀਤੇ, ਕਿਸੇ ਨੂੰ ਵੀ ਅੱਜ ਤੱਕ ਨਹੀਂ ਪੁੱਛਿਆ। 370 ਧਾਰਾ ਹੋਵੇ ਜਾਂ ਨੋਟਬੰਦੀ ਕਿਸੇ ਨੂੰ ਕੁਝ ਵੀ ਨਹੀਂ ਪਤਾ। ਉਨ੍ਹਾਂ ਕਿਹਾ ਕਿ ਅੱਜ ਜੋ ਕੁਝ ਵੀ ਕਿਸਾਨਾਂ ਨਾਲ ਹੋਇਆ ਹੈ, ਉਸ ਬਾਰੇ ਉਹ ਸਭ ਕੁਝ ਜਾਣਦੇ ਹਨ।