ETV Bharat / state

ਬੰਦੀ ਸਿੰਘਾਂ ਦਾ ਮਸਲਾ ਭੱਖਿਆ, SGPC ਨੇ ਗੱਲਬਾਤ ਲਈ ਪ੍ਰਧਾਨ ਮੰਤਰੀ ਤੋਂ ਮੰਗਿਆ ਸਮਾਂ

ਦੇਸ਼ ਦੀਆਂ ਵੱਖ ਵੱਖ ਜੇਲਾਂ ਵਿਚ ਬੰਦ ਬੰਦੀ ਸਿੰਘਾਂ ਦੇ ਮਸਲੇ ਉਤੇ ਹੁਣ ਹਾਲਚਾਲ ਤੇਜ਼ ਹੋ ਚੁਕੀ ਹੈ। ਮੰਗਲਵਾਰ ਦੇ ਦਿਨ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਵਲੋਂ ਪੰਜਾਬ ਦੌਰੇ ਤੋਂ ਬਾਅਦ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਬਿਆਨ ਆਉਣੇ ਸ਼ੁਰੂ ਹੋ ਚੁਕੇ ਨੇ। ਹੁਣ ਇਸ ਮਸਲੇ ਵਿਚ SGPC ਨੇ ਪ੍ਰਧਾਨ ਮੰਤਰੀ ਤੋਂ ਮਿਲਣ ਦਾ ਸਮਾਂ ਮੰਗਿਆ ਹੈ।Bandi Singh release case.

The issue of Bandi Singhs was raised
The issue of Bandi Singhs was raised
author img

By

Published : Sep 1, 2022, 3:54 PM IST

Updated : Sep 1, 2022, 5:56 PM IST

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੰਦੀ ਸਿੰਘਾਂ ਦੀ (The issue of Bandi Singh ) ਰਿਹਾਈ ਦੇ ਮਾਮਲੇ ਵਿਚ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਗੱਲਬਾਤ ਕਰਨ ਲਈ ਸਮਾਂ ਮੰਗਿਆ ਹੈ। ਉਨ੍ਹਾਂ ਪ੍ਰਧਾਨ ਮੰਤਰੀ ਨੂੰ ਲਿਖਿਆ ਕਿ ਉਮਰ ਕੈਦ ਤੋਂ ਵੱਧ ਸਜ਼ਾਵਾਂ ਭੁਗਤਣ ਦੇ ਬਾਵਜੂਦ ਵੀ ਕਈ ਸਿੱਖ ਕੈਦੀ ਅਜੇ ਤਕ ਦੇਸ਼ ਦੀਆਂ ਜੇਲ੍ਹਾਂ ਅੰਦਰ ਬੰਦ ਹਨ ਅਤੇ ਸਿੱਖ ਉਨ੍ਹਾਂ ਦੀ ਰਿਹਾਈ ਚਾਹੁੰਦੇ ਨੇ। ਐਡਵੋਕੇਟ ਧਾਮੀ ਵੱਲੋਂ ਪ੍ਰਧਾਨ ਮੰਤਰੀ ਨੂੰ ਲਿਖੇ ਗਏ ਪੱਤਰ ਵਿਚ ਉਨ੍ਹਾਂ 9 ਸਿੱਖ ਕੈਦੀਆਂ ਦਾ ਜ਼ਿਕਰ ਵੀ ਕੀਤਾ ਗਿਆ ਹੈ, ਜੋ ਲੰਮੀਆਂ ਸਜ਼ਾਵਾਂ ਭੁਗਤਣ ਮਗਰੋਂ ਵੀ ਰਿਹਾਅ ਨਹੀਂ ਕੀਤੇ ਗਏ। Bandi Singh release case.

