ਅੰਮ੍ਰਿਤਸਰ: ਸੂਬਾ ਭਾਜਪਾ ਦੇ ਐਸਸੀ ਵਿੰਗ ਦੇ ਵਾਈਸ ਚੇਅਰਮੈਨ ਰਾਕੇਸ਼ ਕੁਮਾਰ ਰਿੰਕੂ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਏ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ, ਗੁਲਜ਼ਾਰ ਸਿੰਘ ਰਾਣੀਕੇ ਤੇ ਅਨਿਲ ਜੋਸ਼ੀ ਵਲੋਂ ਉਨ੍ਹਾਂ ਦਾ ਪਾਰਟੀ ਵਿੱਚ ਸਵਾਗਤ ਕੀਤਾ ਗਿਆ। ਵੱਡੀ ਗਿਣਤੀ ਵਿੱਚ ਇਕੱਠੇ ਹੋਏ ਪਾਰਟੀ ਆਗੂ ਤੇ ਵਰਕਰਾਂ ਨੂੰ ਸੁਖਬੀਰ ਬਾਦਲ ਨੇ ਸੰਬੋਧਨ ਕੀਤਾ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ ਦਲ ਪੰਜਾਬੀਆਂ ਦੀ ਮਾਂ-ਬੋਲੀ ਪਾਰਟੀ ਹੈ।
ਵਪਾਰੀ ਪੰਜਾਬ ਛੱਡ ਕੇ ਭੱਜ ਰਹੇ: ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਵਿਚ ਲਾਅ ਐਂਡ ਨੂੰ ਦੀ ਸਥਿਤੀ ਬਹੁਤ ਮਾੜੀ ਹੋ ਚੁੱਕੀ ਹੈ। ਸਾਡੀਆਂ ਧੀਆਂ ਭੈਣਾਂ ਦਾ ਘਰੋਂ ਨਿਕਲਣਾ ਮੁਸ਼ਕਲ ਹੋਇਆ ਪਿਆ ਹੈ। ਆਏ ਦਿਨ ਪੰਜਾਬ ਵਿੱਚ ਕਤਲੋਗਾਰਤ ਹੋ ਰਹੇ ਹਨ ਅਤੇ ਗੈਂਗਸਟਰ ਦਾ ਪੂਰਾ ਬੋਲਬਾਲਾ ਹੈ। ਵਪਾਰੀ ਡਰ ਨਾਲੋਂ ਪੰਜਾਬ ਛੱਡ ਕੇ ਭੱਜ ਰਹੇ ਹਨ। ਬੇਰੁਜ਼ਗਾਰੀ ਵਧ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਸਰਕਾਰ ਨਾ ਦੀ ਕੋਈ ਚੀਜ਼ ਨਹੀਂ ਅੱਜ ਮੰਤਰੀਆਂ ਤੇ ਵਿਧਾਇਕਾਂ ਤੱਕ ਲੋਕਾਂ ਦੀ ਪਹੁੰਚ ਔਖੀ ਹੋਈ ਪਈ ਹੈ। ਉਨ੍ਹਾਂ ਕਿਹਾ ਕਿ ਜਦ ਬਾਦਲ ਸਾਬ੍ਹ ਸੰਗਤ ਦਰਸ਼ਨ ਕਰਦੇ ਸਨ ਕਿ ਲੋਕਾਂ ਤੱਕ ਆਪ ਪਹੁੰਚ ਕਰਦੇ ਸਨ।
