ETV Bharat / state

'ਕੀ ਬਿਕਰਮ ਮਜੀਠੀਆ ਜੇਲ੍ਹ ਵਿੱਚੋਂ ਲੜੇਗਾ ਚੋਣ'

ਪੰਜਾਬ ਦੇ ਸਾਬਕਾ ਮੁੱਖ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵੱਲੋਂ ਜਿਸ ਤਰ੍ਹਾਂ ਹੀ ਅੰਮ੍ਰਿਤਸਰ 'ਚ ਪ੍ਰੈੱਸ ਵਾਰਤਾ ਕਰ ਬਿਕਰਮ ਸਿੰਘ ਮਜੀਠੀਆ ਨੂੰ ਸਿੱਧੂ ਸਾਹਮਣੇ ਚੋਣ ਲੜਨ ਦੀ ਗੱਲ ਕਹੀ, ਉਸ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਦੀ ਪਤਨੀ ਦਾ ਪਲਟਵਾਰ ਸਾਹਮਣੇ ਆਇਆ ਹੈ।

author img

By

Published : Jan 26, 2022, 9:02 PM IST

'ਕੀ ਬਿਕਰਮ ਮਜੀਠੀਆ ਜੇਲ੍ਹ ਵਿੱਚੋਂ ਲੜੇਗਾ ਚੋਣ'
'ਕੀ ਬਿਕਰਮ ਮਜੀਠੀਆ ਜੇਲ੍ਹ ਵਿੱਚੋਂ ਲੜੇਗਾ ਚੋਣ'

ਅੰਮ੍ਰਿਤਸਰ: ਪੰਜਾਬ ਵਿੱਚ ਲਗਾਤਾਰ ਹੀ ਚੋਣ ਅਖਾੜਾ ਭਖਦਾ ਹੋਇਆ ਨਜ਼ਰ ਆ ਰਿਹਾ ਹੈ, ਉਥੇ ਹੀ ਲੰਮੇ ਚਿਰ ਤੋਂ ਬਿਕਰਮ ਸਿੰਘ ਮਜੀਠੀਆ (Bikram Singh Majithia) ਦੀਆਂ ਕਿਆਸਰਾਈਆਂ ਲਗਾਈਆਂ ਜਾ ਰਹੀਆਂ ਸਨ ਕਿ ਉਹ ਨਵਜੋਤ ਸਿੰਘ ਸਿੱਧੂ (Navjot Singh Sidhu) ਦੇ ਸਾਹਮਣੇ ਚੋਣ ਲੜ ਸਕਦੇ ਹਨ। ਇਸੇ ਤਹਿਤ ਪੰਜਾਬ ਦੇ ਸਾਬਕਾ ਮੁੱਖ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵੱਲੋਂ ਜਿਸ ਤਰ੍ਹਾਂ ਹੀ ਅੰਮ੍ਰਿਤਸਰ 'ਚ ਪ੍ਰੈੱਸ ਵਾਰਤਾ ਕਰ ਬਿਕਰਮ ਸਿੰਘ ਮਜੀਠੀਆ ਨੂੰ ਸਿੱਧੂ ਸਾਹਮਣੇ ਚੋਣ ਲੜਨ ਦੀ ਗੱਲ ਕਹੀ, ਉਸ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਦੀ ਪਤਨੀ ਦਾ ਪਲਟਵਾਰ ਸਾਹਮਣੇ ਆਇਆ ਹੈ।

ਅਸੀਂ ਨਵਜੋਤ ਸਿੰਘ ਸਿੱਧੂ ਦੀ ਕਮੀ ਕਰ ਰਹੇ ਹਾਂ ਪੂਰੀ

ਨਵਜੋਤ ਕੌਰ ਸਿੱਧੂ ਲਗਾਤਾਰ ਹਲਕੇ ਵਿੱਚ ਆਪਣੇ ਕੰਮ ਕਰਦੇ ਹੋਏ ਨਜ਼ਰ ਆ ਰਹੇ ਹਨ ਅਤੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਨਵਜੋਤ ਕੌਰ ਸਿੱਧੂ ਨੇ ਕਿਹਾ ਕਿ ਜਦੋਂ ਦਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਬਣਾਇਆ ਗਿਆ ਹੈ, ਉਸ ਤੋਂ ਬਾਅਦ ਉਹ ਹਲਕੇ ਵਿੱਚ ਨਹੀਂ ਪਹੁੰਚ ਸਕੇ। ਜਿਸ ਕਰ ਕੇ ਅਸੀਂ ਨਵਜੋਤ ਸਿੰਘ ਸਿੱਧੂ ਦੀ ਕਮੀ ਪੂਰੀ ਕਰ ਰਹੇ ਹਾਂ।

