ਅੰਮ੍ਰਿਤਸਰ: ਪਿਛਲੇ ਦਿਨੀਂ ਜੰਮੂ ਕਟੜਾ ਹਾਈਵੇ ਉੱਤੇ ਅੰਮ੍ਰਿਤਸਰ ਤੋਂ ਵੈਸ਼ਨੋ ਦੇਵੀ ਜਾ ਰਹੀ ਬੱਸ ਖੱਡ ਵਿੱਚ ਡਿੱਗਣ ਕਰਕੇ 10 ਲੋਕਾਂ ਦੀ ਮੌਤ ਹੋ ਗਈ ਸੀ ਅਤੇ ਕਈ ਲੋਕ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ ਸਨ। ਬੱਸ ਵਿੱਚ 75 ਦੇ ਕਰੀਬ ਯਾਤਰੀ ਸਵਾਰ ਸਨ। ਜਿੱਸ ਵਿੱਚ ਅੰਮ੍ਰਿਤਸਰ ਦੋ ਯਾਤਰੀ ਹਨ ਜਿਨ੍ਹਾਂ ਦੀ ਹਾਦਸੇ ਵਿੱਚ ਮੌਤ ਹੋ ਗਈ। ਬਾਕੀ ਲੋਕ ਬਿਹਾਰ ਦੇ ਹਨ ਜਿਨ੍ਹਾਂ ਦੀਆਂ ਮ੍ਰਿਤਕ ਦੇਹਾਂ ਕੱਲ ਦੇਰ ਰਾਤ ਅੰਮ੍ਰਿਤਸਰ ਦੇ ਫ਼ਤਹਿਗੜ੍ਹ ਚੂੜੀਆਂ ਪੁੱਜੀਆਂ। ਮ੍ਰਿਤਕਾ ਦੇਹਾਂ ਅੰਮ੍ਰਿਤਸਰ ਵਿੱਚ ਪਹੁੰਚਣ ਤੋਂ ਬਾਅਦ ਮਾਹੌਲ ਪੂਰੀ ਤਰ੍ਹਾਂ ਗਮਗੀਨ ਸੀ।
ਮੁਆਵਜ਼ੇ ਦੀ ਮੰਗ: ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੂਰਾ ਹਾਲ ਸੀ। ਪੀੜਤ ਪਰਿਵਾਰ ਨੇ ਦੱਸਿਆ ਕਿ ਅੰਮ੍ਰਿਤਸਰ ਦੇ ਦੋ ਲੋਕਾਂ ਦੀ ਮੌਤ ਹੋਈ ਹੈ ਅਤੇ ਬਾਕੀ ਮ੍ਰਿਤਕ ਬਿਹਾਰ ਦੇ ਸਨ। ਅੰਮ੍ਰਿਤਸਰ ਦੇ ਇੱਕ ਨੌਜਵਾਨ ਅਤੇ ਇੱਕ ਔਰਤ ਦੀ ਮੌਤ ਹੋਈ। ਪੀੜਤ ਪਰਿਵਾਰ ਦਾ ਕਹਿਣਾ ਹੈ ਕਿ ਸੱਤ ਦੇ ਕਰੀਬ ਲੋਕ ਹੁਣ ਵੀ ਜ਼ਿਆਦਾ ਗੰਭੀਰ ਸਥਿਤੀ ਵਿੱਚ ਅਤੇ ਉਹ ਹਣ ਵੀ ਜੰਮੂ ਦੇ ਹਸਪਤਾਲ ਵਿੱਚ ਦਾਖਿਲ ਸਨ। ਉਨ੍ਹਾਂ ਕਿਹਾ ਕਿ ਪੰਜ ਜ਼ਖ਼ਮੀਆਂ ਨੂੰ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਵੀ ਇੱਕ ਬੱਚੇ ਦੀ ਹਾਲਤ ਬਹੁਤ ਨਾਜ਼ੁਕ ਦੱਸੀ ਜਾ ਰਹੀ ਹੈ। ਉੱਥੇ ਹੀ ਪੀੜਿਤ ਪਰਿਵਾਰ ਨੇ ਸਰਕਾਰ ਕੋਲੋ ਮੁਆਵਜ਼ੇ ਦੀ ਮੰਗ ਕਰਦੇ ਹੋਇਆ ਕਿਹਾ ਕਿ ਜੰਮੂ ਸਰਕਾਰ ਵੱਲੋਂ ਮ੍ਰਿਤਕ ਪਰਿਵਾਰਾਂ ਨੂੰ ਪੰਜ-ਪੰਜ ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 50 -50 ਹਜ਼ਾਰ ਰੁਪਏ ਦਿੱਤੇ ਗਏ ਹਨ। ਪੀੜਤ ਪਰਿਵਾਰਾਂ ਨੇ ਪੰਜਾਬ ਅਤੇ ਬਿਹਾਰ ਸਰਕਾਰ ਕੋਲੋਂ ਵੀ ਮੁਆਵਜ਼ੇ ਦੀ ਮੰਗ ਕੀਤੀ ਹੈ।
ਮਦਦ ਦਾ ਭਰੋਸਾ: ਦੱਸ ਦਈਏ ਹਾਦਸਾ ਵਾਪਰਨ ਤੋਂ ਬਾਅਦ ਅੰਮ੍ਰਿਤਸਰ ਵਿੱਚ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਹਲਕਾ ਵਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਵੀ ਪਹੁੰਚੇ ਸਨ। ਪਰਿਵਾਰ ਦੇ ਨਾਲ ਹਮਦਰਦੀ ਜਤਾਉਂਦਿਆਂ ਉਨ੍ਹਾਂ ਕਿਹਾ ਸੀ ਕਿ ਸਰਕਾਰ ਪੀੜਤ ਪਰਿਵਾਰਾਂ ਦੇ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ। ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਵੱਲੋਂ ਜੰਮੂ ਦੇ ਅਧਿਕਾਰੀਆਂ ਅਤੇ ਸਰਕਾਰ ਨਾਲ ਰਾਬਤਾ ਕਾਇਮ ਗਿਆ। ਜ਼ਿਕਰਯੋਗ ਹੈ ਕਿ ਨਿੱਜੀ ਕੰਪਨੀ ਦੀ ਬੱਸ ਬੀਤੇ ਦਿਨੀ ਦੇਰ ਰਾਤ ਫਤਿਹਗੜ੍ਹ ਚੂੜੀਆਂ ਰੋਡ ਤੋਂ ਕਟੜਾ ਲਈ ਰਵਾਨਾ ਹੋਈ ਸੀ। ਬੱਸ ਵਿੱਚ 72 ਲੋਕ ਸਵਾਰ ਸਨ ਅਤੇ ਇੱਕੋ ਪਰਿਵਾਰ ਦੇ ਜੀਅ ਆਪਣੇ ਬੱਚੇ ਦੇ ਮੁੰਡਨ ਕਰਵਾਉਣ ਕਟੜਾ ਜਾ ਰਹੇ ਸਨ ਰਸਤੇ ਵਿੱਚ ਝਝਾਰ ਕੋਟਲੀ ਨੇੜੇ ਬੱਸ ਡੂੰਘੀ ਖੱਡ ਵਿੱਚ ਜਾ ਡਿੱਗੀ। ਹਾਦਸੇ ਦੌਰਾਨ 10 ਲੋਕਾਂ ਦੀ ਮੌਤ ਹੋ ਗਈ ਸੀ।