ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੀਨੀਅਰ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਦੇ ਘਰ ਮੀਡੀਆ ਨਾਲ ਗੱਲਬਾਤ ਕਰਦਿਆ ਕਈ ਸਿਆਸੀ ਮੁੱਦਿਆਂ 'ਤੇ ਆਪਣੀ ਗੱਲ ਰੱਖੀ।
ਸੁਖਬੀਰ ਬਾਦਲ ਨੇ ਅਕਾਲੀ ਦਲ ਤੋਂ ਵੱਖ ਹੋਏ ਸੀਨੀਅਰ ਟਕਸਾਲੀ ਅਕਾਲੀ ਆਗੂ ਰਤਨ ਸਿੰਘ ਅਜਨਾਲਾ ਦੇ ਪੁੱਤਰ ਤੇ ਸਾਬਕਾ ਵਿਧਾਇਕ ਅੰਮ੍ਰਿਤਪਾਲ ਸਿੰਘ ਬੋਨੀ ਅਜਨਾਲਾ ਦੇ ਮੁੜ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਤੋਂ ਫਿਲਹਾਲ ਇਨਕਾਰ ਕੀਤਾ ਹੈ।
ਇਸੇ ਨਾਲ ਹੀ ਸੁਖਬੀਰ ਬਾਦਲ 'ਤੇ ਮੁੱਖ ਮੰਤਰੀ ਤੇ ਪੰਜਾਬ ਸਰਕਾਰ ਨੂੰ ਵੀ ਤੰਜੀਆਂ ਲਹਿਜੇ ਨਾਲ ਘੇਰਦੇ ਹੋਏ ਕਿਹਾ ਕਿ ਮੁੱਖ ਮੰਤਰੀ ਨੂੰ ਪੰਜਾਬ ਦਾ ਕੋਈ ਖਿਆਲ ਨਹੀਂ ਹੈ।
ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੀਆਂ ਜੇਲ੍ਹਾਂ ਦੀਆ ਸੁਰੱਖਿਆ ਦੇ ਮੁੱਦੇ 'ਤੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਵੀ ਆਪਣੇ ਨਿਸ਼ਾਨੇ 'ਤੇ ਲਿਆ ਹੈ।
ਅਕਾਲੀ ਦਲ ਵਲੋਂ ਜ਼ਿਲ੍ਹਾ ਵਾਰ ਕੀਤੀਆਂ ਜਾ ਰਹੀਆਂ ਰੈਲੀਆਂ ਬਾਰੇ ਸੁਖਬੀਰ ਬਾਦਲ ਨੇ ਕਿਹਾ ਕਿ ਰੈਲੀਆ ਪੰਜਾਬ ਦੇ ਸਿਆਸੀ ਰੁਖ ਨੂੰ ਤਬਦੀਲ ਕਰ ਦੇਣ ਗਈਆਂ।