ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਵਿਰਸਾ ਸਿੰਘ ਵਲਟੋਹਾ ਦੇ ਖ਼ਿਲਾਫ਼ ਅੰਮ੍ਰਿਤਸਰ ਅਦਾਲਤ ਵੱਲੋਂ ਗੈਰ ਜ਼ਮਾਨਤੀ ਵਾਰੰਟ ਜਾਰੀ ਕੀਤੇ ਗਏ ਸੀ ਜਿਸ ਨੂੰ ਲੈ ਕੇ ਅੱਜ ਸੁਖਬੀਰ ਬਾਦਲ ਆਪਣੇ ਅਕਾਲੀ ਦਲ ਦੇ ਸਾਬਕਾ ਮੰਤਰੀਆਂ ਅਤੇ ਅਕਾਲੀ ਵਰਕਰਾਂ ਦੇ ਨਾਲ ਅੰਮ੍ਰਿਤਸਰ ਅਦਾਲਤ ਵਿੱਚ ਪੇਸ਼ ਹੋਏ।
ਦੱਸ ਦਈਏ ਕਿ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਪੈਂਦੇ ਥਾਣਾ ਬਿਆਸ ਵਿਖੇ 2 ਜੁਲਾਈ 2021 ਨੂੰ ਕੋਵਿਡ ਨਿਯਮਾਂ ਦੀਆਂ ਉਲੰਘਣਾ ਅਤੇ ਮਾਈਨਿੰਗ ਠੇਕੇਦਾਰ ਦੇ ਸਟਾਫ ਨੂੰ ਧਮਕਾਉਣ ਦੇ ਦੋਸ਼ਾਂ ਤਹਿਤ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ।
ਇਸ ਦੌਰਾਨ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਕਿ ਉਨ੍ਹਾਂ ਨੂੰ ਮਾਣਯੋਗ ਅਦਾਲਤ ’ਤੇ ਪੂਰਾ ਭਰੋਸਾ ਹੈ ਅਤੇ ਮਾਨਯੋਗ ਅਦਾਲਤ ਵਲੋਂ ਜੋ ਵੀ ਫੈਸਲਾ ਆਵੇਗਾ ਉਸ ਦਾ ਉਹ ਸਵਾਗਤ ਕਰਨਗੇ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਇਹ ਮਾਮਲਾ ਦਰਜ ਕਰਵਾਇਆ ਗਿਆ ਸੀ ਉਨ੍ਹਾਂ ਵੱਲੋਂ ਜ਼ਮਾਨਤ ਭਰ ਦਿੱਤੀ ਗਈ ਹੈ ਤੇ ਅਦਾਲਤ ਵੱਲੋਂ ਅਗਲੀ ਤਰੀਕ 29 ਨਵੰਬਰ ਰੱਖੀ ਗਈ ਹੈ ਜੋ ਵੀ ਕੋਰਟ ਦੇ ਆਦੇਸ਼ ਹੋਣਗੇ ਉਸ ਦੀ ਪਾਲਣਾ ਕੀਤੀ ਜਾਵੇਗੀ।
ਇਹ ਸੀ ਮਾਮਲਾ: ਦੱਸ ਦਈਏ ਕਿ ਅੰਮ੍ਰਿਤਸਰ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੋਵਿਡ ਦੇ ਦੌਰਾਨ ਜਨਸਭਾ ਦਾ ਆਯੋਜਨ ਕੀਤਾ ਗਿਆ ਸੀ ਜਿਸ ਵਿੱਚ ਕੋਵਿਡ ਨਿਯਮਾਂ ਦਾ ਬਿਲਕੁੱਲ ਵੀ ਧਿਆਨ ਨਹੀਂ ਰੱਖਿਆ ਗਿਆ ਸੀ।
ਇਸ ਕਾਰਨ ਲਗਾਇਆ ਗਿਆ ਸੀ ਧਰਨਾ: ਕਾਬਿਲੇਗੌਰ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਆਪਣੇ ਸਾਥੀਆਂ ਦੇ ਨਾਲ ਮਾਈਨਿੰਗ ਸਾਈਟ ਉੱਤੇ ਪਹੁੰਚੇ ਸੀ।ਜਿਸ ਤੋਂ ਬਾਅਦ ਮਾਈਨਿੰਗ ਕਰ ਰਹੀ ਇੱਕ ਕੰਪਨੀ ਵੱਲੋਂ ਥਾਣਾ ਬਿਆਸ ਵਿੱਚ ਉਨ੍ਹਾਂ ਦੇ ਖਿਲਾਫ ਮਾਮਲਾ ਦਰਜ ਕਰਵਾਇਆ ਗਿਆ ਸੀ ਜਿਸ ਤੋਂ ਬਾਅਦ ਉਨ੍ਹਾਂ ਦੇ ਖਿਲਾਫ ਕੰਪਨੀ ਵਰਕਰਾਂ ਨੂੰ ਡਰਾਉਣ ਅਤੇ ਕੋਵਿਡ ਨਿਯਮਾਂ ਦੀ ਅਣਦੇਖੀ ਕਰਨ ਦਾ ਮਾਮਲਾ ਦਰਜ ਕੀਤਾ ਗਿਆ ਸੀ।
ਇਹ ਵੀ ਪੜੋ: ਸਮਰਾਲਾ ਵਿੱਚ ਸੀਐੱਮ ਮਾਨ ਨੇ ਸੁਵਿਧਾ ਸੈਂਟਰ ਦੀ ਕੀਤੀ ਅਚਨਚੇਤ ਚੈਕਿੰਗ