ਅੰਮ੍ਰਿਤਸਰ: ਭਾਜਪਾ ਨਾਲ ਗੱਠਜੋੜ ਕਰਨ ਤੋਂ ਬਾਅਦ ਸੁਖਦੇਵ ਸਿੰਘ ਢੀਂਡਸਾ ਸੱਚਖੰਡ ਸ੍ਰੀ ਦਰਬਾਰ ਸਾਹਿਬ (Sachkhand Sri Darbar Sahib) ਨਤਮਸਤਕ ਹੋਣ ਲਈ ਪਹੁੰਚੇ। ਉੱਥੇ ਉਨ੍ਹਾਂ ਵੱਲੋਂ ਆਪਣੀ ਪਾਰਟੀ ਲਈ ਅਤੇ ਪੰਜਾਬ ਦੀ ਬਿਹਤਰੀ ਲਈ ਅਰਦਾਸ ਕੀਤੀ ਗਈ ਅਤੇ ਦੇਸ਼ ਅਤੇ ਵਿਦੇਸ਼ ਬੈਠੇ ਸੰਗਤਾਂ ਨੂੰ ਨਵੇਂ ਸਾਲ ਦੀ ਮੁਬਾਰਕਬਾਦ ਵੀ ਦਿੱਤੀ। ਮੀਡੀਆ ਨਾਲ ਗੱਲਬਾਤ ਦੌਰਾਨ ਢੀਂਡਸਾ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Delhi Chief Minister Arvind Kejriwal) ‘ਤੇ ਬੋਲਦੇ ਹੋਏ ਕਿਹਾ ਕਿ ਅਰਵਿੰਦ ਕੇਜਰੀਵਾਲ ਦਿੱਲੀ ਵਿੱਚ ਸਰਪ੍ਰਸਤ ਸਰਕਾਰ ਵਿੱਚ ਹਨ ਅਤੇ ਉੱਥੇ ਬਜਟ ਵੀ ਸਰਪ੍ਰਸਤ ਹੈ।
ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ ਜੋ ਚੋਣ ਮੈਨੀਫੈਸਟੋ (Election Manifesto) ਹੈ ਉਹ ਲੀਗਲ ਹੋਣਾ ਚਾਹੀਦਾ ਹੈ ਤਾਂ ਕਿ ਜੋ ਵੀ ਵਿਅਕਤੀ ਵਾਅਦੇ ਕਰਦਾ ਹੈ, ਉਨ੍ਹਾਂ ਵਾਅਦਿਆਂ ਨੂੰ ਪੂਰਾ ਕਿੱਤਾ ਜਾਵੇ। ਉਨ੍ਹਾਂ ਕਿਹਾ ਕਿ ਅਕਸਰ ਚੋਣਾਂ ਵਿੱਚ ਲੀਡਰਾਂ ਵੱਲੋਂ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਜਾਂਦੇ। ਜਿਸ ਕਰਕੇ ਲੋਕਾਂ ਆਪਣੇ ਆਪ ਨੂੰ ਠੱਗਿਆ ਹੋਇਆ ਮਹਿਸੂਸ ਕਰਦੇ ਹਨ। ਉਨ੍ਹਾਂ ਕਿਹਾ ਕਿ ਕਿਸਾਨੀ ਅੰਦੋਲਨ ਨੂੰ ਲੈਕੇ ਉਨ੍ਹਾਂ ਦੀ ਪਾਰਟੀ ਵੱਲੋਂ ਸਭ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰੇਂਦਰ ਮੋਦੀ (Prime Minister Narendra Modi) ਨੂੰ ਚਿੱਠੀ ਲਿਖੀ ਗਈ ਸੀ। ਉਨ੍ਹਾਂ ਕਿਹਾ ਕਿ ਉਹ ਕਿਸਾਨਾਂ (Farmers) ਦੇ ਨਾਲ ਖੜ੍ਹੇ ਹਨ ਅਤੇ ਹਮੇਸ਼ਾ ਕਿਸਾਨਾਂ (Farmers) ਦੇ ਨਾਲ ਹੀ ਖੜ੍ਹੇ ਰਹਿਣਗੇ।
ਇਸ ਮੌਕੇ ਉਨ੍ਹਾਂ ਦੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Delhi Chief Minister Arvind Kejriwal) ‘ਤੇ ਜਮ ਕੇ ਨਿਸ਼ਾਨੇ ਸਾਧੇ, ਉਨ੍ਹਾਂ ਕਿਹਾ ਕਿ ਕੇਜਰੀਵਾਲ ਇੱਕ ਡਰਾਮੇਬਾਜ਼ ਲੀਡਰ ਹੈ, ਜੋ ਲੋਕਾਂ ਨੂੰ ਆਪਣੇ ਝੂਠੇ ਵਾਅਦਿਆ ਦੇ ਜਾਲ ਵਿੱਚ ਫਸਾ ਕੇ ਬੜੀ ਚਲਾਕੀ ਨਾਲ ਲੁੱਟ ਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਕੇਜਰੀਵਲ ਤੋਂ ਚੰਗੀ ਤਰ੍ਹਾਂ ਜਾਣੂ ਹਨ ਅਤੇ ਉਹ ਕੇਜਰੀਵਾਲ ਦੇ ਝੂਠੇ ਵਾਅਦਿਆਂ ਦੇ ਝਾਂਸੇ ਵਿੱਚ ਨਹੀਂ ਆਉਣਗੇ।
ਇਸ ਮੌਕੇ ਉਨ੍ਹਾਂ ਨੇ ਰਣਜੀਤ ਸਿੰਘ ਬ੍ਰਹਮਪੁਰਾ ਦੇ ਸ਼੍ਰੋਮਣੀ ਅਕਾਲੀ ਦਲ (Shiromani Akali Dal) ਵਿੱਚ ਸ਼ਾਮਲ ਹੋਣ ‘ਤੇ ਬੋਲਦਿਆ ਕਿਹਾ ਕਿ ਕੁਝ ਸਮਾਂ ਪਹਿਲਾਂ ਸੁਖਬੀਰ ਸਿੰਘ ਬਾਦਲ ਨੂੰ ਮਾੜਾ ਕਹਿਣਾ ਵਾਲੇ ਅੱਜ ਦੱਸਣ ਕਿ ਉਹ ਕਿਵੇਂ ਚੰਗੇ ਹੋ ਗਏ।
2022 ਦੀਆਂ ਪੰਜਾਬ ਵਿਧਾਨ ਸਭਾ ਚੋਣਾ (2022 Punjab Assembly Election) ‘ਤੇ ਉਨ੍ਹਾਂ ਕਿਹਾ ਕਿ ਹਾਲੇ ਤੱਕ ਉਨ੍ਹਾਂ ਵੱਲੋਂ ਕੋਈ ਉਮੀਦਵਾਰ ਨਹੀਂ ਐਲਾਨਿਆ ਗਿਆ, ਪਰ ਜਲਦ ਹੀ ਉਨ੍ਹਾਂ ਦੀ 6 ਮੈਂਬਰੀ ਕਮੇਟੀ ਵੱਲੋਂ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ:ਸੀਐੱਮ ਚੰਨੀ ਨੇ ਆਪਣੀ ਸਰਕਾਰ ਦਾ 100 ਦਿਨ ਦਾ ਰਿਪੋਰਟ ਕਾਰਡ ਕੀਤਾ ਪੇਸ਼