ਅੰਮ੍ਰਿਤਸਰ: ਸ਼੍ਰੌਮਣੀ ਅਕਾਲੀ ਦਲ ਦੇ ਯੂਥ ਪ੍ਰਧਾਨ ਪਰਮਬੰਸ ਬੰਟੀ ਰੋਮਾਣਾ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਲਈ ਪਹੁੰਚੇ। ਇਸ ਮੌਕੇ ਉਨ੍ਹਾਂ ਵਲੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਾਂਗਰਸ ਸਰਕਾਰ 'ਤੇ ਕਈ ਨਿਸ਼ਾਨੇ ਵੀ ਸਾਧੇ। ਉਨ੍ਹਾਂ ਦਾ ਕਹਿਣਾ ਕਿ ਅਕਾਲੀ ਦਲ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਾਂਗਰਸ ਸਰਕਾਰ ਵਲੋਂ ਕੀਤੀ ਜਾ ਰਹੀ ਹੈ।
ਇਸ ਮੌਕੇ ਬੰਟੀ ਰੋਮਾਣਾ ਨੇ ਨਵਜੋਤ ਸਿੰਘ ਸਿੱਧੂ ਅਤੇ ਨਵਜੋਤ ਕੌਰ ਸਿੱਧੂ ਬਾਬਤ ਬੋਲਦਿਆਂ ਕਿਹਾ ਕਿ ਉਨ੍ਹਾਂ ਦੋਵਾਂ ਦੀ ਆਪਸ 'ਚ ਤਾਲਮੇਲ ਨਹੀਂ ਹੈ। ਉਨ੍ਹਾਂ ਦਾ ਕਹਿਣਾ ਕਿ ਨਵਜੋਤ ਕੌਰ ਸਿੱਧੂ ਵਲੋਂ ਸੂਬੇ 'ਚ ਅਫੀਮ ਦੀ ਖੇਤੀ ਕਰਨ ਦੀ ਗੱਲ ਕੀਤੀ ਜਾ ਰਹੀ, ਜਦਕਿ ਸਰਕਾਰ ਨੂੰ ਚਾਹੀਦਾ ਕਿ ਨੌਜਵਾਨਾਂ ਨੂੰ ਰੁਜਗਾਰ ਦਿੱਤਾ ਜਾਵੇ। ਨੌਜਵਾਨਾਂ ਨੂੰ ਸਵੈ ਰੁਜਗਾਰ ਦੇ ਯੋਗ ਬਣਾਇਆ ਜਾਵੇ।
ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਨੂੰ ਬੁਰਜ ਜਵਾਹਰ ਸਿੰਘ ਵਾਲਾ 'ਚ ਲੋਕਾਂ ਦੀ ਵਿਰੋਧਤਾ ਦਾ ਸਾਹਮਣਾ ਕਰਨਾ ਪਿਆ, ਜਦਕਿ ਉਹ ਖੁਦ ਵਿਸਾਖੀ ਮੌਕੇ ਬਰਗਾੜੀ ਨਤਮਸਤਕ ਹੋ ਕੇ ਆਏ ਹਨ। ਉਨ੍ਹਾਂ ਦਾ ਕਹਿਣਾ ਕਿ ਲੋਕਾਂ ਦੇ ਦਿਲਾਂ 'ਚ ਕਾਂਗਰਸ ਖਿਲਾਫ਼ ਰੋਸ ਹੈ।
ਇਸ ਦੇ ਨਾਲ ਹੀ ਉਨ੍ਹਾਂ ਦੀਪ ਸਿੱਧੂ ਸਬੰਧੀ ਬੋਲਦਿਆਂ ਕਿਹਾ ਕਿ ਉਹ ਸ਼ੁਰੂ ਤੋਂ ਹੀ ਕਹਿੰਦੇ ਹਨ, ਕਿ ਦੀਪ ਸਿੱਧੂ ਭਾਜਪਾ ਦਾ ਏਜੰਟ ਹੈ। ਇਸ ਲਈ ਉਸ ਦੇ ਸਬੰਧ 'ਕੁਝ ਨਹੀਂ ਕਹਿਣਾ ਚਾਹੁੰਦੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ 'ਚ ਅਕਾਲੀ ਦਲ ਵਲੋਂ ਯੂਥ ਅਕਾਲੀ ਦਲ ਦਾ ਹੋਰੲ ਵਿਸਥਾਰ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਕਾਲੀ ਦਲ ਲਈ ਨਿਰਮ ਰਵੱਈਆ ਨਹੀਂ ਸਗੋਂ ਅਕਰਾਤਨਕ ਰਵੱਈਆ ਰੱਖ ਰਹੇ ਹਨ। ਉਨ੍ਹਾਂ ਦਾ ਕਹਿਣਾ ਕਿ ਅਕਾਲੀ ਦਲ ਨੂੰ ਬਦਨਾਮ ਕਰਨ ਲਈ ਮੁੱਖ ਮੰਤਰੀ ਸਾਹਿਬ ਵਲੋਂ ਪਹਿਲਾਂ ਆਪਣੇ ਖਾਸ ਜਸਟਿਸ ਰਣਜੀਤ ਸਿੰਘ ਦਾ ਕਮਿਸ਼ਨ ਬਣਾਇਆ ਗਿਆ ਅਤੇ ਹੁਣ ਕੁੰਵਰ ਵਿਜੇ ਪ੍ਰਤਾਪ ਸਿੰਘ ਦੇ ਮਾਧਿਅਮ ਤੋਂ ਸਿਆਸਤ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ:ਦਿਲ ਦਹਿਲਾਉਣ ਮਾਮਲਾ, ਸੁੱਤੇ ਪਏ ਬਜ਼ੁਰਗ ਦਾ ਸਿਰ ਵੱਢ ਨਾਲ ਲੈ ਗਏ ਕਾਤਲ