ETV Bharat / state

ਅਕਾਲੀ ਦਲ ਪ੍ਰਧਾਨ ਪਹੁੰਚੇ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ, ਬੰਦੀ ਸਿੰਘ ਗੁਰਦੀਪ ਖੇੜਾ ਦਾ ਸੁਖਬੀਰ ਬਾਦਲ ਨੇ ਜਾਣਿਆ ਹਾਲ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬੰਦੀ ਸਿੰਘ ਗੁਰਦੀਪ ਸਿੰਘ ਖੇੜਾ ਦਾ ਹਾਲ ਜਾਨਣ ਲਈ ਅੰਮ੍ਰਿਤਸਰ ਦੇ ਸ੍ਰੀ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਪਹੁੰਚੇ। ਇਸ ਦੌਰਾਨ ਉਨ੍ਹਾਂ ਗੁਰਦੀਪ ਸਿੰਘ ਖੇੜਾ ਦਾ ਹਾਲ ਜਾਣਿਆ ਅਤੇ ਗੱਲਬਾਤ ਵੀ ਕੀਤੀ।

Sukhbir Singh Badal reached the hospital in Amritsar to find out about the condition of Bandi Singh Gurdeep Khaira
ਅਕਾਲੀ ਦਲ ਪ੍ਰਧਾਨ ਪਹੁੰਚੇ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ, ਬੰਦੀ ਸਿੰਘ ਗੁਰਦੀਪ ਖੇੜਾ ਦਾ ਸੁਖਬੀਰ ਬਾਦਲ ਨੇ ਜਾਣਿਆ ਹਾਲ
author img

By

Published : Aug 7, 2023, 3:44 PM IST

ਬੰਦੀ ਸਿੰਘ ਗੁਰਦੀਪ ਖੇੜਾ ਦਾ ਸੁਖਬੀਰ ਬਾਦਲ ਨੇ ਜਾਣਿਆ ਹਾਲ

ਅੰਮ੍ਰਿਤਸਰ: ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਜੇਲ੍ਹਾਂ ਵਿੱਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਦੇ ਲਈ ਲੰਬੇ ਸਮੇਂ ਤੋਂ ਮੋਹਾਲੀ ਵਿਖੇ ਮੋਰਚਾ ਚੱਲ ਰਿਹਾ ਹੈ। ਦੂਸਰੇ ਪਾਸੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਵੱਖ-ਵੱਖ ਸਿੱਖ ਜਥੇਬੰਦੀਆਂ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਕੇਂਦਰ ਸਰਕਾਰ ਨੂੰ ਅਪੀਲਾਂ ਕੀਤੀਆਂ ਜਾ ਚੁੱਕੀਆਂ ਹਨ। ਗੁਰਦੀਪ ਸਿੰਘ ਖੇੜਾ ਬੰਦੀ ਸਿੰਘ ਦੀ ਸਿਹਤ ਸਹੀ ਨਾ ਹੋਣ ਕਰਕੇ ਉਹਨਾਂ ਨੂੰ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਦਾਖਲ ਕਰਵਾਇਆ ਹੋਇਆ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਉਨ੍ਹਾਂ ਦੀ ਸਿਹਤ ਦਾ ਹਾਲ ਜਾਨਣ ਅਤੇ ਉਨ੍ਹਾਂ ਨਾਲ ਮੁਲਾਕਾਤ ਕਰਨ ਅੰਮ੍ਰਿਤਸਰ ਦੇ ਗੁਰੂ ਨਾਨਕ ਦੇ ਹਸਪਤਾਲ ਵਿੱਚ ਪਹੁੰਚੇ।

ਬੰਦੀ ਸਿੰਘਾਂ ਦੀ ਰਿਹਾਈ ਕੀਤੀ ਜਾਵੇ: ਸੁਖਬੀਰ ਸਿੰਘ ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਲੰਬੇ ਸਮੇਂ ਤੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਉੱਠਦੀ ਆ ਰਹੀ ਹੈ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਸਤਾਖਰ ਮੁਹਿੰਮ ਸ਼ੁਰੂ ਕੀਤੀ ਗਈ ਸੀ, ਜਿਸ ਵਿੱਚ 25 ਲੱਖ ਤੋਂ ਵੱਧ ਲੋਕਾਂ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਹਾਂ ਦਾ ਨਾਅਰਾ ਮਾਰਿਆ ਸੀ ਪਰ ਅਜੇ ਤੱਕ ਬੰਦੀ ਸਿੰਘਾਂ ਦੀ ਰਿਹਾਈ ਨਹੀਂ ਹੋਈ। ਸੁਖਬੀਰ ਬਾਦਲ ਨੇ ਕਿਹਾ ਕਿ ਉਹ ਕੇਂਦਰ ਸਰਕਾਰ ਨੂੰ ਮੰਗ ਕਰਦੇ ਹਨ ਕਿ ਜਲਦ ਤੋਂ ਜਲਦ ਬੰਦੀ ਸਿੰਘਾਂ ਦੀ ਰਿਹਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਭਾਈ ਗੁਰਦੀਪ ਸਿੰਘ ਖੇੜਾ ਜਿਨ੍ਹਾਂ ਦੇ ਮਗਰ ਸਿਰਫ ਉਹਨਾਂ ਦੀ ਧਰਮ ਪਤਨੀ ਹੈ ਅਤੇ ਇਹਨਾਂ ਤੋਂ ਸਰਕਾਰ ਨੂੰ ਕੀ ਖਤਰਾ ਹੋ ਸਕਦਾ।

