ਬਰਨਾਲਾ : ਪਿੰਡ ਚੀਮਾ ਵਿੱਚ ਸਵੇਰ ਹੁੰਦਿਆਂ ਹੀ ਗੁੰਡਾਗਰਦੀ ਦਾ ਨੰਗਾ ਨਾਚ ਦੇਖਣ ਨੂੰ ਮਿਲਿਆ। ਪਿੰਡ ਦੇ ਬਾਹਰੀ ਅਣਪਛਾਤੇ ਵਿਅਕਤੀਆਂ ਵੱਲੋਂ ਇੱਕ ਘਰ 'ਚ ਦਾਖਲ ਹੋ ਕੇ ਘਰ ਦੇ ਮਾਲਕ 'ਤੇ ਤਲਵਾਰਾਂ ਨਾਲ ਹਮਲਾ ਕਰ ਦਿੱਤਾ ਗਿਆ। ਤਲਵਾਰਾਂ ਨਾਲ ਬਾਂਹ ਅਤੇ ਲੱਤ ਤੇ ਵਾਰ ਕਰਕੇ ਬਿੰਦਰ ਸਿੰਘ ਨਾਮ ਦੇ ਵਿਅਕਤੀ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ ਗਿਆ।
ਹਮਲਾਵਰਾਂ ਵੱਲੋਂ ਤਿੰਨ ਮਹੀਨੇ ਪਹਿਲਾਂ ਇਸੇ ਘਰ 'ਚ ਜ਼ਖਮੀ ਵਿਅਕਤੀ ਦੀ ਘਰਵਾਲੀ 'ਤੇ ਹਮਲਾ ਕੀਤਾ ਸੀ। ਉਸਦੀ ਪਤਨੀ ਦੀਆਂ ਬਾਹਾਂ ਤੋੜ ਦਿੱਤੀਆਂ ਗਈਆਂ ਸਨ। ਪਰ ਪੁਲਿਸ ਦੀ ਕਾਰਗੁਜ਼ਾਰੀ ਢਿੱਲੀ ਰਹੀ ਅਤੇ ਅਜੇ ਤੱਕ ਹਮਲਾਵਰਾਂ ਨੂੰ ਗ੍ਰਿਫਤਾਰ ਨਹੀਂ ਕਰ ਸਕੀ। ਪੁਲਿਸ ਦੀ ਢਿੱਲੀ ਕਾਰਗੁਜ਼ਾਰੀ ਦੇ ਚੱਲਦਿਆਂ ਅੱਜ ਦੂਜੀ ਵਾਰ ਫਿਰ ਇਹ ਘਟਨਾ ਵਾਪਰੀ ਹੈ।
ਉਹਨਾਂ ਮੰਗ ਕੀਤੀ ਕਿ ਪੁਲਿਸ ਦੋਸ਼ੀਆਂ ਨੂੰ ਜਲਦ ਗ੍ਰਿਫਤਾਰ ਕਰੇ ਨਹੀਂ ਤਾਂ ਉਹ ਪਿੰਡ ਵਾਸੀਆਂ ਨੂੰ ਨਾਲ ਲੈ ਕੇ ਪੁਲਿਸ ਵਿਰੁੱਧ ਸੰਘਰਸ਼ ਵਿੱਢਣਗੇ।
ਇਹ ਵੀ ਪੜ੍ਹੋ:- ਪੰਜਾਬੀ ਬਾਗ 'ਚ 3 ਸਾਲਾ ਮਾਸੂਮ ਨਾਲ ਬਲਾਤਕਾਰ ਕਰਨ ਤੋਂ ਬਾਅਦ ਮੁਲਜ਼ਮ ਨੇ ਹੀ ਦਿੱਤੀ ਪੁਲਿਸ ਨੂੰ ਘਟਨਾ ਦੀ ਜਾਣਕਾਰੀ