ਅੰਮ੍ਰਿਤਸਰ: ਸ਼ਹਿਰ ਦੇ ਫੋਰਸ ਚੌਂਕ ਵਿੱਚ ਉਸ ਵੇਲੇ ਹਲਚਲ ਮਚ ਗਈ ਜਦੋਂ ਇੱਕ ਰੇਡ ਲਾਈਟ ’ਤੇ ਖੜੇ ਆਟੋਆਂ ਨੂੰ ਪਿਛੋਂ ਤੇਜ਼ ਰਫਤਾਰ ਆਉਂਦੀ ਕਾਰ ਨੇ ਟੱਕਰ ਮਾਰ ਦਿੱਤੀ। ਆਟੋਆਂ ਵਿੱਚ ਕਈ ਲੋਕ ਮੌਜੂਦ ਸਨ, ਜੋ ਇਸ ਹਾਦਸੇ ਵਿਚ ਜ਼ਖਮੀ ਹੋ ਗਏ। ਜਿਨ੍ਹਾਂ ਦਾ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਇਲਾਜ ਲਈ ਭਰਤੀ ਕਰਵਾਇਆ ਗਿਆ ਹੈ।
ਓਧਰ ਕਾਰ ਚਾਲਕ ਮੌਕੇ ਤੋਂ ਫਰਾਰ ਹੋਣ ਦੀ ਖ਼ਬਰ ਹੈ। ਪੀੜਤ ਦਾ ਕਹਿਣਾ ਹੈ ਕਿ ਖੜੇ ਆਟੋ ਨੂੰ ਪਿੱਛੋ ਕਾਰ ਚਾਲਕ ਨੇ ਟੱਕਰ ਮਾਰ ਦਿੱਤੀ ਹੈ, ਜਿਸ ’ਚ ਕਈ ਲੋਕ ਜਖਮੀ ਹੋ ਗਏ ਹਨ। ਪੀੜਤ ਆਪਣੇ ਆਟੋ ਦੀ ਭਰਪਾਈ ਮੰਗ ਰਿਹਾ ਹੈ ਤੇ ਮੁਲਜ਼ਮ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ। ਉਧਰ ਦੂਜੇ ਪਾਸੇ ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਤੇ ਮੁਲਜ਼ਮ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