ਅੰਮ੍ਰਿਤਸਰ: ਜ਼ਿਲ੍ਹੇ ਚ ਆਪਣੀਆਂ ਮੰਗਾਂ ਨੂੰ ਲੈ ਕੇ ਸਿਵਲ ਹਸਪਤਾਲ ਵਿਖੇ ਸਫਾਈ ਕਰਮਚਾਰੀਆਂ (Civil Hospital Sweepers on strike) ਵੱਲੋਂ ਪ੍ਰਦਰਸ਼ਨ ਧਰਨਾ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਵੱਲੋਂ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ। ਇਸ ਮੌਕੇ ਕਰਮਚਾਰੀਆਂ ਵੱਲੋਂ ਸਫਾਈ ਦਾ ਕੰਮ ਬੰਦ ਕਰਕੇ ਬਾਹਰ ਗੇਟ ਤੇ ਧਰਨਾ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਦੀ ਕਹਿਣਾ ਹੈ ਕਿ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਅਣਗੌਲਿਆ ਜਾ ਰਿਹਾ ਹੈ। ਜਿਸ ਕਾਰਨ ਉਨ੍ਹਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਸਫ਼ਾਈ ਕਰਮਚਾਰੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਸਰਕਾਰ ਵੱਲੋਂ ਲਾਰਾ ਲਗਾਇਆ ਗਿਆ ਸੀ ਕਿ ਕੋਰੋਨਾ ਕਾਲ ਤੋਂ ਬਾਅਦ ਉਨ੍ਹਾਂ ਨੂੰ ਪੱਕਾ ਕੀਤਾ ਜਾਵੇਗਾ ਪਰ ਇੰਨਾ ਸਮਾਂ ਬੀਤ ਜਾਣ ਤੋਂ ਬਾਅਦ ਵੀ ਸਰਕਾਰ ਵਲੋਂ ਉਨ੍ਹਾਂ ਦੀ ਪੱਕੇ ਹੋਣ ਦੀ ਮੰਗ ਪੂਰੀ ਨਹੀਂ ਕੀਤੀ ਗਈ ਹੈ। ਸਫਾਈ ਕਰਮਚਾਰੀਆਂ ਨੇ ਕਿਹਾ ਪੰਜਾਬ ਸਰਕਾਰ ਵੱਲੋਂ ਜੋ ਵਾਅਦੇ ਕੀਤੇ ਗਏ ਸੀ ਉਹ ਉਨ੍ਹਾਂ ਵੱਲੋਂ ਪੂਰੇ ਨਹੀਂ ਕੀਤੇ ਜਾ ਰਹੇ ਹਨ।
ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਅਸੀਂ ਕੋਰੋਨਾ ਕਾਲ ਦੇ ਵਿੱਚ ਹਸਪਤਾਲਾਂ ਦੇ ਵਿੱਚ ਸਫਾਈ ਕੀਤੀ ਹੈ ਤੇ ਲਗਾਤਾਰ ਅਸੀਂ ਇਸ ਹਸਪਤਾਲ ਦੇ ਵਿਚ ਕੰਮ ਕਰਦੇ ਆ ਰਹੇ ਹਾਂ ਪਰ ਹਾਲੇ ਤੱਕ ਸਾਨੂੰ ਪੱਕਾ ਨਹੀਂ ਕੀਤਾ ਗਿਆ। ਸਫਾਈ ਕਰਮਚਾਰੀਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਜਲਦੀ ਤੋਂ ਜਲਦੀ ਉਨ੍ਹਾਂ ਨੂੰ ਪੱਕਾ ਕੀਤਾ ਜਾਵੇ ਤਾਂ ਜੋ ਉਹ ਆਪਣੇ ਦੁਬਾਰਾ ਡਿਊਟੀ ’ਤੇ ਜਾ ਸਕਣ। ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਨੂੰ ਪੱਕਾ ਨਾ ਕੀਤਾ ਗਿਆ ਤਾਂ ਉਹ ਧਰਨਾ ਪ੍ਰਦਰਸ਼ਨ ਹੋਰ ਵੀ ਤੇਜ਼ ਕਰਨਗੇ।
ਇਹ ਵੀ ਪੜੋ: ਅੰਮ੍ਰਿਤਸਰ ਹਵਾਈ ਅੱਡੇ ’ਚ 2 ਯਾਤਰੀ ਕੋਰੋਨਾ ਪਾਜ਼ੀਟਿਵ, ਓਮੀਕਰੋਨ ਜਾਂਚ !