The issue of Bandi Singhs was raised
SGPC ਨੇ ਗੱਲਬਾਤ ਲਈ ਪ੍ਰਧਾਨ ਮੰਤਰੀ ਤੋਂ ਮੰਗਿਆ ਸਮਾਂ

ਇਨ੍ਹਾਂ ਵਿਚ ਭਾਈ ਗੁਰਦੀਪ ਸਿੰਘ ਖੈੜਾ, ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ, ਭਾਈ ਬਲਵੰਤ ਸਿੰਘ ਰਾਜੋਆਣਾ, ਭਾਈ ਜਗਤਾਰ ਸਿੰਘ ਹਵਾਰਾ, ਭਾਈ ਲਖਵਿੰਦਰ ਸਿੰਘ ਲੱਖਾ, ਭਾਈ ਗੁਰਮੀਤ ਸਿੰਘ, ਭਾਈ ਸ਼ਮਸ਼ੇਰ ਸਿੰਘ, ਭਾਈ ਪਰਮਜੀਤ ਸਿੰਘ ਭਿਓਰਾ ਅਤੇ ਭਾਈ ਜਗਤਾਰ ਸਿੰਘ ਤਾਰਾ ਦੇ ਨਾਂ ਸ਼ਾਮਲ ਹਨ। ਇਨ੍ਹਾਂ ਵਿੱਚੋਂ 8 ਸਿੱਖ ਬੰਦੀਆਂ ਦੀ ਕੈਦ 25 ਤੋਂ 32 ਸਾਲ ਦੇ ਦਰਮਿਆਨ ਹੈ, ਜਦਕਿ ਇੱਕ ਕੈਦੀ 17 ਸਾਲ ਤੋਂ ਜ਼ੇਲ੍ਹ ਅੰਦਰ ਨਜ਼ਰਬੰਦ ਹੈ। ਪੱਤਰ ਅੰਦਰ ਕੈਦ ਦੇ ਸਮੇਂ ਦੇ ਨਾਲ-ਨਾਲ ਮੌਜੂਦਾ ਜੇਲ੍ਹ ਦਾ ਵੀ ਜ਼ਿਕਰ ਕੀਤਾ ਗਿਆ ਹੈ।

ਐਡਵੋਕੇਟ ਧਾਮੀ ਨੇ ਕਿਹਾ ਹੈ ਕਿ ਸ਼੍ਰੋਮਣੀ ਕਮੇਟੀ ਸਿੱਖ ਕੈਦੀਆਂ ਦੀ ਰਿਹਾਈ ਨੂੰ ਲੈ ਕੇ ਨਿਰੰਤਰ ਯਤਨ ਕਰ ਰਹੀ ਹੈ ਅਤੇ ਪ੍ਰਧਾਨ ਮੰਤਰੀ ਨੂੰ ਪੱਤਰ ਲਿਖਿਆ ਗਿਆ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਮਾਂ ਮਿਲਣ ’ਤੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਲਈ ਉਨ੍ਹਾਂ ਦੀ ਅਗਵਾਈ ਵਿਚ 5 ਮੈਂਬਰੀ ਵਫ਼ਦ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਅਗਲੇਰੇ ਯਤਨਾਂ ਲਈ ਵੀ ਵਿਚਾਰ-ਵਟਾਂਦਰੇ ਦੇ ਰਾਹ ’ਤੇ ਹੈ ਅਤੇ ਭਲਕੇ 2 ਸਤੰਬਰ ਨੂੰ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼੍ਰੋਮਣੀ ਕਮੇਟੀ ਦੇ ਸਾਰੇ ਮੈਂਬਰਾਂ ਦੀ ਬੈਠਕ ਬੁਲਾਈ ਗਈ ਹੈ।

ਇਹ ਵੀ ਪੜ੍ਹੋ: ਅੰਮ੍ਰਿਤਸਰ ਵਿੱਚ ਹਾਈਵੋਲਟੇਜ ਡਰਾਮਾ, ਮੁਲਜ਼ਮ ਨੂੰ ਗ੍ਰਿਫਤਾਰ ਕਰਨ ਆਈ ਸੀ ਪੁਲਿਸ

Last Updated : Sep 1, 2022, 5:56 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.