ਅੰਮ੍ਰਿਤਸਰ: ਸ਼ਹੀਦਾਂ ਦੇ ਸਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਪ੍ਰਕਾਸ਼ ਪੁਰਬ (Prakash Purab of Guru Arjan Dev Ji) ਹੈ। ਜਿਸ ਦੇ ਚੱਲਦਿਆਂ ਸਵੇਰ ਤੋਂ ਹੀ ਸ਼ਰਧਾਲੂਆਂ ਵੱਲੋਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਨਤਮਸਤਕ ਹੋਇਆ ਗਿਆ। ਇਸ ਮੌਕੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਆਸ਼ਤਾਬਾਜ਼ੀ (Fireworks at Sachkhand Sri Darbar Sahib) ਕੀਤੀ ਗਈ। ਇਸ ਮੌਕੇ ਵੱਡੀ ਗਿਣਤੀ ਵਿੱਚ ਪਹੁੰਚੀ ਸੰਗਤ ਨੇ ਜਿੱਥੇ ਗੁਰੂ ਬਾਣੀ ਸਰਬਣ ਕੀਤੀ ਉੱਥੇ ਹੀ ਉਨ੍ਹਾਂ ਨੇ ਇੱਥੇ ਹੋਈ ਆਸ਼ਤਬਾਜ਼ੀ ਦਾ ਅੰਨਦ ਵੀ ਮਾਣਿਆ।
ਇਸ ਮੌਕੇ ਮੀਡੀਆ ਨਾਲ ਗੱਲਬਾਤ ਦੌਰਾਨ ਸੰਗਤ ਨੇ ਕਿਹਾ ਕਿ ਸਵੇਰ ਤੋਂ ਲੈ ਕੇ ਸ਼ਾਮ ਤੱਕ ਉਨ੍ਹਾਂ ਵੱਲੋਂ ਇਲਾਹੀ ਬਾਣੀ ਦਾ ਕੀਰਤਨ ਸਰਵਣ ਕੀਤਾ ਗਿਆ, ਉੱਥੇ ਹੀ ਉਨ੍ਹਾਂ ਨੇ ਕਿਹਾ ਕਿ ਸਾਨੂੰ ਗੁਰੂ ਜੀ ਦੇ ਦਿਖਾਏ ਹੋਏ ਮਾਰਗ ‘ਤੇ ਚੱਲਣ ਦੀ ਜ਼ਰੂਰਤ ਹੈ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਵੱਲੋਂ ਅਲੌਕਿਕ ਆਤਿਸ਼ਬਾਜ਼ੀ ਵੀ ਕਰਵਾਈ ਗਈ ਜੋ ਕਿ ਅਤਿ ਮਨਮੋਹਕ ਸੀ। ਸ਼ਰਧਾਲੂਆਂ ਨੇ ਕਿਹਾ ਕਿ ਉਨ੍ਹਾਂ ਨੇ ਇਸ ਤਰ੍ਹਾਂ ਦਾ ਨਜ਼ਾਰਾ ਜ਼ਿੰਦਗੀ ‘ਚ ਪਹਿਲਾਂ ਕਦੀ ਨਹੀਂ ਵੇਖਿਆ।
ਇਹ ਵੀ ਪੜ੍ਹੋ:ਕਣਕ ਦਾ ਝਾੜ ਘੱਟ ਨਿਕਲਣ ਕਾਰਨ ਕਿਸਾਨ ਨੇ ਕੀਤੀ ਖੁਦਕੁਸ਼ੀ, 3 ਮਹੀਨੇ ਪਹਿਲਾਂ ਹੋਇਆ ਸੀ ਵਿਆਹ
ਇਸ ਮੌਕੇ ਸ਼ਰਧਾਲੂਆਂ ਨੇ ਜਿੱਥੇ ਆਪਣੀਆਂ ਮਨੋਕਾਮਨਾਵਾਂ ਪੂਰੀਆਂ ਹੋਣ ਦੀ ਅਰਦਾਸ ਕੀਤੀ, ਉੱਥੇ ਹੀ ਉਨ੍ਹਾਂ ਨੇ ਦੁਨੀਆ ਵਿੱਚ ਸ਼ਾਂਤੀ ਅਤੇ ਸਰਬੱਤ ਦੇ ਭਲੇ ਲਈ ਵੀ ਅਰਦਾਸ ਕੀਤੀ। ਇਸ ਮੌਕੇ ਜਿੱਥੇ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਪਿੰਡਾਂ ਤੋਂ ਸੰਗਤ ਸ੍ਰੀ ਦਰਬਾਰ ਸਾਹਿਬ ਪਹੁੰਚੀ ਸੀ, ਉੱਥੇ ਹੀ ਦੇਸ਼ ਦੇ ਹੋਰ ਸੂਬਿਆ ਤੋਂ ਵੀ ਸੰਗਤ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਸ੍ਰੀ ਦਰਬਾਰ ਸਾਹਿਬ ਪਹੁੰਚੀ ਹੈ।
ਇਹ ਵੀ ਪੜ੍ਹੋ:ਵਿਰੋਧ ਤੋਂ ਬਾਅਦ ਮਾਨ ਸਰਕਾਰ ਨੇ ਫੈਸਲਾ ਲਿਆ ਵਾਪਿਸ