ETV Bharat / state

ਗੁਰੂ ਕੀ ਨਗਰੀ ’ਚ 16ਵਾਂ ਪਾਈਟੈਕਸ ਸ਼ੁਰੂ, 10 ਦਸੰਬਰ ਨੂੰ ਦੌਰੇ ’ਤੇ ਆਉਣਗੇ CM ਮਾਨ - Amritsar latest news in Punjabi

PHD ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਵੱਲੋਂ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ 16ਵਾਂ ਪੰਜਾਬ ਇੰਟਰਨੈਸ਼ਨਲ ਟਰੇਡ ਐਕਸਪੋ (ਪਾਈਟੈਕਸ) ਵੀਰਵਾਰ ਤੋਂ ਅੰਮ੍ਰਿਤਸਰ ਵਿੱਚ ਸ਼ੁਰੂ ਹੋ ਰਿਹਾ ਹੈ।

The 16th Pytax in Guru Ki Nagri will start today from December 8

author img

By

Published : Dec 8, 2022, 10:47 AM IST

ਅੰਮ੍ਰਿਤਸਰ: PHD ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਵੱਲੋਂ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ 16ਵਾਂ ਪੰਜਾਬ ਇੰਟਰਨੈਸ਼ਨਲ ਟਰੇਡ ਐਕਸਪੋ (ਪਾਈਟੈਕਸ) ਵੀਰਵਾਰ ਤੋਂ ਅੰਮ੍ਰਿਤਸਰ ਵਿੱਚ ਸ਼ੁਰੂ ਹੋ ਰਿਹਾ ਹੈ। ਇਸ ਵਾਰ ਪਾਈਟੈਕਸ ਵਿੱਚ ਭਾਰਤ ਦੇ ਕਈ ਰਾਜਾਂ ਅਤੇ ਵਿਦੇਸ਼ਾਂ ਤੋਂ 450 ਦੇ ਕਰੀਬ ਕਾਰੋਬਾਰੀ ਪਹੁੰਚ ਰਹੇ ਹਨ।

'ਉਦਯੋਗ ਦੇ ਖੇਤਰ ਵਿੱਚ ਅੰਮ੍ਰਿਤਸਰ ਦਾ ਗ੍ਰਾਫ ਵੀ ਹੋਵੇਗਾ ਉੱਚਾ': ਅੰਮ੍ਰਿਤਸਰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਾਈਟੈਕਸ ਸ਼ੁਰੂ ਕਰਨ ਦਾ ਰਸਮੀ ਐਲਾਨ ਕਰਦਿਆਂ ਕਿਹਾ ਕਿ ਅੰਮ੍ਰਿਤਸਰ ਅਤੇ ਆਸਪਾਸ ਦੇ ਜ਼ਿਲ੍ਹਿਆਂ ਦੇ ਲੋਕ ਪਾਇਟੈਕਸ ਦੀ ਬੇਸਬਰੀ ਨਾਲ ਉਡੀਕ ਕਰਦੇ ਹਨ। ਜਿੱਥੇ ਉਨ੍ਹਾਂ ਨੂੰ ਇੱਕ ਛੱਤ ਹੇਠ ਵੱਖ-ਵੱਖ ਉਤਪਾਦ ਮਿਲਣਗੇ ਅਤੇ ਉਦਯੋਗ ਦੇ ਖੇਤਰ ਵਿੱਚ ਅੰਮ੍ਰਿਤਸਰ ਦਾ ਗ੍ਰਾਫ ਵੀ ਉੱਚਾ ਹੋਵੇਗਾ। ਪੰਜਾਬ ਸਰਕਾਰ ਇਸ ਸਮਾਗਮ ਦੀ ਮੇਜ਼ਬਾਨੀ ਕਰ ਰਹੀ ਹੈ। ਜ਼ਿਲ੍ਹਾ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਾਇਟੈਕਸ ਨੇ ਪਿਛਲੇ 15 ਸਾਲਾਂ ਦੌਰਾਨ ਪੰਜਾਬ ਵਿੱਚ ਹੀ ਨਹੀਂ ਸਗੋਂ ਵਿਦੇਸ਼ਾਂ ਵਿੱਚ ਵੀ ਆਪਣੀ ਵੱਖਰੀ ਪਛਾਣ ਬਣਾਈ ਹੈ।