ਸਿੱਧੂ ਜਲਦ ਹੀ ਆਪਣੇ ਹਲਕੇ ਵਿੱਚ ਪਹੁੰਚਣਗੇ 'ਤੇ ਕਰਨਗੇ ਪ੍ਰਚਾਰ

ਉਨ੍ਹਾਂ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਜਲਦ ਹੀ ਆਪਣੇ ਹਲਕੇ ਵਿੱਚ ਪਹੁੰਚਣਗੇ 'ਤੇ ਪ੍ਰਚਾਰ ਵੀ ਕਰਨਗੇ। ਦੂਸਰੇ ਪਾਸੇ ਜਦੋਂ ਨਵਜੋਤ ਸਿੰਘ ਸਿੱਧੂ ਸਾਹਮਣੇ ਬਿਕਰਮ ਸਿੰਘ ਮਜੀਠੀਆ ਦੀ ਟੱਕਰ ਦੀ ਗੱਲ ਕੀਤੀ ਗਈ ਤਾਂ ਨਵਜੋਤ ਕੌਰ ਸਿੱਧੂ ਨੇ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਹੋਵੇ ਚਾਹੇ ਕੋਈ ਵੀ ਹੋਰ ਵਿਅਕਤੀ ਹੋਵੇ, ਚੋਣ ਲੜ ਸਕਦਾ ਹੈ ਪਰ ਕੀ ਬਿਕਰਮ ਸਿੰਘ ਮਜੀਠੀਆ ਜੇਲ੍ਹ ਵਿੱਚੋਂ ਚੋਣ ਲੜਨਗੇ, ਉਨ੍ਹਾਂ ਵੱਲੋਂ ਮਜ਼ਾਕੀਆ ਢੰਗ ਦੇ ਨਾਲ ਇਹ ਬਿਆਨ ਦਿੱਤਾ।

ਮਜੀਠੀਆ ਹੁਣ ਨਵਜੋਤ ਸਿੰਘ ਸਿੱਧੂ ਦੇ ਸਾਹਮਣੇ ਲੜਨਗੇ ਚੋਣ
ਜ਼ਿਕਰਯੋਗ ਹੈ ਕਿ ਲਗਾਤਾਰ ਹੀ ਨਵਜੋਤ ਸਿੰਘ ਸਿੱਧੂ ਅਤੇ ਬਿਕਰਮ ਸਿੰਘ ਮਜੀਠੀਆ ਵਿਚ ਜ਼ੁਬਾਨੀ ਜੰਗ ਚੱਲ ਰਹੀ ਸੀ ਪਰ ਅਕਾਲੀ ਦਲ ਦੇ ਵੱਡੇ ਆਗੂਆਂ ਵੱਲੋਂ ਇਹ ਗੱਲ ਕਹੀ ਜਾ ਰਹੀ ਸੀ ਕਿ ਬਿਕਰਮ ਸਿੰਘ ਮਜੀਠੀਆ ਨੂੰ ਸਿੱਧੂ ਦੇ ਸਾਹਮਣੇ ਚੋਣ ਲੜਾਈ ਜਾਵੇ। ਜਿਸ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਵੱਲੋਂ ਇਹ ਰਸਮੀ ਐਲਾਨ ਕਰ ਦਿੱਤਾ ਗਿਆ ਹੈ ਕਿ ਬਿਕਰਮ ਸਿੰਘ ਮਜੀਠੀਆ ਹੁਣ ਨਵਜੋਤ ਸਿੰਘ ਸਿੱਧੂ ਦੇ ਸਾਹਮਣੇ ਚੋਣਾਂ ਲੜਨਗੇ। ਹਾਲਾਂਕਿ ਬਿਕਰਮ ਸਿੰਘ ਮਜੀਠੀਆ ਮਜੀਠਾ ਹਲਕੇ ਤੋਂ ਅਤੇ ਨਵਜੋਤ ਸਿੰਘ ਸਿੱਧੂ ਦੀ ਕਾਂਸੀ ਝਾਂਸੀ ਦੇ ਵਿੱਚ ਚੋਣ ਲੜਦੇ ਹੋਏ ਨਜ਼ਰ ਆਉਣਗੇ ਅਤੇ ਹੁਣ ਵੇਖਣਾ ਹੋਵੇਗਾ ਕਿ ਇਹ ਚੋਣ ਅਖਾੜੇ ਵਿੱਚ ਕਿਹੜਾ ਭਲਵਾਨ ਪੈਂਦਾ ਹੈ ਜਿੱਤ ਕੇ ਵਿਧਾਨ ਸਭਾ ਦੇ ਵਿੱਚ ਆਪਣੀ ਜਗ੍ਹਾ ਪੱਕੀ ਕਰਦਾ ਹੈ।

ਇਹ ਵੀ ਪੜ੍ਹੋ: ਅੰਮ੍ਰਿਤਸਰ ਪੂਰਬੀ ਸੀਟ 'ਤੇ ਸਿੱਧੂ ਖਿਲਾਫ਼ ਮਜੀਠੀਆ ਲੜਨਗੇ ਚੋਣ

ETV Bharat Logo

Copyright © 2024 Ushodaya Enterprises Pvt. Ltd., All Rights Reserved.