ਅੰਮ੍ਰਿਤਸਰ: ਸੀਪੀਆਈ ਦੀ ਉਮੀਦਵਾਰ ਬੀਬੀ ਦਸਵਿੰਦਰ ਕੌਰ ਵੱਲੋਂ ਨਾਮਜ਼ਦਗੀ ਕਾਗਜ਼ ਦਾਖਲ ਕਾਰਨ ਮੌਕੇ ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਖ਼ਾਸ ਤੌਰ 'ਤੇ ਅੰਮ੍ਰਿਤਸਰ ਪੁੱਜੇ। ਇਸ ਮੌਕੇ ਉਨ੍ਹਾਂ ਕਾਂਗਰਸ ਤੇ ਅਕਾਲੀ ਦਲ 'ਤੇ ਨਿਸ਼ਾਨੇ ਵਿੰਨੇ।
ਸੂਬਾ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਖਹਿਰਾ ਨੇ ਕਿਹਾ ਕਿ ਪੰਜਾਬ ਵਿੱਚ ਜੰਗਲ ਰਾਜ ਚੱਲ ਰਿਹਾ ਹੈ ਤੇ ਹਾਹਾਕਾਰ ਮਚੀ ਹੋਈ ਹੈ। । ਉਨ੍ਹਾਂ ਕਿਹਾ ਕਿ ਲੋਕਾਂ ਦੀ ਆਵਾਜ਼ ਉਠਾਉਣ ਲਈ ਉਨ੍ਹਾਂ ਪੰਜਾਬ ਡੈਮੋਕ੍ਰੇਟਿਕ ਐਲਾਇੰਸ ਬਣਾਇਆ ਹੈ।
ਇਸ ਤੋਂ ਇਲਾਵਾ ਖਹਿਰਾ ਨੇ ਕਿਹਾ ਕਿ ਉਨ੍ਹਾਂ ਨੂੰ ਪੂਰੀ ਆਸ ਹੈ ਕਿ ਲੋਕ ਉਨ੍ਹਾਂ ਦਾ ਸਮਰਥਨ ਕਰਨਗੇ ਤੇ ਜੇ ਲੋਕਾਂ ਨੇ ਕਾਂਗਰਸ ਜਾਂ ਅਕਾਲੀ ਦਲ ਨੂੰ ਵੋਟ ਪਾਉਣੀ ਹੈ ਤਾਂ ਫਿਰ ਉਹ ਧਰਨਿਆਂ 'ਤੇ ਬੈਠਣ ਅਤੇ ਕੁੱਟ ਖਾਣ ਲਈ ਤਿਆਰ ਰਹਿਣ।