ਅੰਮ੍ਰਿਤਸਰ: 29 ਨਵੰਬਰ ਨੂੰ ਐਸ.ਜੀ.ਪੀ.ਸੀ ਨਵੇਂ ਪ੍ਰਧਾਨ ਦੀ ਚੋਣ ਹੋਣ ਵਾਲੀ ਹੈ ਅਤੇ ਇਸ ਲਈ ਇਕ ਦਿਨ ਪਹਿਲਾਂ ਐੱਸ.ਜੀ.ਪੀ.ਸੀ ਮੁੱਖ ਦਫ਼ਤਰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਐਸਜੀਪੀਸੀ ਦੇ ਮੈਂਬਰਾਂ ਦੀ ਮੀਟਿੰਗ ਹੋਈ। ਜਿਸ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਅਕਾਲੀ ਦਲ ਦੇ ਆਗੂ ਦਲਜੀਤ ਸਿੰਘ ਚੀਮਾ ਵੀ ਪਹੁੰਚੇ।
ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਸ ਵਾਰ ਐੱਸਜੀਪੀਸੀ ਦਾ ਪ੍ਰਧਾਨ ਕਿਸੇ ਵੀ ਲਿਫ਼ਾਫ਼ੇ ਚੋਂ ਉਸ ਦਾ ਨਾਮ ਨਹੀਂ ਕੱਢਿਆ ਜਾਏਗਾ, ਸਗੋਂ ਐੱਸਜੀਪੀਸੀ ਦੇ ਮੈਂਬਰਾਂ ਦੀ ਚੋਣ ਜਾਂ ਉਨ੍ਹਾਂ ਦੀ ਸਹਿਮਤੀ ਦੇ ਨਾਲ ਹੀ ਐੱਸਜੀਪੀਸੀ ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ ਜਾਵੇਗਾ।
ਅਕਾਲੀ ਦਲ ਨੇ ਐਲਾਨੇ 4 ਹੋਰ ਉਮੀਦਵਾਰ
ਪੰਜਾਬ ਦੇ ਵਿੱਚ 2022 ਦੀਆ ਵਿਧਾਨ ਸਭਾ ਚੋਣਾਂ (2022 Assembly Election) ਨੂੰ ਲੈ ਕੇ ਸਿਆਸੀ ਮਾਹੌਲ ਗਰਮਾ ਚੁੱਕਿਆ ਹੈ। ਸਿਆਸੀ ਪਾਰਟੀਆਂ ਲਗਾਤਾਰ ਆਪਣੇ ਉਮੀਦਵਾਰਾਂ ਦਾ ਐਲਾਨ ਕਰਨ ’ਚ ਲੱਗੀਆਂ ਹੋਈਆਂ ਹਨ। ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਵੱਲੋਂ ਹੁਣ 4 ਹੋਰ ਉਮੀਦਵਾਰਾਂ ਦੇ ਨਾਮਾਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਵੱਲੋਂ ਉਮੀਦਵਾਰਾਂ ਦੇ ਨਾਮਾਂ ਮੋਹਰ ਲਗਾਈ ਗਈ ਹੈ। ਮਲੇਰਕੋਟਲਾ ਤੋਂ ਨੁਸਰਤ ਅਲੀ ਖਾਨ, ਫਿਰੋਜ਼ਪੁਰ ਤੋਂ ਰੋਹਿਤ ਵੋਹਰਾ, ਕਾਦੀਆਂ ਤੋਂ ਗੁਰ ਇਕਬਾਲ ਸਿੰਘ ਮਹਿਲ ਅਤੇ ਸ੍ਰੀ ਹਰਗੋਬਿੰਦਪੁਰ ਤੋਂ ਰਾਜਨਵੀਰ ਸਿੰਘ ਨੂੰ ਉਮੀਦਵਾਰ ਘੋਸ਼ਿਤ ਕੀਤਾ ਗਿਆ ਹੈ। ਅਕਾਲੀ ਦਲ ਦੇ ਵੱਲੋਂ ਹੁਣ ਤੱਕ 88 ਉਮੀਦਵਾਰਾਂ ਦਾ ਐਲਾਨ ਕਰ ਚੁੱਕਿਆ ਹੈ।
ਇਹ ਵੀ ਪੜੋ:- ਅਕਾਲੀ ਦਲ ਨੇ ਐਲਾਨੇ 4 ਹੋਰ ਉਮੀਦਵਾਰ