ETV Bharat / state

ਹਰਿਆਣਾ ਦੇ ਗੁਰਦੁਆਰਿਆਂ ਵਿੱਚ ਡਿਊਟੀ ਕਰਨ ਵਾਲੇ ਮੁਲਾਜ਼ਮਾਂ ਨੇ ਐੱਸਜੀਪੀਸੀ ਦਫ਼ਤਰ ਦੇ ਬਾਹਰ ਕੀਤਾ ਪ੍ਰਦਰਸ਼ਨ

ਹਰਿਆਣਾ ਦੇ ਗੁਰਦੁਆਰਿਆਂ ਵਿੱਚ ਡਿਊਟੀ ਕਰਦੇ ਸ਼ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਲਾਜ਼ਮਾਂ ਵੱਲੋਂ ਅੱਜ ਐੱਸਜੀਪੀਸੀ ਦੇ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਵੀ ਸੌਂਪਿਆ।

The employees working in Haryana's gurdwaras staged a protest outside the SGPC office
Haryana ਦੇ ਗੁਰਦੁਆਰਿਆਂ ਵਿਚ ਡਿਊਟੀ ਕਰਨ ਵਾਲੇ ਮੁਲਾਜ਼ਮਾਂ ਨੇ ਐਸਜੀਪੀਸੀ ਦਫਤਰ ਦੇ ਬਾਹਰ ਕੀਤਾ ਪ੍ਰਦਰਸ਼ਨ
author img

By

Published : Apr 10, 2023, 2:01 PM IST

Haryana ਦੇ ਗੁਰਦੁਆਰਿਆਂ ਵਿਚ ਡਿਊਟੀ ਕਰਨ ਵਾਲੇ ਮੁਲਾਜ਼ਮਾਂ ਨੇ ਐਸਜੀਪੀਸੀ ਦਫਤਰ ਦੇ ਬਾਹਰ ਕੀਤਾ ਪ੍ਰਦਰਸ਼ਨ

ਅੰਮ੍ਰਿਤਸਰ : ਪਿਛਲੇ ਕੁਝ ਮਹੀਨੇ ਪਹਿਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਖ ਹੋ ਗਈ ਸੀ। ਅੱਡ ਹੋਣ ਤੋਂ ਬਾਅਦ ਦੋਵਾਂ ਕਮੇਟੀਆਂ ਵਿਚਕਾਰ ਤਕਰਾਰ ਚੱਲਦੀ ਰਹੀ, ਜਿਸਦੇ ਚਲਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਰਿਆਣਾ ਕਮੇਟੀ ਦੇ ਖ਼ਿਲਾਫ਼ ਮਾਣਯੋਗ ਅਦਾਲਤ ਵਿੱਚ ਵੀ ਪਟੀਸ਼ਨਾਂ ਪਾਈਆਂ ਹੋਈਆਂ ਹਨ, ਪਰ ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਲਾਜ਼ਮ ਜੋ ਹਰਿਆਣਾ ਦੇ ਗੁਰਦੁਆਰਿਆਂ ਵਿੱਚ ਡਿਊਟੀ ਕਰ ਰਹੇ ਸਨ ਅਤੇ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਖਰੀ ਹੋਣ ਉਤੇ ਉਹ ਐਸਜੀਪੀਸੀ ਦੇ ਮੁਲਾਜ਼ਮ ਹਰਿਆਣਾ ਕਮੇਟੀ ਦੇ ਅਧੀਨ ਆਉਣ ਲੱਗੇ।

