ਅੰਮ੍ਰਿਤਸਰ: ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਦੇਸ਼ ਵਿਦੇਸ਼ ਦੀਆਂ ਸੰਗਤਾਂ ਵਿਚ ਬੜੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ।ਇਸ ਮੌਕੇ ਅੰਮ੍ਰਿਤਸਰ ਸੰਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਧੂਮ-ਧਾਮ ਨਾਲ ਮਨਾਇਆ ਗਿਆ।ਇਸ ਮੌਕੇ ਸੰਗਤਾਂ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਈਆ।
ਉਹਨਾਂ ਵੱਲੋ ਗੁਰੂ ਘਰ ਮੱਥਾ ਟੇਕ ਹਾਜ਼ਰੀਆ ਭਰੀਆਂ ਅਤੇ ਗੁਰੂ ਘਰ ਦੀਆ ਖੁਸ਼ੀਆ ਪ੍ਰਾਪਤ ਕੀਤੀਆ।ਇਸ ਮੌਕੇ ਸੰਗਤਾਂ ਵੱਲੋਂ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੇਸੀ ਘਿਉ ਦੇ ਦੀਵੇ ਜਗਾ ਸੁੰਦਰ ਦੀਪਮਾਲਾ ਕੀਤੀ ਗਈ।
ਇਸ ਮੌਕੇ ਅਲੌਕਿਕ ਆਤਿਸ਼ਬਾਜ਼ੀ ਦਾ ਨਜਾਰਾ ਮਾਣਿਆ। ਸੰਗਤਾਂ ਨੇ ਦੱਸਿਆ ਹੈ ਕਿ ਗੁਰੂ ਘਰ ਨਤਮਸਤਕ ਹੋ ਕੇ ਬੜੀ ਹੀ ਖੁਸ਼ੀ ਮਹਿਸੂਸ ਹੋ ਰਹੀ ਹੈ ਅਤੇ ਸੁੰਦਰ ਦੀਪਮਾਲਾ ਅਤੇ ਅਲੌਕਿਕ ਆਤਸ਼ਬਾਜ਼ੀ ਵੇਖ ਕੇ ਮਨ ਨਿਹਾਲ ਹੋ ਰਿਹਾ ਹੈ।
ਇਹ ਵੀ ਪੜੋ:ਬਜੁਰਗ ਕੋਰੋਨਾ ਮਰੀਜ਼ਾਂ ਨੂੰ ਬੈਡ ਨਾਲ ਬੰਨ੍ਹਿਆ, ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