ਅੰਮ੍ਰਿਤਸਰ: ਪੰਜਾਬ ਦੇ ਵਿੱਚ 2022 ਦੀਆਂ ਵਿਧਾਨ ਸਭਾ ਚੋਣਾਂ (2022 Assembly Elections) ਨੂੰ ਲੈਕੇ ਸਿਆਸੀ ਮਾਹੌਲ ਗਰਮਾ ਚੁੱਕਿਆ ਹੈ। ਇਸਦੇ ਚੱਲਦੇ ਹੀ ਸਿਆਸੀ ਪਾਰਟੀਆਂ ਦੇ ਵੱਲੋਂ ਵੱਖ ਵੱਖ ਵਰਗਾਂ ਦੇ ਲੋਕਾਂ ਤੇ ਉਨ੍ਹਾਂ ਦੇ ਧਾਰਮਿਕ ਸਥਾਨਾਂ ਤੇ ਪਹੁੰਚ ਲੋਕਾਂ ਨਾਲ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੰਮ੍ਰਿਤਸਰ ਦੇ ਵਿੱਚ ਸ਼੍ਰੀ ਰਾਮ ਤੀਰਥ ਵਾਲਮੀਕਿ ਸਥਾਨ ਤੇ ਪੁੱਜੇ।
ਇਸ ਦੌਰਾਨ ਉਨ੍ਹਾਂ ਕਿਹਾ ਕਿ ਇਸ ਪਾਵਨ ਅਸਥਾਨ ਤੇ ਉਹ ਨਤਮਸਤਕ ਹੋਣ ਲਈ ਪਹੁੰਚੇ ਹਨ। ਇਸ ਮੌਕੇ ਸੁਖਬੀਰ ਬਾਦਲ ਨੇ ਕਿਹਾ ਕਿ ਉਨ੍ਹਾਂ ਵੱਲੋਂ ਵਾਲਮੀਕਿ ਪ੍ਰਗਟ ਦਿਵਸ ਨੂੰ ਲੈਕੇ ਉਨ੍ਹਾਂ ਦੇ ਵੱਲੋਂ ਵਾਲਮੀਕਿ ਭਾਈਚਾਰੇ ਦੇ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ ਹੈ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਰਾਮ ਤੀਰਥ ਸਥਲ ਦੀ ਸੇਵਾ ਅਕਾਲੀ ਦਲ ਬਾਦਲ ਦੇ ਹਿੱਸੇ ਆਈ ਸੀ ਕਿ ਇਸ ਸਥਾਨ ਨੂੰ ਪ੍ਰਕਾਸ਼ ਸਿੰਘ ਬਾਦਲ ਵੱਲੋਂ ਖੂਬਸੂਰਤ ਬਣਾਇਆ ਗਿਆ ਹੈ।
ਨਾਲ ਹੀ ਉਨ੍ਹਾਂ ਕਿਹਾ ਕਿ ਇਸ ਸਥਾਨ ਦੀ ਸੁੰਦਰਤਾ ਲਈ ਕਈ ਨੀਂਹ ਪੱਥਰ ਰੱਖੇ ਗਏ ਸਨ, ਪਰ ਸਥਾਨ ਦੀ ਸੇਵਾ ਅਕਾਲੀ ਦਲ ਵੱਲੋਂ ਹੀ ਨਿਭਾਈ ਗਈ। ਉਨ੍ਹਾਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਦੇ ਨਾਮ ਉੱਪਰ ਉਨ੍ਹਾਂ ਦੀ ਸਰਕਾਰ ਬਣਨ ਉੱਪਰ ਇੱਕ ਵੱਡੀ ਯੂਨੀਵਰਸਿਟੀ ਬਣਾਈ ਜਾਵੇਗੀ ਭਾਵੇਂ ਉਹ ਟੈਕਨੀਕਲ ਯੂਨੀਵਰਸਿਟੀ ਹੋਵੇ ਜਾਂ ਮੈਡੀਕਲ ਯੂਨੀਵਰਸਿਟੀ ਹੋਵੇ।
ਇਸ ਮੌਕੇ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਕਿਹਾ ਕਿ ਜੇਕਰ ਉਨ੍ਹਾਂ ਦੀ ਸਰਕਾਰ ਬਣਦੀ ਹੈ ਤਾਂ ਉਹ ਸਾਰੇ ਹੀ ਧਰਮਿਕ ਸਥਾਨਾਂ ਦੀ ਸੇਵਾ ਕਰਨਗੇ ਅਤੇ ਸਾਰੇ ਹੀ ਸਥਾਨਾਂ ਨੂੰ ਖੂਬਸੂਰਤ ਬਣਾਇਆ ਜਾਵੇਗਾ।
ਇਸਦੇ ਨਾਲ ਹੀ ਸੁਖਬੀਰ ਬਾਦਲ ਨੇ ਕੇਂਦਰ ਸਰਕਾਰ ਵੱਲੋਂ ਬੀਐਸਐਫ (BSF) ਦੇ ਅਧਿਕਾਰ ਖੇਤਰ ਵਧਾਉਣ ਨੂੰ ਲੈਕੇ ਕੇਂਦਰ ਅਤੇ ਚਰਨਜੀਤ ਸਿੰਘ ਚੰਨੀ (Charanjit Singh Channi) ਦੀ ਸਰਕਾਰ ਤੇ ਨਿਸ਼ਾਨੇ ਸਾਧੇ ਹਨ। ਉਨ੍ਹਾਂ ਕਿਹਾ ਕਿ ਅਜਿਹਾ ਕਰਕੇ ਕੇਂਦਰ ਸਰਕਾਰ ਪੰਜਾਬ ਦੇ ਵਿੱਚ ਫੌਜ ਦਾ ਰੂਲ ਸਥਾਪਿਤ ਕਰਨਾ ਚਾਹੁੰਦੀ ਹੈ। ਇਸ ਦੇ ਨਾਲ ਹੀ ਸੁਖਬੀਰ ਬਾਦਲ ਨੇ ਸੀਐਮ ਚੰਨੀ ਉੱਪਰ ਵੀ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਚੰਨੀ ਵੱਲੋਂ ਮੁਲਾਕਾਤ ਕਰਕੇ
ਅਜਿਹਾ ਕਰਵਾਇਆ ਗਿਆ ਹੈ। ਇਸ ਮਾਮਲੇ ਦੇ ਵਿੱਚ ਚੰਨੀ ਨੂੰ ਸਿੱਧੇ ਤੌਰ ਤੇ ਦੋਸ਼ੀ ਠਹਰਾਇਆ ਹੈ। ਇਸ ਸਮਾਗਮ ਦੌਰਾਨ ਬਿਕਰਮ ਮਜੀਠੀਆ (Bikram Majithia) ਵੱਲੋਂ ਪੰਜਾਬ ਦੇ ਮੁੱਦਿਆਂ ਨੂੰ ਲੈਕੇ ਕਾਂਗਰਸ ਸਰਕਾਰ ਉੱਪਰ ਜੰਮਕੇ ਨਿਸ਼ਾਨੇ ਸਾਧੇ ਗਏ ਹਨ।
ਇਹ ਵੀ ਪੜ੍ਹੋ:BSF ਦਾ ਦਾਇਰਾ ਵਧਾਉਣ ਦੇ ਮੁੱਦੇ 'ਤੇ ਸਿਆਸੀ ਪਾਰਟੀਆਂ ਹੋਈਆਂ ਇੱਕ