ਅੰਮ੍ਰਿਤਸਰ: ਕੋਰੋਨਾ ਮਹਾਂਮਾਰੀ ਨੂੰ ਦੇਖਦਿਆਂ ਅਜਨਾਲਾ ਪ੍ਰਸ਼ਾਸਨ ਵੱਲੋਂ ਉਪਰਾਲਾ ਕਰਦੇ ਹੋਏ ਬੱਸ ਸਟੈਂਡ ਅੰਦਰ ਸਿਹਤ ਵਿਭਾਗ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਇੱਕ ਵਿਸ਼ੇਸ਼ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਲੋਕਾਂ ਦੇ ਮੁਫ਼ਤ ਕੋਰੋਨਾ ਟੈਸਟ ਕੀਤੇ ਗਏ, ਉਥੇ ਹੀ ਪੁਲਿਸ ਨੇ ਲੋਕਾਂ ਨੂੰ ਮੁਫ਼ਤ ਟੈਸਟ ਕਰਵਾਓ ਦੀ ਅਪੀਲ ਕੀਤੀ। ਉਥੇ ਹੀ ਦੁਕਾਨਦਾਰ ਅਤੇ ਆਲੇ-ਦੁਆਲੇ ਦੇ ਲੋਕ ਨੇ ਆਪਣੇ ਕੋਰੋਨਾ ਟੈਸਟ ਕਰਵਾਏ।
ਇਸ ਮੌਕੇ ਸਿਹਤ ਵਿਭਾਗ ਦੇ ਕਰਮਚਾਰੀ ਨੇ ਦੱਸਿਆ ਕਿ ਅੱਜ ਉਨ੍ਹਾਂ ਵੱਲੋਂ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਿਹਤ ਵਿਭਾਗ ਅਤੇ ਪੰਜਾਬ ਪੁਲਿਸ ਵੱਲੋਂ ਸਾਂਝੇ ਤੌਰ 'ਤੇ ਇੱਕ ਵਿਸ਼ੇਸ਼ ਕੈਂਪ ਲਗਾ ਕੇ ਲੋਕਾਂ ਦੇ ਮੁਫ਼ਤ ਕੋਰੋਨਾ ਟੈਸਟ ਕੀਤੇ ਜਾ ਰਹੇ ਹਨ। ਉਸੇ ਦੇ ਚਲਦੇ ਅੱਜ 100 ਸੈਂਪਲ ਲਏ ਗਏ ਹਨ, ਜਿਨ੍ਹਾਂ ਦੀ ਰਿਪੋਰਟ ਜਲਦ ਆਵੇਗੀ।
ਇਸ ਮੌਕੇ ਏਐਸਆਈ ਸੁਖਜੀਤ ਸਿੰਘ ਨੇ ਕਿਹਾ ਕਿ ਪੁਲਿਸ ਪ੍ਰਸ਼ਾਸਨ ਵੱਲੋਂ ਤੇ ਸਿਹਤ ਵਿਭਾਗ ਦੀ ਮਦਦ ਨਾਲ ਵਿਸ਼ੇਸ਼ ਕੈਂਪ ਲਗਾ ਕੇ ਲੋਕਾਂ ਦੇ ਮੁਫ਼ਤ ਕੋਰੋਨਾ ਟੈਸਟ ਕਰਵਾਏ ਜਾ ਰਹੇ ਹਨ।