ਰਾਮ ਰਹੀਮ ਨੂੰ ਪੈਰੋਲ ਮਿਲਣ 'ਤੇ ਨਿਸ਼ਾਨਾ: ਸੁਖਬੀਰ ਬਾਦਲ ਨੇ ਕਿਹਾ ਕਿ ਰਾਮ ਰਹੀਮ ਨੂੰ ਪੈਰੋਲ ਦੇ ਕੇ ਸਿੱਖਾਂ ਦੇ ਜਖ਼ਮਾਂ ਤੇ ਕੇਂਦਰ ਸਰਕਾਰ ਨਮਕ ਛਿੜਕ ਰਹੀ ਹੈ। ਇਸ ਦੇ ਨਾਲ ਹੀ, ਉਨ੍ਹਾਂ ਕਿਹਾ ਕਿ ਬਾਦਲ ਸਰਕਾਰ ਵੱਲੋਂ ਕਦੇ ਵੀ ਵਿਕਾਸ ਅਤੇ ਲੋਕ ਭਲਾਈ ਸਕੀਮਾਂ ਲਈ ਪੈਸੇ ਦੀ ਕਮੀ ਨਹੀਂ ਆਉਣ ਦਿੱਤੀ ਗਈ। ਉਨ੍ਹਾਂ ਕਿਹਾ ਕਿ ਆਪ ਪਾਰਟੀ ਨੇ ਜੋ ਕਿਹਾ ਹੈ ਉਹ ਕਦੇ ਵੀ ਨਹੀਂ ਕੀਤਾ।
AAP ਦੇ ਮੁਹੱਲਾ ਕਲੀਨਿਕਾਂ ਉੱਤੇ ਸਾਧੇ ਨਿਸ਼ਾਨੇ: ਬਾਦਲ ਨੇ ਕਿਹਾ ਕਿ ਜਿਹੜੇ ਮੁਹੱਲਾ ਕਲੀਨਿਕ ਬਣਾਏ ਹਨ, ਉਨ੍ਹਾਂ ਵਿੱਚ ਨਾ ਹੀ ਡਾਕਟਰ ਹਨ, ਨਾ ਹੀ ਲੋਕਾਂ ਨੂੰ ਕੋਈ ਸਹੂਲਤ ਹੈ। ਉਨ੍ਹਾਂ ਕਿਹਾ ਕਿ ਮੁਹੱਲਾ ਕਲੀਨਿਕ ਦੀਆਂ ਕੁਰਸੀਆਂ ਤੱਕ ਟੁੱਟੀਆਂ ਪਈਆਂ ਹਨ। ਭਗਵੰਤ ਮਾਨ ਤੋਂ ਕੋਈ ਉਮੀਦ ਨਹੀਂ ਕੀਤੀ ਜਾ ਸਕਦੀ। ਮੁਹੱਲਾ ਕਲੀਨਿਕ ਵਿੱਚ ਦਵਾਈ ਤੱਕ ਵੀ ਉਪਲਬਧ ਨਹੀਂ ਹੋ ਸਕੀ। ਉਨ੍ਹਾਂ ਕਿਹਾ ਕਿ ਜਿਹੜਾ ਬਾਦਲ ਸਾਬ੍ਹ ਨੇ ਮੈਰੀਟੋਰੀਅਸ ਸਕੂਲ ਬਣਾਏ ਸੀ, ਕੇਜਰੀਵਾਲ ਨੇ ਆਪ ਤਾਰੀਫ਼ ਕੀਤੀ ਸੀ, ਘੱਟੋ-ਘੱਟ ਉਸਨੂੰ ਸਹੀ ਢੰਗ ਨਾਲ ਚਲਾਉਣ।
ਮਨਪ੍ਰੀਤ ਬਾਦਲ ਨੂੰ 'ਬੈਸਟ ਆਫ ਲੱਕ': ਸੁਖਬੀਰ ਬਾਦਲ ਨੇ ਕਾਂਗਰਸ ਪਾਰਟੀ ਦੇ ਪ੍ਰਤਾਪ ਸਿੰਘ ਬਾਜਵਾ 'ਤੇ ਬੋਲਦੇ ਹੋਏ ਕਿਹਾ ਕਿ ਸਰਦਾਰ ਮਨਮੋਹਨ ਸਿੰਘ ਸਾਬਕਾ ਪ੍ਰਧਾਨਮੰਤਰੀ ਪੂਰੀ ਦੁਨੀਆਂ ਵਿੱਚ ਉਨ੍ਹਾਂ ਦੀ ਇੱਜ਼ਤ ਸੀ ਅਤੇ ਉਨ੍ਹਾਂ ਦੇ ਖਿਲਾਫ ਅਜਿਹਾ ਬਿਆਨ ਦੇਣਾ ਬਹੁਤ ਹੀ ਸ਼ਰਮਨਾਕ ਗੱਲ ਹੈ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਵੀ ਉਥੇ ਬੈਠੇ ਸਨ। ਉਨ੍ਹਾਂ ਨੂੰ ਇਸ ਗੱਲ ਤੋਂ ਰੋਕਣਾ ਚਾਹੀਦਾ ਸੀ। ਮਨਪ੍ਰੀਤ ਬਾਦਲ ਵੱਲੋਂ ਭਾਜਪਾ ਪਾਰਟੀ ਜੁਆਇਨ ਕਰਨ ਉੱਤੇ ਬਾਦਲ ਨੇ ਕਿਹਾ ਕਿ ਉਸ ਨੂੰ Best of Luck।
ਇਹ ਵੀ ਪੜ੍ਹੋ: ਵਿਆਹੁਤਾ ਨੇ ਕੀਤੀ ਖੁਦਕੁਸ਼ੀ, ਸਹੁਰਾ ਪਰਿਵਾਰ ਉੱਤੇ ਲੱਗੇ ਤੰਗ ਪਰੇਸ਼ਾਨ ਕਰਨ ਦੇ ਇਲਜ਼ਾਮ