The 16th Pytax in Guru Ki Nagri will start today from December 8

'ਜਲੰਧਰ ਦੇ ਡਵੀਜ਼ਨਲ ਕਮਿਸ਼ਨਰ ਮੁੱਖ ਮਹਿਮਾਨ ਵਜੋਂ ਕਰਨਗੇ ਸ਼ਿਰਕਤ': ਇਸੇ ਦੌਰਾਨ ਪੀਐਚਡੀ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਦੇ ਪੰਜਾਬ ਚੈਪਟਰ ਦੇ ਚੇਅਰਮੈਨ ਆਰ.ਐਸ.ਸਚਦੇਵਾ ਨੇ ਦੱਸਿਆ ਕਿ 8 ਦਸੰਬਰ ਨੂੰ ਸਵੇਰ ਦੀ ਸਭਾ ਵਿੱਚ ਗੈਸਟਰੋਇੰਟੇਸਟਾਈਨਲ ਓਨਕੋਲੋਜੀ ਵਿੱਚ ਨਿਊ ਫਰੰਟੀਅਰਜ਼ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਜਾਵੇਗਾ। ਇਸ ਦੌਰਾਨ ਸਥਾਨਕ ਐਨ.ਜੀ.ਓ ਦੇ ਬੱਚੇ ਇੱਥੇ ਆਉਣਗੇ। ਦੁਪਹਿਰ ਦੇ ਸੈਸ਼ਨ ਵਿੱਚ ਉੱਦਮੀ ਸੰਮੇਲਨ ਦਾ ਆਯੋਜਨ ਕੀਤਾ ਜਾਵੇਗਾ। ਜਿਸ ਵਿੱਚ ਜਲੰਧਰ ਦੇ ਡਵੀਜ਼ਨਲ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ।

9 ਦਸੰਬਰ ਨੂੰ ਕਰਵਾਇਆ ਜਾਵੇਗਾ MSME ਸੰਮੇਲਨ: ਸਚਦੇਵਾ ਨੇ ਦੱਸਿਆ ਕਿ 9 ਦਸੰਬਰ ਨੂੰ MSME ਸੰਮੇਲਨ ਕਰਵਾਇਆ ਜਾਵੇਗਾ, ਜਿਸ ਵਿੱਚ ਸੈਰ ਸਪਾਟਾ ਤੇ ਸੱਭਿਆਚਾਰਕ ਵਿਭਾਗ ਦੇ ਸਕੱਤਰ ਆਈ. ਏ. ਐਸ. ਗੁਰਕੀਰਤ ਕਿਰਪਾਲ ਸਿੰਘ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਪੰਜਾਬ ਉਦਯੋਗ ਅਤੇ ਵਣਜ ਵਿਭਾਗ ਦੇ ਸਕੱਤਰ ਕਮ ਡਾਇਰੈਕਟਰ, ਆਈ. ਏ. ਐਸ. ਸਿਬਿਨ ਸੀ ਇਸ ਪ੍ਰੋਗਰਾਮ ਵਿੱਚ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕਰਨਗੇ।

'CM ਭਗਵੰਤ ਮਾਨ ਮੁੱਖ ਮਹਿਮਾਨ ਵਜੋਂ ਕਰਨਗੇ ਸ਼ਿਰਕਤ': ਉਨ੍ਹਾਂ ਦੱਸਿਆ ਕਿ 10 ਦਸੰਬਰ ਨੂੰ ਪੰਜਾਬ ’ਚ ਨਿਵੇਸ਼ ਦੇ ਮੌਕਿਆਂ ਦੇ ਵਿਸ਼ੇ ’ਤੇ ਹੋਣ ਵਾਲੇ ਸੰਮੇਲਨ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਸਮਾਗਮ ਦੀ ਪ੍ਰਧਾਨਗੀ ਪੰਜਾਬ ਦੇ ਸੈਰ ਸਪਾਟਾ, ਸੱਭਿਆਚਾਰਕ ਮਾਮਲੇ ਅਤੇ ਨਿਵੇਸ਼ ਪ੍ਰਮੋਸ਼ਨ ਮੰਤਰੀ ਅਨਮੋਲ ਗਗਨ ਮਾਨ ਕਰਨਗੇ।

ਸਚਦੇਵਾ ਨੇ ਦੱਸਿਆ ਕਿ ਪੰਜਾਬ ਬਿਊਰੋ ਆਫ ਇਨਵੈਸਟਮੈਂਟ ਪ੍ਰਮੋਸ਼ਨ ਦੇ ਸੀਈਓ ਆਈਏਐਸ ਕੇ.ਕੇ. ਯਾਦਵ ਅਤੇ ਉਦਯੋਗ ਅਤੇ ਵਣਜ ਵਿਭਾਗ ਦੇ ਪ੍ਰਮੁੱਖ ਸਕੱਤਰ ਆਈ.ਏ.ਐਸ. ਦਲੀਪ ਕੁਮਾਰ ਹਾਜ਼ਰ ਹੋਣਗੇ। 10 ਦਸੰਬਰ ਨੂੰ ਹੀ ਦੁਪਹਿਰ ਦੇ ਸੈਸ਼ਨ ’ਚ ਸਸਟੇਨੇਬਿਲਟੀ ਐਂਡ ਗ੍ਰੀਨ ਹਾਈਡ੍ਰੋਜਨ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਜਾਵੇਗਾ, ਜਿਸ ਵਿੱਚ ਪੇਡਾ ਦੇ ਡਾਇਰੈਕਟਰ ਐਮ. ਪੀ. ਸਿੰਘ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ।

