ਅੰਮ੍ਰਿਤਸਰ: ਗੁਰੂ ਨਾਨਕ ਦੇਵ ਯੂਨੀਵਰਸਿਟੀ (Guru Nanak Dev University) ਤੇ ਕਾਲਜਾਂ ਦੇ ਪ੍ਰੋਫੈਸਰਾਂ (College professors) ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਉਨ੍ਹਾਂ ਦਾ ਕਹਿਣਾ ਹੈ ਕਿ ਪਿਛਲੇ ਲੰਮੇ ਸਮੇਂ ਤੋਂ ਸਾਡੀਆਂ ਮੰਗਾਂ ਮੰਨੀਆਂ ਜਾ ਰਹੀਆਂ ਅਸੀਂ ਸਰਕਾਰ ਅੱਗੇ ਕਈ ਵਾਰੀ ਅਪੀਲ ਕਰ ਚੁੱਕੇ ਹਨ। ਅਧਿਆਪਕਾਂ ਦਾ ਕਹਿਣਾ ਹੈ ਕਿ ਸੱਤਵੇਂ ਪੇ ਕਮਿਸ਼ਨ ਨੂੰ ਜਲਦੀ ਲਾਗੂ ਕੀਤਾ ਜਾਵੇ। ਤੁਹਾਨੂੰ ਦੱਸ ਦਈਏ ਕਿ ਲਗਾਤਾਰ ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਵੱਲੋਂ ਧਰਨੇ ਦਿੱਤੇ ਜਾ ਰਹੇ ਹਨ।
ਉਨ੍ਹਾਂ ਨੂੰ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ ਆ ਰਹੀਆ ਹਨ ਅਤੇ ਅਸੀ ਇਸ ਨੂੰ ਮੁੱਦੇਨਜਰ ਰੱਖਦੇ ਹੋਏ ਹੀ ਵੋਟ ਪਵਾਂਗੇ।ਅਧਿਆਪਕਾਂ ਦਾ ਕਹਿਣਾ ਹੈ ਕਿ ਜਿਨ੍ਹਾਂ ਨੇ ਦੇਸ਼ ਦੇ ਚੰਗੇ ਭਵਿੱਖ ਲਈ ਬੱਚਿਆਂ ਨੂੰ ਯੋਗ ਅਗਵਾਈ ਦੇਣੀ ਹੈ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆ ਗਈਆ।