ਅੰਮ੍ਰਿਤਸਰ: ਆਪਣੇ ਪਰਿਵਾਰਾਂ ਨੂੰ ਆਰਥਿਕ ਮੰਦਹਾਲੀ 'ਚੋਂ ਕੱਢਣ ਲਈ ਦੁਬਈ ਗਏ ਜਲੰਧਰ ਦੇ 37 ਸਾਲਾ ਬਲਜੀਤ ਸਿੰਘ ਪੁੱਤਰ ਮੋਹਨ ਸਿੰਘ ਦਾ ਮ੍ਰਿਤਕ ਸਰੀਰ ਅੱਜ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਵਿਖੇ ਪੁੱਜਿਆ। ਬਲਜੀਤ ਸਿੰਘ ਦੀ 29 ਜਨਵਰੀ ਨੂੰ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ। ਬਲਜੀਤ ਦੇ ਪਰਿਵਾਰ ਦੀ ਮੁਸ਼ਕਲ ਘੜੀ 'ਚ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਰਹਿਬਰ ਬਣ ਬਹੁੜੇ। ਉਨ੍ਹਾਂ ਦੇ ਯਤਨਾਂ ਸਦਕਾ ਬਲਜੀਤ ਦਾ ਲਾਸ਼ ਪਤਨ ਪੁੱਜੀ।
ਟਰੱਸਟ ਦੀ ਅੰਮ੍ਰਿਤਸਰ ਇਕਾਈ ਦੇ ਨੁਮਾਇੰਦਿਆਂ ਨਵਜੀਤ ਸਿੰਘ ਘਈ ਅਤੇ ਸਾਥੀਆਂ ਨੇ ਮ੍ਰਿਤਕ ਦੀ ਲਾਸ਼ ਹਵਾਈ ਅੱਡੇ ਤੋਂ ਪ੍ਰਾਪਤ ਕਰ ਕੇ ਪਰਿਵਾਰ ਨੂੰ ਸੌਂਪੀ। ਦੁਬਈ ਤੋਂ ਪਹੁੰਚੀ ਮ੍ਰਿਤਕ ਦੀ ਪਤਨੀ ਤੇ ਹੋਰ ਰਿਸ਼ਤੇਦਾਰਾਂ ਨੇ ਬਲਜੀਤ ਦੀ ਮ੍ਰਿਤਕ ਦੇਹ ਲੈ ਕੇ ਆਉਣ ਉਤੇ ਡਾ.ਐੱਸ.ਪੀ.ਸਿੰਘ ਓਬਰਾਏ ਦਾ ਤਹਿ ਦਿਲੋਂ ਸ਼ੁਕਰਾਨਾ ਕੀਤਾ ਜਿਨ੍ਹਾਂ ਸਦਕਾ ਬਲਜੀਤ ਦੇ ਬਜ਼ੁਰਗ ਮਾਪਿਆਂ, ਛੋਟੇ-ਛੋਟੇ ਬੱਚਿਆਂ ਤੇ ਹੋਰ ਰਿਸ਼ਤੇਦਾਰਾਂ ਨੂੰ ਉਸ ਦੇ ਅੰਤਿਮ ਦਰਸ਼ਨ ਕਰਨੇ ਨਸੀਬ ਹੋਏ ਹਨ।
ਇਹ ਵੀ ਪੜ੍ਹੋ: ਪੰਜਾਬ ਦੀਆਂ ਲੜਕੀਆਂ ਨੂੰ ਕਮਿਸ਼ਨਡ ਅਫਸਰ ਵਜੋਂ ਕੈਰੀਅਰ ਸ਼ੁਰੂ ਕਰਨ ਲਈ ਸੁਨਹਿਰੀ ਮੌਕਾ