ਪ੍ਰਬੰਧਕ ਇੱਕ ਗੈਰ ਸਿੱਖ ਪ੍ਰਵਾਨ ਨਹੀਂ: ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਤਖ਼ਤ ਸ੍ਰੀ ਹਜ਼ੂਰ ਸਾਹਿਬ ਬੋਰਡ ਦਾ ਪ੍ਰਬੰਧਕ ਇੱਕ ਗੈਰ ਸਿੱਖ ਪ੍ਰਵਾਨ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿੱਚ ਉਹ ਦੇਸ਼ ਦੇ ਪ੍ਰਧਾਨ ਮੰਤਰੀ ਅਤੇ ਦੇਸ਼ ਦੇ ਗ੍ਰਹਿ ਮੰਤਰੀ ਨੂੰ ਵੀ ਪੱਤਰ ਲਿਖਣਗੇ। ਕਿਸੇ ਸਿੱਖ ਵਿਅਕਤੀ ਨੂੰ ਹੀ ਤਖ਼ਤ ਸ੍ਰੀ ਹਜ਼ੂਰ ਸਾਹਿਬ ਬੋਰਡ ਦਾ ਪ੍ਰਬੰਧਕ ਲਗਾਇਆ ਜਾਵੇ। ਮਹਾਰਾਸ਼ਟਰ ਦੇ ਮੁੱਖ ਮੰਤਰੀ ਨੂੰ ਵੀ ਬੇਨਤੀ ਕਰਦਾ ਹਾਂ ਕਿ ਉਹ ਮਹਾਰਾਸ਼ਟਰ ਦੇ ਵਿੱਚੋਂ ਕਿਸੇ ਸਿੱਖ ਵਿਅਕਤੀ ਨੂੰ ਹੀ ਤਖ਼ਤ ਸ੍ਰੀ ਹਜ਼ੂਰ ਸਾਹਿਬ ਬੋਰਡ ਦਾ ਪ੍ਰਬੰਧਕ ਲਗਾਉਣ।

ਦੂਜੇ ਪਾਸੇ ਬੰਦੀ ਸਿੰਘ ਗੁਰਦੀਪ ਸਿੰਘ ਖੇੜਾ ਦੱਸਿਆ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਉਨ੍ਹਾਂ ਨਾਲ ਮੁਲਾਕਾਤ ਕਰਨ ਪਹੁੰਚੇ ਸਨ। ਸੁਖਬੀਰ ਬਾਦਲ ਨੂੰ ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਦਾਦਾ-ਪੜਦਾਦਾ ਵੀ ਪੁਰਾਣੇ ਸਮੇਂ ਵਿੱਚ ਅਕਾਲੀ ਦਲ ਦੇ ਜੁਝਾਰੂ ਵਰਕਰ ਰਹਿ ਚੁੱਕੇ ਹਨ। ਹੁਣ ਵੀ ਉਹ ਅਕਾਲੀ ਦਲ ਦੇ ਨਾਲ ਹਨ। ਉਨ੍ਹਾਂ ਦੱਸਿਆ ਜਿਸ ਤਰੀਕੇ ਬਾਕੀ ਮਰੀਜ਼ਾਂ ਦਾ ਹਸਪਤਾਲ ਵੱਲੋਂ ਟਰੀਟਮੈਂਟ ਕੀਤਾ ਜਾਂਦਾ ਹੈ, ਉਸੇ ਤਰੀਕੇ ਹੀ ਉਹਨਾਂ ਦਾ ਵੀ ਟ੍ਰੀਟਮੈਂਟ ਕੀਤਾ ਜਾ ਰਿਹਾ।

ETV Bharat Logo

Copyright © 2024 Ushodaya Enterprises Pvt. Ltd., All Rights Reserved.