ਅੰਮ੍ਰਿਤਸਰ : ਵੱਖ-ਵੱਖ ਇਲਜਾਮਾਂ ਤਹਿਤ ਆਸਾਮ ਦੀ ਡਿਬਰੁਗੜ੍ਹ ਜੇਲ੍ਹ ਵਿੱਚ ਨਜ਼ਰਬੰਦ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਜੇਲ੍ਹ ਵਿੱਚ ਭੁੱਖ ਹੜਤਾਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦਾ (Amritpal Singh And Colleagues On Hunger Strike) ਕਾਰਨ ਅੰਮ੍ਰਿਤਪਾਲ ਸਿੰਘ ਦੇ ਵਕੀਲ ਅਤੇ ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਜ਼ਿਲਾ ਪ੍ਰਸ਼ਾਸ਼ਨ ਵਲੋਂ ਇਜਾਜ਼ਤ ਨਾ ਦੇਣਾ ਦੱਸਿਆ ਜਾ ਰਿਹਾ ਹੈ। ਇਸਨੂੰ ਲੈ ਕੇ ਸ਼੍ਰੋਮਣੀ ਕਮੇਟੀ ਨੇ ਅੰਮ੍ਰਿਤਪਾਲ ਸਿੰਘ ਤੇ ਸਾਥੀਆਂ ਨਾਲ ਵਕੀਲ ਨੂੰ ਮਿਲਣ ਦੀ ਇਜਾਜ਼ਤ ਦੇਣ ਦੀ ਮੰਗ ਕੀਤੀ ਹੈ।
ਪਰਿਵਾਰ ਨੇ ਵੀ ਲਗਾਏ ਇਲਜ਼ਾਮ : ਦੂਜੇ ਪਾਸੇ ਇਸ ਸਾਰੇ ਮਾਮਲੇ ਬਾਰੇ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨਾਲ ਉਨ੍ਹਾਂ ਦੇ ਗ੍ਰਹਿ ਜੱਲੂਪੁਰ ਖੈੜਾ ਵਿਖੇ ਗੱਲਬਾਤ ਕਰਨ 'ਤੇ ਉਨ੍ਹਾਂ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਅਤੇ ਪੰਜਾਬ ਸਰਕਾਰ ਉੱਤੇ ਕਥਿਤ ਇਲਜਾਮ ਲਗਾਏ ਗਏ ਹਨ। ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਕਿਹਾ ਕਿ ਸਾਨੂੰ ਵੀ ਮੀਡੀਆ ਰਾਹੀਂ ਪਤਾ ਲੱਗਾ ਹੈ ਕਿ ਬੀਤੇ (Amritpal Singh) ਦਿਨੀਂ ਉਨ੍ਹਾਂ ਦੇ ਵਕੀਲ ਰਾਜਦੇਵ ਸਿੰਘ ਖਾਲਸਾ ਮੁਲਾਕਾਤ ਕਰਨ ਲਈ ਗਏ ਸਨ, ਜਿਨ੍ਹਾਂ ਨੂੰ ਅੰਮ੍ਰਿਤਪਾਲ ਸਿੰਘ ਨਾਲ ਮਿਲਣ ਨਹੀਂ ਦਿੱਤਾ ਗਿਆ। ਇਸ ਸਬੰਧੀ ਉਨ੍ਹਾਂ ਵਲੋਂ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੂੰ ਵੀ ਅਪੀਲ ਕੀਤੀ ਗਈ ਸੀ ਕਿ ਵਕੀਲ ਰਾਜਦੇਵ ਸਿੰਘ ਖਾਲਸਾ ਤੋਂ ਇਲਾਵਾ ਪਰਿਵਾਰਿਕ ਮੈਂਬਰਾਂ ਨੂੰ ਮਿਲਣ ਨਹੀਂ ਦਿੱਤਾ ਜਾ ਰਿਹਾ ਹੈ ਅਤੇ ਬੇਵਜਹ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਪ੍ਰਸ਼ਾਸ਼ਨ ਨੂੰ ਅਪੀਲ ਕਰਦਿਆਂ ਕਿਹਾ ਕਿ ਬਣਦੇ ਅਧਿਕਾਰਾਂ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਮਿਲਣ ਦੀ ਇਜਾਜਤ ਦਿੱਤੀ ਜਾਣੀ ਚਾਹੀਦੀ ਹੈ।
