ETV Bharat / state

ਕੋਰੋਨਾ ਮਹਾਂਮਾਰੀ ਨੂੰ ਲੈ ਕੇ ਅੰਮ੍ਰਿਤਸਰ ਦੇ ਬਾਜ਼ਾਰਾਂ ਵਿੱਚ ਹਦਾਇਤਾਂ ਦਾ ਰਿਐਲਟੀ ਚੈਕ... - ਅੰਮ੍ਰਿਤਸਰ

ਸੂਬੇ ਵਿੱਚ ਕੋਰੋਨਾ ਦੇ ਵੱਧ ਰਹੇਂ ਕੇਸਾਂ 'ਤੇ ਚਿੰਤਾ ਵਧਣ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੰਦਰੂਨੀ ਤੇ ਬਾਹਰੀ ਇਕੱਠਾਂ ਉਪਰ ਬੰਦਿਸ਼ਾਂ ਲਾਉਂਦੇ ਹੋਏ, 1 ਮਾਰਚ ਤੋਂ ਅੰਦਰੂਨੀ ਇਕੱਠਾਂ ਦੀ ਗਿਣਤੀ 100 ਤੱਕ ਅਤੇ ਬਾਹਰੀ ਇਕੱਠਾਂ ਦੀ ਗਿਣਤੀ 200 ਤੱਕ ਸੀਮਤ ਕਰਨ ਦੇ ਹੁਕਮ ਦਿੱਤੇ ਹਨ।

ਕੋਰੋਨਾ ਦੇ ਵੱਧ ਰਹੇ ਕੇਸਾਂ ਨੂੰ ਲੈ ਕੇ ਬਜਾਰਾਂ 'ਚ ਲੋਕਾਂ ਨਾਲ ਗੱਲਬਾਤ

author img

By

Published : Feb 27, 2021, 1:47 PM IST

ਅੰਮ੍ਰਿਤਸਰ: ਕੋਰੋਨਾ ਮਹਾਂਮਾਰੀ ਦੇ ਕੇਸ ਜਿਥੇ ਲਗਾਤਾਰ ਫਿਰ ਤੋਂ ਵਧਣੇ ਸ਼ੁਰੂ ਹੋ ਗਏ ਹਨ, ਉਥੇ ਹੀ ਸਰਕਾਰ ਵੱਲੋਂ ਗਾਈਡ ਲਾਈਨਾਂ ਜਾਰੀ ਕੀਤੀਆਂ ਜਾ ਰਹੀਆਂ ਹਨ। ਸੂਬੇ ਵਿੱਚ ਕੋਰੋਨਾ ਦੇ ਵੱਧ ਰਹੇਂ ਕੇਸਾਂ 'ਤੇ ਚਿੰਤਾ ਵਧਣ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੰਦਰੂਨੀ ਤੇ ਬਾਹਰੀ ਇਕੱਠਾਂ ਉਪਰ ਬੰਦਿਸ਼ਾਂ ਲਾਉਂਦੇ ਹੋਏ, 1 ਮਾਰਚ ਤੋਂ ਅੰਦਰੂਨੀ ਇਕੱਠਾਂ ਦੀ ਗਿਣਤੀ 100 ਤੱਕ ਅਤੇ ਬਾਹਰੀ ਇਕੱਠਾਂ ਦੀ ਗਿਣਤੀ 200 ਤੱਕ ਸੀਮਤ ਕਰਨ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਮਾਸਕ/ਸਮਾਜਿਕ ਦੂਰੀ ਦਾ ਸਖ਼ਤੀ ਨਾਲ ਪਾਲਣ ਕਰਨ ਅਤੇ ਟੈਸਟਿੰਗ ਵੀ ਵਧਾ ਕੇ ਪ੍ਰਤੀ ਦਿਨ 30,000 ਤੱਕ ਕਰਨ ਦੇ ਨਿਰਦੇਸ਼ ਦਿੱਤੇ ਹਨ।

ਮੌਜੂਦਾ ਸਥਿਤੀ ਦਾ ਜਾਇਜ਼ਾ ਲੈਣ ਲਈ ਉਚ-ਪੱਧਰੀ ਵਰਚੁਅਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਡਿਪਟੀ ਕਮਿਸ਼ਨਰਾਂ ਨੂੰ ਸਬੰਧਤ ਜ਼ਿਲ੍ਹਿਆਂ ਵਿੱਚ ਹੋਟਸਪੋਟ ਇਲਾਕਿਆਂ ਵਿੱਚ ਲੋੜ ਪੈਣ 'ਤੇ ਰਾਤ ਦਾ ਕਰਫ਼ਿਊ ਲਾਉਣ ਲਈ ਅਧਿਕਾਰਤ ਕੀਤਾ ਹੈ ਅਤੇ ਮਾਈਕ੍ਰੋ ਕੰਟੇਨਮੈਂਟ ਰਣਨੀਤੀ ਵੀ ਅਪਣਾਈ ਜਾਵੇਗੀ। ਉਨ੍ਹਾਂ ਨੇ ਪੁਲਿਸ ਨੂੰ ਮਾਸਕ ਪਵਾਉਣ ਤੇ ਸਾਰੇ ਰੈਸਟੋਰੈਂਟਾਂ ਤੇ ਮੈਰਿਜ ਪੈਲੇਸਾਂ ਨੂੰ ਕੋਰੋਨਾ ਨਿਗਰਾਨ ਲਾਉਣ ਬਾਰੇ ਜਾਰੀ ਨੋਟੀਫਿਕੇਸ਼ਨ ਦਾ ਸਖ਼ਤੀ ਨਾਲ ਪਾਲਣ ਕਰਵਾਉਣ ਦੇ ਵੀ ਨਿਰਦੇਸ਼ ਦਿੱਤੇ ਹਨ ਅਤੇ ਇਸ ਉਦੇਸ਼ ਲਈ ਕਰ ਤੇ ਆਬਕਾਰੀ ਵਿਭਾਗ ਨੂੰ ਨੋਡਲ ਏਜੰਸੀ ਹੋਵੇਗੀ।

