ਅੰਮ੍ਰਿਤਸਰ: ਦੀਵਾਲੀ ਦਾ ਤਿਉਹਾਰ (Diwali festival) ਪੂਰੇ ਦੇਸ਼ ਵਿੱਚ ਬੜ੍ਹੀ ਹੀ ਧੂਮ ਧਾਮ ਨਾਲ ਮਨਾਇਆ ਗਿਆ। ਅੰਮ੍ਰਿਤਸਰ ਦੀ ਦਿਵਾਲੀ (Diwali of Amritsar) ਬਹੁਤ ਹੀ ਵਿਸ਼ੇਸ਼ ਮੰਨੀ ਜਾਂਦੀ ਹੈ। ਪੰਜਾਬੀ ਵਿੱਚ ਇੱਕ ਕਹਾਵਤ ਵੀ ਹੈ ਕਿ "ਦਾਲ ਰੋਟੀ ਘਰ ਦੀ ਦੀਵਾਲੀ ਅੰਮ੍ਰਿਤਸਰ ਦੀ"। ਇਸ ਪਾਵਨ ਮੌਕੇ ਉਤੇ ਦਰਬਾਰ ਸਾਹਿਬ ਦੀ ਸਜਾਵਟ ਅਤੇ ਕੀਤੀ ਗਈ ਅਨੋਖੀ ਆਤਿਸ਼ਬਾਜੀ ਸਭ ਦੀ ਖਿੱਚ ਦਾ ਕੇਂਦਰ ਰਹੀ।
ਸਿੱਖ ਸੰਗਤਾਂ ਦੀਵਾਲੀ ਦੇ ਤਿਉਹਾਰ (Diwali festival) ਨੂੰ ਬੰਦੀ ਛੋੜ ਦਿਵਸ ਦੇ ਰੂਪ ਵਿੱਚ ਮਨਾਉਂਦੀਆਂ ਹਨ। ਅੰਮ੍ਰਿਤਸਰ ਵਿੱਚ ਬੰਦੀ ਛੋੜ ਦਿਵਸ ਵਜੋਂ ਮਨਾਇਆ ਜਾਂਦਾ ਹੈ।
ਦੱਸ ਦੇਈਏ ਕਿ ਇਸ ਦਿਨ ਸਿੱਖਾਂ ਦੇ ਛੇਵੇਂ ਗੁਰੂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ (Sri Guru Hargobind Sahib) ਨੇ ਗਵਾਲੀਅਰ ਦੇ ਕਿਲ੍ਹੇ (Fort of Gwalior) ਤੋਂ 52 ਰਾਜਿਆਂ ਨੂੰ ਛੁਡਵਾਇਆ ਸੀ, ਇਸੇ ਦਿਨ ਤੋਂ ਦੀਵਾਲੀ ਦਾ ਤਿਉਹਾਰ ਸਿੱਖ ਕੌਮ ਵਿੱਚ ਬੰਦੀ ਛੋੜ ਦਿਵਸ ਵਜੋਂ ਮਨਾਇਆ ਜਾਂਦਾ ਹੈ।
ਇਸ ਪਾਵਨ ਮੌਕੇ ਉਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (Sachkhand Sri Harmandir Sahib) ਵਿਖੇ ਸਵੇਰ ਤੋਂ ਹੀ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਮੱਥਾ ਟੇਕਿਆ ਅਤੇ ਇਸ਼ਨਾਨ ਕੀਤਾ ਅਤੇ ਗੁਰੂਆਂ ਦਾ ਆਸੀਰਵਾਦ ਲਿਆ ਗਿਆ। ਸੰਗਤਾਂ ਵੱਲੋਂ ਦੀਪਮਾਲਾ ਵੀ ਕੀਤੀ ਗਈ।
ਉਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਪੂਰੀ ਤਰਾਂ ਸਜਾਇਆ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਆਤਿਸ਼ਬਾਜੀ ਵੀ ਕੀਤੀ ਗਈ ਇਹ ਆਨੋਖਾ ਨਜ਼ਾਰਾ ਵੇਖਣ ਵਾਲਾ ਸੀ।
ਇਸ ਮੌਕੇ ਸੰਗਤਾਂ ਦਾ ਕਹਿਣਾ ਹੈ ਕਿ ਉਹ ਭਾਗਾਂ ਵਾਲੇ ਹਨ , ਜਿਹੜਾ ਅੱਜ ਗੁਰੂ ਘਰ ਆ ਕੇ ਇਹ ਨਜ਼ਾਰਾ ਵੇਖਣ ਨੂੰ ਮਿਲਿਆ । ਉਨ੍ਹਾਂ ਕਿਹਾ ਕਿ ਅੱਜ ਦੇਸ ਵਿਦੇਸ਼ ਤੋਂ ਸੰਗਤਾਂ ਗੁਰੂ ਘਰ ਪੁਜੀਆਂ ਹਨ। ਉਨ੍ਹਾਂ ਕਿਹਾ ਇਥੇ ਗੁਰੂ ਘਰ ਵਿੱਚ ਪੁੱਜ ਮਨ ਨੂੰ ਬਹੁਤ ਖੁਸ਼ੀ ਮਹਿਸੂਸ ਹੋਈ। ਸੰਗਤਾਂ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਚ ਮੋਮਬੱਤੀਆਂ ਜਗਾ ਕੇ ਦੀਪਮਾਲਾ ਕੀਤੀ ਗਈ। ਆਈਆਂ ਸੰਗਤਾਂ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।
ਇਹ ਵੀ ਪੜ੍ਹੋ: ਦਾਲ ਰੋਟੀ ਘਰ ਦੀ, ਦੀਵਾਲੀ ਅੰਮ੍ਰਿਤਸਰ ਦੀ, ਦੇਸ਼ ਵਿਦੇਸ਼ ਤੋਂ ਸੰਗਤ ਪਹੁੰਚੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