ਅੰਮ੍ਰਿਤਸਰ: ਪੰਜਾਬ ਭਰ ਵਿੱਚ ਕੋਵਿਡ ਸੈਂਟਰਾਂ ਦੀ ਸ਼ੁਰੂਆਤ ਤੋਂ ਬਾਅਦ ਹੁਣ ਅੰਮ੍ਰਿਤਸਰ ਦੇ ਮਜੀਠਾ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਕੋਵਿਡ ਸੈਂਟਰ ਦੀ ਸ਼ੁਰੂਆਤ ਕੀਤੀ ਗਈ ਹੈ।
ਪ੍ਰਾਈਵੇਟ ਹਸਪਤਾਲਾਂ ਵਲੋਂ ਲੋਕਾਂ ਦੀ ਲੁੱਟ
ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੂਬੇ ਦੇ ਲੋਕਾਂ ਨੂੰ ਕੋਰੋਨਾ ਤੋਂ ਬਚਾਉਣ ਲਈ ਨਾਕਾਮ ਸਾਬਿਤ ਹੋਏ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਹਸਪਤਾਲਾਂ ਦੀ ਹਾਲਤ ਵੀ ਤਰਸਯੋਗ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਕਾਰਨ ਜਿਥੇ ਲੋਕ ਮਰ ਰਹੇ ਹਨ ਅਤੇ ਪ੍ਰਾਈਵੇਟ ਹਸਪਤਾਲਾਂ ਵਲੋਂ ਲੋਕਾਂ ਦੀ ਲੁੱਟ ਕੀਤੀ ਜਾ ਰਹੀ ਹੈ।
ਕੋਰੋਨਾ ਤੋਂ ਸੰਗਤਾਂ ਨੂੰ ਬਚਾਉਣ ਲਈ SGPC ਦੇ ਉਪਰਾਲੇ ਸ਼ਲਾਘਾਯੋਗ : ਸੁਖਬੀਰ ਬਾਦਲ
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵਲੋਂ ਕੋਈ ਵੀ ਠੋਸ ਕਦਮ ਨਹੀਂ ਚੁੱਕਿਆ ਜਾ ਰਿਹਾ। ਸੁਖਬੀਰ ਬਾਦਲ ਨੇ ਕਿਹਾ ਕਿ ਸੰਗਤ ਨੂੰ ਕੋਰੋਨਾ ਮਹਾਂਮਾਰੀ ਤੋਂ ਬਚਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅਹਿਮ ਉਪਰਾਲਾ ਕਰਦਿਆਂ ਸੂਬੇ ਭਰ ਵਿੱਚ ਕੋਵਿਡ ਸੈਂਟਰ ਖੋਲ੍ਹੇ ਜਾ ਰਹੇ ਹਨ, ਜੋਂ ਕਿ ਸ਼ਲਾਘਾਯੋਗ ਉਪਰਾਲਾ ਹੈ।
SGPC ਲਈ ਸੰਗਤ ਸਭ ਤੋਂ ਅਹਿਮ : ਜਗੀਰ ਕੌਰ
ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਸੰਗਤ ਸਭ ਤੋਂ ਅਹਿਮ ਹੈ। ਸੰਗਤ ਨੂੰ ਕੋਰੋਨਾ ਮਹਾਂਮਾਰੀ ਤੋਂ ਬਚਾਉਣਾ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਮੁੱਖ ਮਨੋਰਥ ਹੈ। ਜਿਸ ਲਈ ਸੂਬੇ ਵਿੱਚ ਕੋਵਿਡ ਸੈਂਟਰਾਂ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸੇ ਤਹਿਤ ਮਜੀਠਾ ਵਿੱਚ ਵੀ ਇਸ ਸੈਂਟਰ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ:ਚੱਕਰਵਾਤੀ ਤੂਫ਼ਾਨ (Cyclonic storm) ਯਾਸ ਨੇ ਮਕਾਨ ਕੀਤਾ ਢਹਿ-ਢੇਰੀ