ETV Bharat / state

ਸ਼ਿਵ ਸੈਨਾ ਨੇ ਸਾੜਿਆ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦਾ ਪੁਤਲਾ

ਅੰਮ੍ਰਿਤਸਰ ਵਿੱਚ ਸ਼ਿਵ ਸੈਨਾ ਵੱਲੋਂ ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖਾਨ ਦਾ ਪੁਤਲਾ ਫੂਕਿਆ ਗਿਆ। ਉਨ੍ਹਾਂ ਇਸ ਵਿਰੋਧ ਪ੍ਰਦਰਸ਼ਨ ਕਰਦਿਆਂ ਜੰਮੂ ਕਸ਼ਮੀਰ ਵਿੱਚ ਅੱਤਵਾਦੀ ਹਮਲੇ ਵਿੱਚ ਮਾਰੇ ਗਏ ਦੋ ਆਧਿਆਪਕਾਂ ਲਈ ਪਕਿਸਤਾਨ ਸਰਕਾਰ ਦੀ ਨਿਖੇਦੀ ਕੀਤੀ ਹੈ। ਉਨ੍ਹਾਂ ਕਿਹਾ ਕਿ ਹਿੰਦੂ ਸਿੱਖ ਲੋਕਾਂ ਨੂੰ ਆਏ ਦਿਨ ਗੋਲੀ ਦਾ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਇਸ ਵਿੱਚ ਪਾਕਿਸਤਾਨੀ ਸਰਕਾਰ ਦੀ ਮਿਲੀਭੁਗਤ ਹੈ।

ਸ਼ਿਵ ਸੈਨਾ ਨੇ ਫੂਕਿਆ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦਾ ਪੁਤਲਾ

author img

By

Published : Oct 9, 2021, 1:52 PM IST

ਅੰਮ੍ਰਿਤਸਰ: ਜ਼ਿਲ੍ਹੇ ਵਿੱਚ ਸ਼ਿਵ ਸੈਨਾ ਵੱਲੋਂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ (Pakistan Prime Minister Imran Khan) ਦਾ ਪੁਤਲਾ ਫੂਕਿਆ ਗਿਆ। ਉਨ੍ਹਾਂ ਇਸ ਵਿਰੋਧ ਪ੍ਰਦਰਸ਼ਨ ਕਰਦਿਆਂ ਜੰਮੂ ਕਸ਼ਮੀਰ ਵਿੱਚ ਅੱਤਵਾਦੀ ਹਮਲੇ (Terrorist attacks in Jammu and Kashmir) ਵਿੱਚ ਮਾਰੇ ਗਏ ਦੋ ਆਧਿਆਪਕਾਂ ਲਈ ਪਕਿਸਤਾਨ ਸਰਕਾਰ (Government of Pakistan) ਦੀ ਨਿਖੇਦੀ ਕੀਤੀ ਹੈ।

ਉਨ੍ਹਾਂ ਕਿਹਾ ਕਿ ਹਿੰਦੂ ਸਿੱਖ ਲੋਕਾਂ ਨੂੰ ਆਏ ਦਿਨ ਗੋਲੀ ਦਾ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਇਸ ਵਿੱਚ ਪਾਕਿਸਤਾਨੀ ਸਰਕਾਰ ਦੀ ਮਿਲੀਭੁਗਤ ਹੈ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਇਨ੍ਹਾਂ ਅੱਤਵਾਦੀ ਹਮਲਿਆਂ ਦੇ ਖ਼ਿਲਾਫ਼ ਸਰਕਾਰ ਨੂੰ ਸਖ਼ਤ ਕਦਮ ਚੁੱਕਣੇ ਚਾਹੀਦੇ ਹਨ।

ਸ਼ਿਵ ਸੈਨਾ ਨੇ ਫੂਕਿਆ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦਾ ਪੁਤਲਾ

ਇਸ ਮੌਕੇ ਗੱਲਬਾਤ ਕਰਦਿਆਂ ਸ਼ਿਵ ਸੈਨਾ ਦੇ ਆਗੂ ਸੁਧੀਰ ਸੂਰੀ ਨੇ ਕਿਹਾ ਕਿ ਪਾਕਿਸਤਾਨ ਵੱਲੋਂ ਆਏ ਦਿਨ ਨਵੇਂ ਤੋਂ ਨਵੇਂ ਮਨਸੂਬੇ ਭਾਰਤ ਵਿੱਚ ਦਹਿਸ਼ਤ ਫੈਲਾਉਂਦੇ ਰਚੇ ਜਾ ਰਹੇ ਹਨ।ਕੱਲ੍ਹ ਜੰਮੂ ਕਸ਼ਮੀਰ ਦੇ ਵਿਚ ਇਕ ਸਕੂਲ ਦੀ ਪ੍ਰਿੰਸੀਪਲ ਤੇ ਇਕ ਅਧਿਆਪਕ ਨੂੰ ਦਹਿਸ਼ਤਗਰਦਾਂ ਨੇ ਆਪਣਾ ਨਿਸ਼ਾਨਾ ਬਣਾਇਆ, ਇਹ ਬਹੁਤ ਹੀ ਦੁਖਦਾਈ ਘਟਨਾ ਹੈ। ਸ਼ਿਵ ਸੈਨਾ ਇਸਦੀ ਸਖ਼ਤ ਸ਼ਬਦਾਂ ਚ ਨਿੰਦਾ ਕਰਦੀ ਹੈ।

ਉਨ੍ਹਾਂ ਕਿਹਾ ਕਿ ਜੰਮੂ ਕਸ਼ਮੀਰ ਚ ਦਹਿਸ਼ਤਗਰਦਾਂ ਨੇ ਫਿਰ ਆਪਣੇ ਪੈਰਪਸਾਰਨੇ ਸ਼ੁਰੂ ਕਰ ਦਿੱਤੇ ਹਨ। ਆਏ ਦਿਨ ਧਰਮ ਦੇ ਨਾਂ ਤੇ ਹਿੰਦੂ ਸਿੱਖਾਂ ਨੂੰ ਮਾਰਿਆ ਜਾ ਰਿਹਾ ਹੈ। ਉੱਥੋਂ ਦਾ ਪ੍ਰਸ਼ਾਸਨ ਕੋਈ ਵੀ ਕਾਰਵਾਈ ਕਰਨ ਨੂੰ ਤਿਆਰ ਨਹੀਂ ਹੈ। ਪਾਕਿਸਤਾਨ (Pakistan) ਵੱਲੋਂ ਕਦੀ ਹਿੰਦੂਆਂ ਦੇ ਮੰਦਰ ਤੋੜੇ ਜਾਂਦੇ ਹਨ ਤੇ ਕਦੀ ਹਿੰਦੂ ਸਿੱਖ ਪਰਿਵਾਰਾਂ ਤੇ ਤਸ਼ੱਦਦ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ (Central Government) ਨੂੰ ਇਸ ਦੇ ਖਿਲਾਫ ਸਖ਼ਤ ਤੋਂ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ।

ਇਹ ਵੀ ਪੜ੍ਹੋ:- ਜੰਮੂ ਕਸ਼ਮੀਰ ਹਿੰਸਾ: ਘਾਟੀ 'ਚ ਬਹੁ ਗਿਣਤੀ ਅਬਾਦੀ ਕਰ ਸਕਦੀ ਹੈ ਸਾਡੀ ਸੁਰੱਖਿਆ - ਸਿੱਖ ਭਾਈਚਾਰਾ

ETV Bharat Logo

Copyright © 2024 Ushodaya Enterprises Pvt. Ltd., All Rights Reserved.