ਪੰਜਾਬ ਦੀਆਂ ਜੇਲ੍ਹਾਂ ਵਿੱਚ ਕੀਤੇ ਜਾਣ ਸ਼ਿਫਟ : ਉਨ੍ਹਾਂ ਕਿਹਾ ਕਿ ਬੀਤੇ ਸਮੇਂ ਦੌਰਾਨ ਵੀ ਮੁਲਾਕਾਤ ਜਾਂ ਫੋਨ ਕਾਲ ਨਾ ਕਰਨ ਦੀ ਅਜਿਹੀ ਸਮੱਸਿਆ ਆਉਣ ਉੱਤੇ ਹੜਤਾਲ ਵਰਗੀ ਸਥਿਤੀ ਬਣੀ ਸੀ ਪਰ ਪ੍ਰਸ਼ਾਸ਼ਨ ਨੂੰ ਚਾਹੀਦਾ ਹੈ ਕਿ ਉਨ੍ਹਾਂ ਦੇ ਵਕੀਲ ਜਾ ਪਰਿਵਾਰਿਕ ਨੂੰ ਬਾਰ ਬਾਰ ਅਜਿਹੀ ਨੌਬਤ ਆਉਣੀ ਹੀ ਨਹੀਂ ਚਾਹੀਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਡਿੱਬਰੁਗੜ੍ਹ ਜੇਲ੍ਹ ਵਿੱਚ ਐੱਨਐੱਸਏ ਤਹਿਤ ਬੰਦ ਨੌਜਵਾਨਾਂ ਨੂੰ ਪੰਜਾਬ ਦੀਆਂ ਜੇਲ੍ਹਾਂ ਵਿੱਚ ਸ਼ਿਫਟ ਕੀਤਾ ਜਾਵੇ।
- Hit and run case: ਲੁਧਿਆਣਾ ਦੇ ਮਾਡਲ ਟਾਊਨ ਇਲਾਕੇ 'ਚ ਕਾਰ ਨੇ ਬਜ਼ੁਰਗ ਨੂੰ ਦਰੜਿਆ, ਇਲਾਜ ਦੌਰਾਨ ਹੋਈ ਮੌਤ,ਅਣਪਛਾਤਿਆਂ ਖ਼ਿਲਾਫ਼ ਮਾਮਲ ਦਰਜ
- Martyr Parminder Singh : ਜਵਾਨ ਪਰਮਿੰਦਰ ਸਿੰਘ ਕਾਰਗਿਲ ਵਿੱਚ ਹੋਏ ਸ਼ਹੀਦ, ਇਕ ਸਾਲ ਪਹਿਲਾਂ ਹੋਇਆ ਸੀ ਵਿਆਹ
- Stubble Burning Cases in Punjab: ਸਰਕਾਰ ਦੀ ਸਖ਼ਤੀ ਦੀ ਨਹੀਂ ਪਰਵਾਹ, ਇੱਕ ਦਿਨ ਵਿੱਚ 100 ਤੋਂ ਵੱਧ ਪਰਾਲੀ ਸਾੜਨ ਦੇ ਮਾਮਲੇ ਆਏ ਸਾਹਮਣੇ
ਦੂਜੇ ਪਾਸੇ ਅੰਮ੍ਰਿਤਸਰ ਡਿਪਟੀ ਕਮਿਸ਼ਨਰ ਦਫ਼ਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸਿੱਖ ਸਟੂਡੈਂਟ ਫੈਡਰੇਸ਼ਨ ਤੇ ਵਕੀਲਾਂ ਦਾ ਇੱਕ ਵਫਦ ਵੀ ਮੰਗ ਪੱਤਰ ਦੇਣ ਲਈ ਪੁੱਜਿਆ। ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਨਜ਼ਰਬੰਦ ਭਾਈ ਅੰਮ੍ਰਿਤਪਾਲ ਸਿੰਘ ਅਤੇ ਹੋਰ ਸਿੱਖਾਂ ਦੇ ਪਰਿਵਾਰਕ ਮੈਂਬਰ ਵਕੀਲਾਂ ਨੂੰ ਮੁਲਾਕਾਤ ਦੀ ਇਜਾਜ਼ਤ ਨਾ ਦੇਣ ’ਤੇ ਇਤਰਾਜ਼ ਪ੍ਰਗਟ ਕੀਤਾ ਹੈ। ਇਸਦੇ ਚਲਦੇ ਸ਼੍ਰੋਮਣੀ ਕਮੇਟੀ ਮੈਬਰ ਅਤੇ ਸਿੱਖ ਸਟੂਡੈਂਟਸ ਫੈਡਰੇਸ਼ਨ ਤੇ ਵਕੀਲਾਂ ਦੇ ਵਫਦ ਨੇ ਕਿਹਾ ਕਿ ਡਿੱਬਰੂਗੜ੍ਹ ਜੇਲ੍ਹ ’ਚ ਕੈਦ ਸਿੱਖਾਂ ਦੇ ਪਰਿਵਾਰਾਂ ਨੂੰ ਮਿਲਣ ਤੋਂ ਰੋਕਣਾ ਮਨੁੱਖੀ ਅਧਿਕਾਰਾਂ ਦਾ ਉਲੰਘਣ ਹੈ।