ਕੋਰੋਨਾ ਮਹਾਂਮਾਰੀ ਨੂੰ ਲੈ ਕੇ ਅੰਮ੍ਰਿਤਸਰ ਦੇ ਬਾਜ਼ਾਰਾਂ ਵਿੱਚ ਹਦਾਇਤਾਂ ਦਾ ਰਿਐਲਟੀ ਚੈਕ...

ਮੁੱਖ ਮੰਤਰੀ ਨੇ ਕਿਹਾ ਕਿ ਸਿਨੇਮਾ ਘਰਾਂ ਵਿੱਚ ਗਿਣਤੀ ਘੱਟ ਕਰਨ ਦਾ ਫੈਸਲਾ 1 ਮਾਰਚ ਤੋਂ ਬਾਅਦ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਪ੍ਰਾਈਵੇਟ ਦਫ਼ਤਰਾਂ ਅਤੇ ਰੈਸਟੋਰੈਂਟਾਂ ਨੂੰ ਸਾਰੇ ਮੁਲਾਜ਼ਮਾਂ ਲਈ ਕੋਰੋਨਾ ਟੈਸਟਾਂ ਦੀ ਤਾਜ਼ਾ ਰਿਪੋਰਟ ਡਿਸਪਲੇਅ ਕਰਨ ਲਈ ਉਤਸ਼ਾਹਤ ਕੀਤਾ ਜਾਵੇਗਾ। ਉੱਥੇ ਸੂਤਰਾਂ ਦੇ ਮੁਤਾਬਕ ਲੋਕਾਂ ਦੇ ਮਨਾਂ ਵਿੱਚ ਡਰ ਸੀ ਕਿ ਸਰਕਾਰ ਫਿਰ ਲੌਕਡਾਊਣ ਨਾ ਲੱਗਾ ਦੇਵੇ, ਰਾਸ਼ਨ ਇਕੱਠਾ ਕਰਕੇ ਰੱਖ ਰਹੇਂ ਲੋਕ, ਬਜਾਰਾਂ ਵਿੱਚ ਭੀੜ ਇਕੱਠੀ ਹੋਣੀ ਸ਼ੁਰੂ ਹੋ ਗਾਈ ਹੈ।

ਇਹ ਵੀ ਪੜ੍ਹੋ: ਰਿਆਹੀ ਪਿੱਛੋਂ ਕੀ ਕਿਹਾ ਨੌਦੀਪ ਕੌਰ ਨੇ, ਜਾਣੋ ਖ਼ਾਸ ਗੱਲਬਾਤ

ਇਸ ਦੇ ਤਹਿਤ ਜਦੋਂ ਈਟੀਵੀ ਭਾਰਤ ਦੀ ਟੀਮ ਨੇ ਬਜਾਰਾਂ ਦਾ ਦੌਰਾ ਕੀਤਾ ਤੇ ਇਸ ਤੋਂ ਉਲਟ ਸਾਹਮਣੇ ਆਇਆ ਨਾ ਹੀ ਲੋਕਾਂ ਵਿੱਚ ਲੌਕਡਾਊਣ ਨੂੰ ਲੈ ਕੇ ਕੋਈ ਡਰ ਸੀ ਤੇ ਦੁਕਾਨਾਂ 'ਤੇ ਭੀੜ ਵੇਖਣ ਨੂੰ ਵੀ ਨਹੀਂ ਮਿਲੀ। ਜਦੋਂ ਇਸ ਬਾਰੇ ਦੁਕਾਨਦਾਰਾ ਤੇ ਉੱਥੇ ਆਏ ਗਾਹਕਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਦਾ ਕਹਿਣਾ ਸੀ ਕਿ ਇਸ ਤੋਂ ਤਰਾਂ ਦੀਆਂ ਅਫਹਵਾਂ ਜਰੂਰ ਸੁਣਿਆ, ਪਰ ਇਸ ਤਰਾਂ ਦੀ ਕੋਈ ਗੱਲ ਨਹੀਂ ਹੈ। ਉਨ੍ਹਾਂ ਕਿਹਾ ਕਿ ਲੋਕ ਰੁਟੀਨ ਦੀ ਤਰਾਂ ਆਪਣੇ ਘਰਾਂ ਦੇ ਵਰਤੋਂ ਲਈ ਸਮਾਨ ਲੈ ਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਜਾਰੀ ਕੀਤੀਆਂ ਗਾਈਡ ਲਾਈਨ ਦੀ ਪਾਲਣਾ ਕਰਨੀ ਜਰੂਰੀ ਹੈ।

ETV Bharat Logo

Copyright © 2025 Ushodaya Enterprises Pvt. Ltd., All Rights Reserved.