ਅੰਮ੍ਰਿਤਸਰ: ਦੁਰਗਿਆਣਾ ਮੰਦਰ ਕਮੇਟੀ ਵੱਲੋਂ ਸ਼੍ਰੀ ਰਾਮ ਜਨਮ ਭੂਮੀ ਵਿਖੇ ਸ਼੍ਰੀ ਰਾਮ ਚੰਦਰ ਜੀ ਦਾ ਇੱਕ ਵਿਸ਼ਾਲ ਸੁੰਦਰ ਬਨਣ ਜਾ ਰਿਹਾ ਹੈ। ਇਸ ਦੀ ਸ਼ੁਰੂਆਤ ਦੁਰਗਿਆਣਾ ਕਮੇਟੀ ਵੱਲੋਂ ਇੱਕ ਕਰੋੜ ਇੱਕ ਹਜ਼ਾਰ ਇੱਕ ਸੋ ਰੁਪਏ ਦਾ ਚੈੱਕ ਆਰਐਸਐਸ ਦੇ ਪ੍ਰਮੁੱਖ ਪ੍ਰਚਾਰਕ ਰਮੇਸ਼ਵਰ ਜੀ ਨੂੰ ਭੇਂਟ ਕੀਤਾ ਗਿਆ। ਇਸ ਮੌਕੇ ਦੁਰਗਿਆਣਾ ਕਮੇਟੀ ਨੇ ਕਿਹਾ ਕਿ ਇਹ ਹਿੰਦੂ ਸਮਾਜ ਲਈ ਬੜੀ ਖੁਸ਼ੀ ਦੀ ਗੱਲ ਹੈ ਕਿ ਰਾਮ ਮੰਦਿਰ ਬਨਣ ਜਾ ਰਿਹਾ ਹੈ। ਇਸ ਵਿੱਚ ਸਾਰੇ ਹਿੰਦੂ ਧਰਮ ਅਤੇ ਸਮਾਜ ਦੇ ਲੋਕਾਂ ਨੂੰ ਵੱਧ ਚੜ ਕੇ ਹਿੱਸਾ ਲੈਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਮੇਟੀ ਦਾ ਕਹਿਣਾ ਹੈ ਕਿ ਕਾਰਪੋਰੇਟ ਘਰਾਣਿਆਂ ਤੋਂ ਫੰਡ ਨਾ ਲੈ ਕੇ ਹਰੇਕ ਹਿੰਦੂ ਧਰਮ ਅਤੇ ਸਮਾਜ ਦੇ ਲੋਕਾਂ ਵੱਲੋਂ ਇਸ ਮੰਦਰ ਲਈ ਦਾਨ ਦੇਣਾ ਚਾਹੀਦਾ ਤਾਂ ਜੋ ਲੋਕ ਵਿਦੇਸ਼ ਤੋਂ ਭਾਰਤ ਆਉਂਦੇ ਹਨ। ਉਹ ਇਸ ਭਵਯਾ ਵਿਸ਼ਾਲ ਮੰਦਰ ਨੂੰ ਵੇਖ ਕੇ ਬੜੀ ਖੁਸ਼ੀ ਮਹਿਸੂਸ ਕਰਨ।
ਇਸ ਮੌਕੇ ਕੈਬਿਨੇਟ ਮੰਤਰੀ ਓਪੀ ਸੋਨੀ ਨੇ ਦੁਰਗਿਆਣਾ ਕਮੇਟੀ ਨੂੰ ਵਧਾਈ ਦਿੱਤੀ ਤੇ ਕਿਹਾ ਅੱਜ ਹਿੰਦੂ ਸਮਾਜ ਲਈ ਬੜੀ ਖੁਸ਼ੀ ਦੀ ਗੱਲ ਹੈ ਕਿ ਰਾਮ ਮੰਦਿਰ ਬਨਾਉਣ ਵਿੱਚ ਇਨ੍ਹਾਂ ਵੱਡਾ ਯੋਗਦਾਨ ਦਿੱਤਾ। ਉਨ੍ਹਾਂ ਕਿਹਾ ਕਿ ਇਹ ਸੇਵਾ ਭਾਗਾਂ ਵਾਲਿਆਂ ਨੂੰ ਮਿਲਦੀ ਹੈ ਸਾਨੂੰ ਸਭ ਨੂੰ ਮਿਲ ਕੇ ਸੇਵਾ ਕਰਨੀ ਚਾਹੀਦੀ ਹੈ। ਰਾਮ ਮੰਦਰ ਦੀ ਅਜੈ ਸ਼ੁਰੂਆਤ ਹੋਈ ਹੈ ਇਸ ਨੂੰ ਬਣਨ ਵਿੱਚ ਕਾਫ਼ੀ ਸਮਾਂ ਲੱਗੇਗਾ। ਇਸ ਮੰਦਰ ਦੇ ਨਿਰਮਾਣ ਵਿੱਚ ਹਰੇਕ ਹਿੰਦੂ ਦਾ ਯੋਗਦਾਨ ਪਾਇਆ ਜਾਵੇ।