ਹਰਿਆਣਾ ਕਮੇਟੀ ਦੇ ਮੁਲਾਜ਼ਮਾਂ ਵੱਲੋਂ ਸ਼੍ਰੋਮਣੀ ਕਮੇਟੀ ਵਿੱਚ ਡਿਊਟੀ ਤਬਦੀਲ ਕਰਵਾਉਣ ਦੀ ਮੰਗ : ਹੁਣ ਮੁਲਾਜ਼ਮਾਂ ਵੱਲੋਂ ਹਰਿਆਣਾ ਕਮੇਟੀ ਵਿੱਚ ਲਗਾਤਾਰ ਆ ਕੇ ਆਪਣੀ ਡਿਊਟੀ ਵਾਪਸ ਸ਼੍ਰੋਮਣੀ ਕਮੇਟੀ ਅਧੀਨ ਆਉਂਦੇ ਗੁਰਦੁਆਰਿਆਂ ਵਿੱਚ ਕਰਵਾਉਣ ਦੀ ਬੇਨਤੀ ਕੀਤੀ ਗਈ ਅਤੇ ਜਦੋਂ ਉਨ੍ਹਾਂ ਦੀ ਬੇਨਤੀ ਪ੍ਰਵਾਨ ਨਾ ਹੋਈ ਤਾਂ ਅੱਜ ਉਨ੍ਹਾਂ ਵੱਲੋਂ ਐਸਜੀਪੀਸੀ ਦੇ ਮੁਖ ਦਫਤਰ ਦੇ ਬਾਹਰ ਬੈਠ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਦਰਸ਼ਨ ਕਰ ਰਹੇ SGPC ਦੇ ਮੁਲਾਜ਼ਮਾਂ ਨੇ ਕਿਹਾ ਕਿ ਉਹ ਲੰਬੇ ਸਮੇਂ ਤੋਂ ਐਸਜੀਪੀਸੀ ਦੇ ਅਧੀਨ ਆਉਂਦੇ ਗੁਰਦੁਆਰਿਆਂ ਵਿੱਚ ਡਿਊਟੀ ਨਿਭਾ ਰਹੇ ਸਨ ਅਤੇ ਐਸਜੀਪੀਸੀ ਵੱਲੋਂ ਹੀ ਉਨ੍ਹਾਂ ਦੀ ਡਿਊਟੀ ਹਰਿਆਣਾ ਦੇ ਗੁਰਦੁਆਰਿਆਂ ਵਿੱਚ ਲਗਾਈ ਗਈ ਸੀ ਬਾਅਦ ਵਿੱਚ ਹਰਿਆਣਾ ਸਿੱਖ ਗੁਰਦੁਆਰਾ ਕਮੇਟੀ ਵੱਖਰੀ ਹੋ ਗਈ, ਜਿਸ ਕਰਕੇ ਉਨ੍ਹਾਂ ਦੀਆਂ ਡਿਊਟੀਆਂ ਹਰਿਆਣਾ ਗੁਰਦੁਆਰਾ ਕਮੇਟੀ ਦੇ ਅਧੀਨ ਆਉਣ ਲੱਗੀਆਂ।

ਇਹ ਵੀ ਪੜ੍ਹੋ : Punjab DGP In Amritsar: ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਡੀਜੀਪੀ ਗੌਰਵ ਯਾਦਵ, ਕਿਹਾ- ਜੋ ਕਾਨੂੰਨ ਨੂੰ ਲੋੜੀਂਦਾ, ਉਸ ਨੂੰ ਕਰਾਂਗੇ ਗ੍ਰਿਫ਼ਤਾਰ

ਹਰਿਆਣਾ ਗੁਰਦੁਆਰਾ ਕਮੇਟੀ ਦੇ ਐਕਟ ਉਤੇ ਸਾਨੂੰ ਭਰੋਸਾ ਨਹੀਂ : ਉਨ੍ਹਾਂ ਕਿਹਾ ਕਿ ਹਰਿਆਣਾ ਗੁਰਦੁਆਰਾ ਕਮੇਟੀ ਦੇ ਐਕਟ ਉਤੇ ਸਾਨੂੰ ਭਰੋਸਾ ਨਹੀਂ ਹੈ, ਜਿਸ ਕਰਕੇ ਉਹ ਲਗਾਤਾਰ ਹੀ ਸ਼੍ਰੋਮਣੀ ਕਮੇਟੀ ਨੂੰ ਅਪੀਲ ਕਰ ਰਹੇ ਹਨ ਕਿ ਉਨ੍ਹਾਂ ਨੂੰ ਪੰਜਾਬ ਦੇ ਗੁਰਦੁਆਰਿਆਂ ਵਿੱਚ ਹੀ ਡਿਊਟੀ ਇਸ ਲਈ ਵਾਪਸ ਲਿਆਂਦਾ ਜਾਵੇ, ਨਹੀਂ ਤਾਂ ਉਹ ਆਤਮ ਹੱਤਿਆ ਕਰਨ ਲਈ ਮਜਬੂਰ ਹੋਣਗੇ। ਇਸ ਸਭ ਵਿਚਕਾਰ ਅੱਜ ਉਹਨਾ ਵੱਲੋਂ ਐਸਜੀਪੀਸੀ ਦੇ ਦਫ਼ਤਰ ਦੇ ਬਾਹਰ ਬੈਠ ਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਅਤੇ ਆਪਣਾ ਮੰਗ ਪੱਤਰ ਡੀ ਸੀ ਨੂੰ ਦੇਣ ਪਹੁੰਚੇ ਹਨ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਉਨ੍ਹਾਂ ਵੱਲੋਂ ਜਥੇਦਾਰ ਸਾਹਿਬਾਨ ਨਾਲ ਵੀ ਗੱਲਬਾਤ ਕੀਤੀ ਜਾਵੇਗੀ, ਪਰ ਜੇਕਰ ਕੋਈ ਹੱਲ ਨਾ ਹੋਇਆ ਤਾਂ ਸੰਘਰਸ਼ ਜ਼ਰੂਰ ਕਰਾਂਗੇ।

ਇਹ ਵੀ ਪੜ੍ਹੋ : Punjab Cabinet Meeting: ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਅੱਜ, ਜਲੰਧਰ ਜ਼ਿਮਨੀ ਚੋਣਾਂ ਨੂੰ ਲੈ ਕੇ ਹੋ ਸਕਦੀ ਐ ਚਰਚਾ

ETV Bharat Logo

Copyright © 2024 Ushodaya Enterprises Pvt. Ltd., All Rights Reserved.