'ਦੇਸ਼ ਭਰ ਤੋਂ 450 ਦੇ ਕਰੀਬ ਕਾਰੋਬਾਰੀ ਪਾਇਟੈਕਸ ਵਿੱਚ ਲੈ ਰਹੇ ਹਨ ਭਾਗ': ਇਸ ਮੌਕੇ ਪੀ.ਐੱਚ.ਡੀ ਚੈਂਬਰ ਆਫ ਕਾਮਰਸ ਐਂਡ ਇੰਡਸਟਰੀ ਦੇ ਸਹਾਇਕ ਸਕੱਤਰ ਜਨਰਲ ਨਵੀਨ ਸੇਠ ਨੇ ਦੱਸਿਆ ਕਿ ਇਸ ਵਾਰ ਦੇਸ਼ ਭਰ ਤੋਂ 450 ਦੇ ਕਰੀਬ ਕਾਰੋਬਾਰੀ ਪਾਇਟੈਕਸ ਵਿੱਚ ਭਾਗ ਲੈ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਵਾਰ ਪਾਕਿਸਤਾਨ, ਅਫਗਾਨਿਸਤਾਨ, ਮਿਸਰ, ਈਰਾਨ, ਥਾਈਲੈਂਡ ਅਤੇ ਤੁਰਕੀ ਤੋਂ ਵਪਾਰੀ ਆਪਣੇ ਉਤਪਾਦ ਲੈ ਕੇ ਆਏ ਹਨ। ਭਾਰਤ ’ਚ ਮੱਧ ਪ੍ਰਦੇਸ਼, ਰਾਜਸਥਾਨ, ਉਤਰਾਖੰਡ, ਉਤਰ ਪ੍ਰਦੇਸ਼, ਦਿੱਲੀ, ਜੰਮੂ-ਕਸ਼ਮੀਰ ਅਤੇ ਝਾਰਖੰਡ ਦੇ ਸੂਬੇ ਭਾਗ ਲੈ ਰਹੇ ਹਨ। ਸੇਠ ਨੇ ਦੱਸਿਆ ਕਿ ਪੰਜਾਬ ਦੇ ਕਈ ਨਾਮੀ ਉਦਯੋਗਾਂ ਤੋਂ ਇਲਾਵਾ MSME ਟੈਕਸਟਾਈਲ ਮੰਤਰਾਲੇ, ਨਾਬਾਰਡ, ਨੈਸ਼ਨਲ ਸਮਾਲ ਇੰਡਸਟਰੀਜ਼ ਕਾਰਪੋਰੇਸ਼ਨ, ਜੂਟ ਬੋਰਡ, KVIC ਅਤੇ ਇਨਵੈਸਟ ਪੰਜਾਬ ਸਮੇਤ ਪੰਜਾਬ ਅਤੇ ਕੇਂਦਰ ਸਰਕਾਰ ਦੇ ਕਈ ਮੰਤਰਾਲੇ ਸਹਿਯੋਗ ਕਰ ਰਹੇ ਹਨ।

'ਪਾਈਟੈਕਸ ਸ਼ੁਰੂ ਹੋਣ ਤੋਂ ਪਹਿਲਾਂ ਹੀ ਸਾਰੇ ਸਟਾਲ ਹੋ ਚੁੱਕੇ ਹਨ ਬੁੱਕ': ਇਸ ਮੌਕੇ PHD ਚੈਂਬਰ ਆਫ ਕਾਮਰਸ ਐਂਡ ਇੰਡਸਟਰੀ ਦੇ ਸਥਾਨਕ ਕਨਵੀਨਰ ਜੈਦੀਪ ਸਿੰਘ ਨੇ ਦੱਸਿਆ ਕਿ ਪਾਈਟੈਕਸ ਦੇ ਸ਼ੁਰੂ ਹੋਣ ਤੋਂ ਪਹਿਲਾਂ ਹੀ ਸਾਰੇ ਸਟਾਲ ਬੁੱਕ ਹੋ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਸਾਲ 2005 ਵਿੱਚ ਜਦੋਂ ਅੰਮ੍ਰਿਤਸਰ ਵਿੱਚ ਪਾਈਟੈਕਸ ਦੀ ਸ਼ੁਰੂਆਤ ਹੋਈ ਸੀ ਤਾਂ ਇਸ ਵਿੱਚ 150 ਦੇ ਕਰੀਬ ਕਾਰੋਬਾਰੀਆਂ ਨੇ ਹਿੱਸਾ ਲਿਆ ਸੀ ਅਤੇ ਸਿਰਫ਼ 50 ਹਜ਼ਾਰ ਲੋਕ ਹੀ ਇੱਥੇ ਆਏ ਸਨ। ਪਿਛਲੇ ਸਾਲ ਲਗਭਗ 2.5 ਲੱਖ ਲੋਕ ਇੱਥੇ ਆਏ ਸਨ। ਇਸ ਵਾਰ ਇਹ ਗਿਣਤੀ ਵਧਣ ਦੀ ਉਮੀਦ ਹੈ।

ਇਹ ਵੀ ਪੜ੍ਹੋ: ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਦੇ ਘਰ ਵਿਜੀਲੈਂਸ ਦੀ ਰੇਡ, ਜਾਣੋ ਕੀ ਹੈ ਮਾਮਲਾ

etv play button

ETV Bharat Logo

Copyright © 2025 Ushodaya Enterprises Pvt. Ltd., All Rights Reserved.