ਅੰਮ੍ਰਿਤਸਰ: 2022 ਦੀਆਂ ਚੋਣਾਂ ਦੇ ਮੱਦੇਨਜ਼ਰ ਲਗਾਤਾਰ ਹੀ ਸ਼੍ਰੋਮਣੀ ਅਕਾਲੀ ਦਲ (Shiromani Akali Dal) ਵੱਲੋਂ ਪੰਜਾਬ ਦੇ ਵੱਖ ਵੱਖ ਹਲਕਿਆਂ ਵਿੱਚ ਜਾ ਕੇ ਚੋਣ ਰੈਲੀਆਂ ਕੀਤੀਆਂ ਜਾ ਰਹੀਆਂ ਜਿਸ ਦੇ ਚਲਦੇ ਸੁਖਬੀਰ ਬਾਦਲ ਅੰਮ੍ਰਿਤਸਰ ਪਹੁੰਚੇ ਹੋਏ ਹਨ ਅਤੇ ਉਨ੍ਹਾਂ ਵੱਲੋਂ ਅੰਮ੍ਰਿਤਸਰ ਵਿਧਾਨ ਸਭਾ ਹਲਕਾ ਦੱਖਣੀ (Assembly constituency south) ਦੇ ਵਿੱਚ ਚੋਣ ਰੈਲੀ ਕੀਤੀ ਗਈ ਅਤੇ ਇਸ ਚੋਣ ਰੈਲੀ ਦੇ ਵਿੱਚ ਜ਼ਿਆਦਾਤਰ ਕੁਰਸੀਆਂ ਖਾਲੀ ਨਜ਼ਰ ਆਈਆਂ ਅਤੇ ਜਿੰਨੀਆਂ ਕੁਰਸੀਆਂ ਭਰੀਆਂ ਸੀ ਉਨ੍ਹਾਂ ਕੁਰਸੀਆਂ ‘ਤੇ ਵੀ ਸਿਰਫ਼ ਨੌਜਵਾਨ ਹੀ ਨਜ਼ਰ ਆ ਰਹੇ ਸਨ।
ਇਸ ਮੌਕੇ ਮੀਡੀਆ ਨਾਲ ਗੱਲਬਾਤ ਦੌਰਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਕਿਹਾ ਕਿ ਪੰਜਾਬ ਵਿੱਚ 2022 ਅੰਦਰ ਸ਼੍ਰੋਮਣੀ ਅਕਾਲੀ ਦਲ-ਬਸਪਾ ਦੀ ਸਾਂਝੀ ਸਰਕਾਰ ਬਣਨ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਦੇ ਹੀ ਸੂਬੇ ਦੇ ਲੋਕਾਂ ਦੇ ਸਾਰੇ ਮਸਲੇ ਹੱਲ ਕੀਤੀ ਜਾਣਗੇ।
ਇਸ ਮੌਕੇ ਵਿਰੋਧੀਆਂ ‘ਤੇ ਨਿਸ਼ਾਨੇ ਸਾਧਦੇ ਉਨ੍ਹਾਂ ਕਿਹਾ ਕਿ ਸੁਖਦੇਵ ਸਿੰਘ ਢੀਂਡਸਾ, ਕੈਪਟਨ ਅਮਰਿੰਦਰ ਸਿੰਘ ਅਤੇ ਬੀਜੇਪੀ ਦਾ ਹੁਣ ਪੰਜਾਬ ਵਿੱਚ ਕੋਈ ਵੀ ਆਧਾਰ ਨਹੀਂ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਜਲਦ ਪੰਜਾਬ ਆਉਣ ਦੀਆਂ ਖਬਰਾਂ ਵੀ ਸਾਹਮਣੇ ਆ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਨਰੇਂਦਰ ਮੋਦੀ ਪੰਜਾਬ ਆਉਂਦੇ ਹਨ ਤਾਂ ਉਨ੍ਹਾਂ ਨੂੰ ਪੰਜਾਬ ਦੇ ਵਿਕਾਸ ਲਈ ਵੱਡੇ ਐਲਾਨ ਕਰਨੇ ਚਾਹੀਦੇ ਹਨ।
ਬਿਕਰਮ ਸਿੰਘ ਮਜੀਠੀਆ ‘ਤੇ ਹੋਏ ਮਾਮਲੇ ਦਰਜ ‘ਤੇ ਉਨ੍ਹਾਂ ਨੇ ਕਿਹਾ ਕਿ ਬਿਕਰਮ ਸਿੰਘ ਮਜੀਠੀਆ ‘ਤੇ ਝੂਠੇ ਮਾਮਲੇ ਦਰਜ ਕੀਤੇ ਜਾ ਰਹੇ ਹਨ, ਉਨ੍ਹਾਂ ਨੇ ਇਨ੍ਹਾਂ ਮਾਮਲਿਆ ਨੂੰ ਸਿਆਸਤ ਤੋਂ ਪ੍ਰੇਰਤ ਦੱਸਿਆ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪੁਲਿਸ ‘ਤੇ ਸਿਆਸੀ ਦਬਾਅ ਪਾ ਕੇ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਵਰਕਰਾਂ ਅਤੇ ਆਗੂਆਂ ‘ਤੇ ਝੂਠੇ ਪਰਚੇ ਦਰਜ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਜ਼ੁਲਮ ਦਾ ਵਿਰੋਧ ਕਰਦਾ ਹੈ, ਪਰ ਸਰਕਾਰ ਦੇ ਜ਼ੁਲਮ ਤੋਂ ਡਰਦਾ ਨਹੀਂ ਹੈ।
ਇਹ ਵੀ ਪੜ੍ਹੋ: ਕਾਂਗਰਸ ਨੂੰ ਵੱਡਾ ਝਟਕਾ: ਵਿਧਾਇਕ ਫਤਿਹਜੰਗ ਬਾਜਵਾ ਅਤੇ ਬਲਵਿੰਦਰ ਲਾਡੀ ਭਾਜਪਾ ’ਚ ਸ਼ਾਮਲ